Tuesday, June 23Malwa News
Shadow

Tag: top news

ਅੰਨੇ ਕਤਲ ਮਾਮਲੇ ਦਾ ਪਰਦਾਫਾਸ਼: ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਮੋਟਰਸਾਈਕਲ ਬਰਾਮਦ

ਅੰਨੇ ਕਤਲ ਮਾਮਲੇ ਦਾ ਪਰਦਾਫਾਸ਼: ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਮੋਟਰਸਾਈਕਲ ਬਰਾਮਦ

Hot News
ਹੁਸ਼ਿਆਰਪੁਰ, 23 ਫ਼ਰਵਰੀ:ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਤੇ ਸ੍ਰੀ ਸੰਦੀਪ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਦਲਜੀਤ ਸਿੰਘ ਖੱਖ ਪੀ.ਪੀ.ਐਸ ਉਪ ਪੁਲਿਸ ਕਪਤਾਨ ਸ.ਡ. ਗੜ੍ਹਸ਼ੰਕਰ ਦੀ ਯੋਗ ਅਗਵਾਈ ਹੇਠ ਸੰਗੀਨ ਅਪਰਾਧੀਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇ ਭਰਵਾਂ ਚੰਗਾ ਹੁੰਗਾਰਾ ਮਿਲਿਆ ਜਦੋਂ ਪਿਛਲੇ ਦਿਨੀ ਪਿੰਡ ਮਹਿੰਦਵਾਣੀ ਵਿੱਚ ਹੋਏ ਹਾਈ ਪ੍ਰੋਫਾਈਲ ਬਲਾਇੰਡ ਮਰਡਰ ਨੂੰ ਟਰੇਸ ਕਰਦੇ ਹੋਏ ਮੁਕੱਦਮੇ ਦੇ ਦੋਸ਼ੀ ਰਾਕੇਸ਼ ਕੁਮਾਰ ਪੁੱਤਰ ਲੇਟ ਰੋਸ਼ਨ ਲਾਲ ਵਾਸੀ ਮਹਿੰਦਵਾਣੀ ਥਾਣਾ ਗੜਸ਼ੰਕਰ ਨੂੰ ਸ਼ਾਹਪੁਰ ਘਾਟੇ ਤੋਂ ਮਿਤੀ 22/2/26 ਨੂੰ ਕਰੀਬ 7.00 ਵਜੇ ਸ਼ਾਮ ਗ੍ਰਿਫਤਾਰ ਕਰ ਲਿਆ ਅਤੇ ਅੱਜ ਮਿਤੀ 23/2/26 ਨੂੰ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲੈ ਕੇ ਵਾਰਦਾਤ ਵਿੱਚ ਵਰਤਿਆ ਗਿਆ 32 ਬੋਰ ਪਿਸਤੌਲ 3 ਜਿੰਦਾ ਕਾਰਤੂਸ ਅਤੇ ਇੱਕ ਦਾਤਰ ਸਮੇਤ ਇੱਕ ਪਲਟੀਨਾ ਮੋਟਰ ਸਾਈਕਲ ਪੀ.ਬੀ-16-ਐਫ-7663 ਬ੍ਰਾਮਦ ਕੀਤਾ ਮਿਤੀ 07/02/26 ਨੂੰ ਰਚਨਾ ਉਮਰ ਕਰੀਬ 60 ਸਾ...
​ਟੈਲੀ ਮਾਨਸ ਸੇਵਾ ਜ਼ਰੀਏ ਘਰ ਬੈਠੇ ਕਿਸੇ ਵੀ ਤਰ੍ਹਾਂ ਦੇ ਤਣਾਅ ਬਾਰੇ ਕਰੋ ਗੱਲਬਾਤ: ਡਾ. ਗੁਰਤੇਜਿੰਦਰ ਕੌਰ

​ਟੈਲੀ ਮਾਨਸ ਸੇਵਾ ਜ਼ਰੀਏ ਘਰ ਬੈਠੇ ਕਿਸੇ ਵੀ ਤਰ੍ਹਾਂ ਦੇ ਤਣਾਅ ਬਾਰੇ ਕਰੋ ਗੱਲਬਾਤ: ਡਾ. ਗੁਰਤੇਜਿੰਦਰ ਕੌਰ

Hot News
​ਮਹਿਲ ਕਲਾਂ/ਬਰਨਾਲਾ, 23 ਫਰਵਰੀ:-ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਮਹਿਲ ਕਲਾਂ ਵਿਖੇ 'ਟੈਲੀ ਮਾਨਸ ਸੇਵਾ' ਬਾਰੇ ਜਾਗਰੂਕਤਾ ਪੈਦਾ ਕਰਨ ਹਿੱਤ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ​ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਡਾ. ਗੁਰਤੇਜਿੰਦਰ ਕੌਰ ਨੇ ਕਿਹਾ ਕਿ ਅੱਜ-ਕੱਲ੍ਹ ਮਾਨਸਿਕ ਸਿਹਤ ਸਮੱਸਿਆਵਾਂ ਲਗਾਤਾਰ ਗੰਭੀਰ ਰੂਪ ਧਾਰਨ ਕਰ ਰਹੀਆਂ ਹਨ। ਖ਼ਾਸ ਕਰਕੇ ਕੋਰੋਨਾ ਮਹਾਮਾਰੀ ਤੋਂ ਬਾਅਦ ਬਦਲੇ ਹਾਲਾਤਾਂ ਅਤੇ ਅਜੋਕੇ ਜੀਵਨ ਦੀਆਂ ਪਰਿਸਥਿਤੀਆਂ ਕਾਰਨ ਲੋਕਾਂ ਵਿੱਚ ਮਾਨਸਿਕ ਤਣਾਅ ਕਾਫ਼ੀ ਵਧਿਆ ਹੈ। ਅਜਿਹੀ ਸਥਿਤੀ ਵਿੱਚ ਬਿਨਾਂ ਕਿਸੇ ਝਿਜਕ ਤੋਂ ਮਾਹਿਰ ਡਾਕਟਰ ਦੀ ਸਲਾਹ ਜਾਂ ਮਦਦ ਲੈਣੀ ਬਹੁਤ ਜ਼ਰੂਰੀ ਹੋ ਜਾਂਦੀ ਹੈ। ​ਉਨ੍ਹਾਂ ਦੱਸਿਆ ਕਿ ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ, ਸਰਕਾਰ ਵੱਲੋਂ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸਿਹਤ ਸੰਸਥਾਵਾਂ ਦੇ ਸਹਿਯੋਗ ਨਾਲ 'ਟੈਲੀ ਮਾਨਸ ਸੇਵਾ' ਸ਼ੁਰੂ ਕੀਤੀ ਗਈ ਹੈ। ਇਹ ਇੱਕ ਐਪਲੀਕੇਸ਼ਨ ਅਤੇ ਟੋਲ-ਫ੍ਰੀ ਹੈਲਪਲਾਈਨ ਨੰਬਰ 'ਤੇ...
​​’ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀ.ਐੱਚ.ਸੀ. ਧਨੌਲਾ ਵਿਖੇ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ

​​’ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀ.ਐੱਚ.ਸੀ. ਧਨੌਲਾ ਵਿਖੇ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ

Local
ਧਨੌਲਾ/ਬਰਨਾਲਾ, 23 ਫਰਵਰੀ-ਪੰਜਾਬ ਸਰਕਾਰ ਵੱਲੋਂ 'ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼' ਅਧੀਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਦੀ ਯੋਗ ਅਗਵਾਈ ਹੇਠ, ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਧਨੌਲਾ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣਾ ਸੀ। ​ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ "ਸਾਡੇ ਬਜ਼ੁਰਗ, ਸਾਡਾ ਮਾਣ“ ਮੁਹਿੰਮ ਵਿਸ਼ੇਸ਼ ਤੌਰ 'ਤੇ ਸੀਨੀਅਰ ਨਾਗਰਿਕਾਂ ਦੀ ਭਲਾਈ, ਮਾਣ-ਸਤਿਕਾਰ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਬਜ਼ੁਰਗਾਂ ਨੂੰ ਸਮਾਜਿਕ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਸਿਹਤ ਜਾਂਚ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਦੀ ਹੈ। ​ਇਸ ਕੈਂਪ ਵਿੱਚ ਅੱਖਾਂ, ਮਨੋਰੋਗ, ਫਿਜ਼ੀਓਥਰੈਪੀ, ਆਯੁਰਵੈਦਿਕ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੀ...
ਮਾਨਸਿਕ ਗੁੰਝਲਾਂ ਸਬੰਧੀ ਮਸ਼ਵਰੇ ਲਈ ਕਾਰਗਰ ‘ਟੈਲੀ ਮਾਨਸ ਪ੍ਰੋਜੈਕਟ’–ਸਿਵਲ ਸਰਜਨ

ਮਾਨਸਿਕ ਗੁੰਝਲਾਂ ਸਬੰਧੀ ਮਸ਼ਵਰੇ ਲਈ ਕਾਰਗਰ ‘ਟੈਲੀ ਮਾਨਸ ਪ੍ਰੋਜੈਕਟ’–ਸਿਵਲ ਸਰਜਨ

Local
ਮਾਨਸਾ: 23 ਫਰਵਰੀ:-ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ 'ਟੈਲੀ-ਮਾਨਸ' (Tele-MANAS) ਪ੍ਰੋਜੈਕਟ ਇੱਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ। ਇਸ ਸਬੰਧੀ ਡਾ. ਰਣਜੀਤ ਸਿੰਘ ਰਾਏ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇੱਕ ਟੋਲ-ਫ੍ਰੀ ਹੈਲਪਲਾਈਨ ਸੇਵਾ ਹੈ ਜੋ ਪੂਰੇ ਭਾਰਤ ਵਿੱਚ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ 'ਟੈਲੀ-ਮਾਨਸ ਪੰਜਾਬ' ਨੇ ਇਸ ਸਾਲ 35,000 ਤੋਂ ਵੱਧ ਕਾਲਾਂ ਪ੍ਰਾਪਤ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੇਵਾ ਪੰਜਾਬੀ ਸਮੇਤ 20 ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ ਅਤੇ ਲੋੜਵੰਦ ਵਿਅਕਤੀ ਟੋਲ-ਫ੍ਰੀ ਨੰਬਰ 14416 ਜਾਂ 1800-89-14416 'ਤੇ ਕਾਲ ਕਰਕੇ ਕਿਸੇ ਵੀ ਸਮੇਂ ਮਾਹਿਰਾਂ ਦੀ ਰਾਏ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਰੀਜ਼ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਤਾ...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

Hot News
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ:-ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ (SHGs) ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਉਦਘਾਟਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ...
ਖਾਲਸਾਈ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਦੀ ਅਪੀਲ

ਖਾਲਸਾਈ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਦੀ ਅਪੀਲ

Hot News
ਸ੍ਰੀ ਅਨੰਦਪੁਰ ਸਾਹਿਬ 23 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੂਪਨਗਰ ਅਤੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਾਂਝੇ ਤੌਰ ’ਤੇ ਹੋਲਾ ਮਹੱਲਾ ਮੌਕੇ ਗੁਰੂ ਨਗਰੀ ਨੂੰ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸ ਮੁਹਿੰਮ ਦੌਰਾਨ ਵਿਪਨ ਜਿੰਦਲ ਐਕਸ਼ਨ, ਸ਼ੁਭਮ ਪੁਰੀ ਐਸ.ਡੀ.ਓ, ਗੁਰਦੀਪ ਸਿੰਘ ਕਾਰਜ ਸਾਧਕ ਅਫਸਰ, ਮੁਕੇਸ਼ ਸ਼ਰਮਾ ਸੈਨੇਟਰੀ ਸੁਪਰਡੈਂਟ, ਮਦਨ ਲਾਲ ਸੈਨੇਟਰੀ ਇੰਸਪੈਕਟਰ, ਐਡਵੋਕੇਟ ਮਨਦੀਪ ਸਿੰਘ ਪ੍ਰੋਗਰਾਮ ਕੋਆਰਡੀਨੇਟਰ ਅਤੇ ਕੈਪਟਨ ਦਲਜੀਤ ਸਿੰਘ ਖਮੇੜਾ ਦੀ ਟੀਮ ਨੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨੇੜੇ, ਸਬਜ਼ੀ ਮੰਡੀ, ਸ੍ਰੀ ਗੁਰੂ ਰਵਿਦਾਸ ਚੌਂਕ, ਕਚਹਿਰੀ ਰੋਡ, ਚੋਈ ਬਾਜ਼ਾਰ ਅਤੇ ਨਵੀਂ ਆਬਾਦੀ ਸਮੇਤ ਵੱਖ-ਵੱਖ ਬਾਜ਼ਾਰਾਂ ਵਿੱਚ ਜਾ ਕੇ ਵਪਾਰੀਆਂ, ਦੁਕਾਨਦਾਰਾਂ, ਰੇਹੜੀ–ਫੜੀ ਅਤੇ ਖੋਖਾ ਮਾਰਕੀਟ ਨਾਲ ਜੁੜੇ ਲੋਕਾਂ ਨੂੰ ਸਿੰਗਲ ਯੂਜ਼ ਪਲਾ...
ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ  ਸ਼ੁਭਕਾਮਨਾਵਾਂ ਦਿੱਤੀਆਂ

Hot News
ਚੰਡੀਗੜ੍ਹ 23 ਫਰਵਰੀ :-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ। ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ  ਚਾਹੁੰਦਾ ਹੈ ਕਿਉਂਕਿ ਭ...
ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਜਲਦ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ: ਡਾ. ਰਵਜੋਤ ਸਿੰਘ

Punjab News
ਚੰਡੀਗੜ੍ਹ, 23 ਫਰਵਰੀ:-ਪੰਜਾਬ ਸਰਕਾਰ ਵੱਲੋਂ ਜਲਦ ਹੀ ਜ਼ਿਲ੍ਹਾ ਵਾਰ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦਿੱਤੀ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਐਨ.ਆਰ.ਆਈ ਮਿਲਣੀਆਂ ਦਾ ਆਯੋਜਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਇਸੇ ਦਿਸ਼ਾ ਵਿੱਚ ਚਾਲੂ ਸਾਲ ਦੌਰਾਨ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਆਰ.ਆਈਜ਼ ਮਿਲਣੀਆਂ ਕਰਵਾਈਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਐਨ. ਆਰ. ਆਈਜ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਕੋਲ ਪਹੁੰਚ ਕੇ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ ਦੇ ਮਸਲੇ ਤੇ ਸ਼ਿਕਾਇਤਾਂ ਤੈਅ ਸਮੇਂ ਅੰਦਰ ਹੱਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਵ...
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

Breaking News
ਚੰਡੀਗੜ੍ਹ, 23 ਫਰਵਰੀ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤ...