Sunday, November 8Malwa News
Shadow

Tag: top news

हरियाणा बना खेल ताकत, खेल यूनिवर्सिटी निभाएगी अहम भूमिका: डॉ. अरविंद शर्मा

Haryana, Hindi
चंडीगढ़, 02 अगस्त-- हरियाणा के सहकारिता, कारागार, निर्वाचन, विरासत व पर्यटन मंत्री डॉ. अरविंद शर्मा ने कहा कि आज हरियाणा देश की सबसे बड़ी खेल ताकत के तौर पर उभरा है, क्योंकि मुख्यमंत्री नायब सिंह सैनी के नेतृत्व में भाजपा सरकार ने खिलाडिय़ों के लिए अनुकूल माहौल तैयार करते हुए उनकी प्रतिभा को नई दिशा प्रदान की है। उन्होंने भरोसा जताया कि राई (सोनीपत) में स्थापित हरियाणा खेल यूनिवर्सिटी आने वाले समय में हरियाणा की इस भूमिका को बढ़ाने व वर्ष 2036 ओलंपिक तक हरियाणा 36 ओलंपिक पदक जीते, इसमें बड़ा योगदान देगा। डॉ. अरविंद शर्मा राई (सोनीपत) में हरियाणा राज्य खेल महाकुंभ के शुभारम्भ अवसर पर खेल यूनिवर्सिटी कैम्पस में लॉन टेनिस स्पर्धा का आधिकारिक शुभारम्भ करने उपरांत बोल रहे थे। उन्होंने कहा कि मुख्यमंत्री श्री नायब सिंह सैनी के नेतृत्व में ख...

मुख्यमंत्री नायब सिंह सैनी ने पंचकूला में आयोजित पीएम किसान उत्सव दिवस राज्य स्तरीय समारोह में बतौर मुख्य अतिथि की शिरकत

Haryana, Hindi
चंडीगढ़, 2 अगस्त - प्रधानमंत्री श्री नरेंद्र मोदी ने आज वाराणसी उत्तर प्रदेश से पीएम किसान सम्मान निधि के तहत देश के 9 करोड़ 70 लाख किसानों के खातों में 20वीं किस्त जारी कर 20 हजार 500 करोड़ रुपये का लाभ प्रदान किया। इसमें हरियाणा के 16 लाख 77 हजार किसानों के खातों में 353 करोड़ रुपये की राशि डाली गई है। इस उपलक्ष्य में जिला पंचकूला में पीएम किसान उत्सव दिवस राज्य स्तरीय समारोह का आयोजन किया गया, जिसमें हरियाणा के मुख्यमंत्री श्री नायब सिंह सैनी ने बतौर मुख्य अतिथि शिरकत की। इसके अलावा, अन्य जिलों में भी पीएम किसान उत्सव दिवस समारोह का आयोजन किया गया, जहां कैबिनेट व राज्य मं‌त्रियों ने शिरकत की। कार्यक्रमों के दौरान प्रधानमंत्री द्वारा किसानों को दिए गए संबोधन को लाइव सुना गया। अपने संबोधन में...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਲਗਾਇਆ ਨਸ਼ਿਆਂ ਵਿਰੁੱਧ ਸੈਮੀਨਾਰ

Local
ਮੋਗਾ 2 ਅਗਸਤ:  ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਡਰੱਗ ਜਾਗਰੂਕਤਾ ਅਤੇ ਤੰਦਰੁਸਤੀ ਨੈਵੀਗੇਸ਼ਨ ਤਹਿਤ ਅੱਜ ਮਿਤੀ 1 ਅਗਸਤ 2025 ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਕਿਰਨ ਜਯੋਤੀ ਨੇ ਕੇਂਦਰ ਵਿਖੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਸ਼ਾ ਸਾਡੀ ਨੌਜਵਾਨ ਪੀੜੀ ਲਈ ਬੜਾ ਮੰਦਭਾਗਾ ਹੈ, ਪਰ ਨਸ਼ੇ ਤੋਂ ਬਚਿਆ ਜਾ ਸਕਦਾ ਹੈ। ਜੇ ਕਿਧਰੇ ਗਲਤੀ ਨਾਲ ਇਸ ਪਾਸੇ ਕਦਮ ਪੁੱਟਿਆ ਹੀ ਗਿਆ ਹੈ ਤਾਂ ਸਮਾਂ ਰਹਿੰਦੇ ਸਰਕਾਰ ਵੱਲੋਂ ਚਲਾਏ ਜਾਂਦੇ ਨਸ਼ਾ ਮੁਕਤੀ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਲਾਭ ਲੈਂਦੇ ਹੋਏ ਇਸ ਜੰਜਾਲ ਵਿਚੋਂ ਨਿਕਲਿਆ ਜਾ ਸਕਦਾ ਹੈ।   ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਪੱਧਰੀ ਮੁਹਿੰਮ ਡਾਅਨ ਜੋ ਕਿ ਨਾਲਸਾ ਵੱਲੋਂ ਚਲਾਈ ਜਾ ਰਹੀ ਹੈ, ਅਜਿਹੇ ਨੌਜਵਾਨਾਂ ਲਈ ਨਾਲ ਸਹਿਯੋਗ ਕਰ ਰਹੀ ਹੈ। ਨਾਲਸਾ ਦੀ ਡਾਅਨ ਮੁਹਿੰਮ ਨੌਜਵਾਨਾਂ ਦੇ ਨਸ਼ਾ ਮੁਕਤ ਹੋਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਇਹ ਸੰਦੇਸ਼ ਵੀ ਦਿੱਤਾ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿ...

ਗੁਰਦਾਸਪੁਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਸ਼ਾਨਦਾਰ ਅਗਾਜ਼

Local
ਗੁਰਦਾਸਪੁਰ, 2 ਅਗਸਤ (          ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ 'ਉਮੀਦ ਬਜ਼ਾਰ' ਦਾ ਅੱਜ ਸ਼ਾਨਦਾਰ ਅਗਾਜ਼ ਹੋ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਇਸ 'ਉਮੀਦ ਬਜ਼ਾਰ' ਦਾ ਉਦਘਾਟਨ ਕੀਤਾ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਆਦਿੱਤਯ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 'ਉਮੀਦ ਬਜ਼ਾਰ' ਦਾ ਉਦਘਾਟਨ ਕਰਨ ਤੋਂ ਬਾਅਦ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਐੱਸ.ਐੱਸ.ਪੀ. ਸ੍ਰੀ ਆਦਿੱਤਯ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ ਅਤੇ ਓਥੇ ਵੇਚੇ ਜਾ ਰਹੇ ਸਮਾਨ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮ...

ਸਰਕਾਰੀ,ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ‘ਚ ਕੀਤੀਆਂ ਗਈਆਂ ਡੇਂਗੂ, ਮਲੇਰੀਆ ਤੋਂ ਬਚਾਅ ਗਤੀਵਿਧੀਆਂ : ਸਿਵਲ ਸਰਜਨ

Local
ਬਰਨਾਲਾ, 2 ਅਗਸਤ ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ  ਬਰਨਾਲਾ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਕਾਲਜਾਂ 'ਚ ਡੇਂਗੂ, ਮਲੇਰੀਆ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗੁਰਬਿੰਦਰ ਕੌਰ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਅਤੇ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰ੍ਹਾਂ, ਦੁਕਾਨਾਂ, ਵਰਕਸ਼ਾਪਾਂ 'ਚ ਟਾਇਰ, ਘੜੇ, ਪਾਣੀ ...

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

Hot News
ਚੰਡੀਗੜ੍ਹ , 2 ਅਗਸਤ: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ  ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ 05.06.2025 ਦੀ ਲਗਾਤਾਰਤਾ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਜੋ ਕਿ ਮਿਤੀ 23.06.2025 ਤੋਂ 01.08.2025 ਨਿਰਧਾਰਤ ਕੀਤਾ ਗਿਆ ਸੀ  ਪ੍ਰੰਤੂ ਹੁਣ ਇਹ ਪੱਤਰ ਜਾਰੀ ਕਰਕੇ ਆਮ ਬਦਲੀਆਂ/ਤੈਨਾਤੀਆਂ ਦੇ ਸਮੇਂ ਵਿੱਚ ਮਿਤੀ 20.08.2025 ਤੱਕ ਦਾ ਵਾਧਾ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਮਿਤੀ 20.08.2025 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀ/ਤੈਨਾਤੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸ...

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ  ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ  ਸਬੰਧਤ ਖੇਤਰਾਂ ਦੀ  ਕੀਤੀ ਤਲਾਸ਼ੀ 

Hot News
ਚੰਡੀਗੜ੍ਹ, 2 ਅਗਸਤ: ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ  ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ,  02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ  ਅਤੇ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਵੇਰਵਿਆਂ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਗਿਲਕੋ ਡਿਵੈਲਪਰਾਂ ਅਤੇ ਕੁਝ ਇਕਾਈਆਂ ਵਿਚਕਾਰ ਕੁਝ ਸ਼ੱਕੀ ਵਿੱਤੀ ਸਬੰਧ ਅਤੇ ਲੈਣ-ਦੇਣ ਸਾਹਮਣੇ ਆਏ ਸਨ। ਇਨ੍ਹਾਂ ਦੀ ਬਾਰੀਕਬੀਨੀ ਨਾਲ ਜਾਂਚ ਕੀਤੀ ਗਈ । ...

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

Breaking News
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ 'ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ 'ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸ...

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਚਮਕੌਰ ਸਾਹਿਬ (ਰੋਪੜ), 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾ...

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

Breaking News
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ  ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ  ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ' ਤੱਥਾਂ ਤੇ ਆਧਾਰਤ ਮੁਕੰਮਲ ...