ਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026*
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ, ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲ ਸਰੋਤ ਵਿਭਾਗ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪਿੰਡ ਭੱਟੀਆਂ ਵਿਖੇ 70.52 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਅਹਿਮ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ 'ਤੇ ਕੀਤਾ।
ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖੰਨਾ ਰਜਵਾਹਾ, ਬੀੜ ਕਿਸ਼ਨ, ਲਲਹੇੜੀ, ਬਰਧਲ, ਕੋਟਲਾ ਅਤੇ ਨਰਾਇਣਗੜ੍ਹ ਮਾਈਨਰ ਸਮੇਤ 68.32 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ 50.02 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ। ਇਸ ਤੋਂ ਇਲਾਵਾ 23.40 ਕਿਲੋਮੀਟਰ ਅੰਡਰਗਰਾਊਂਡ ਪਾਈਪ ਲਾਈਨਾਂ 'ਤੇ 20.50 ਕਰੋੜ ਰੁਪਏ ਖਰਚ ਕਰਕੇ ਕਰੀਬ 30 ਪਿੰਡ...








