’ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀ.ਐੱਚ.ਸੀ. ਧਨੌਲਾ ਵਿਖੇ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ
ਧਨੌਲਾ/ਬਰਨਾਲਾ, 23 ਫਰਵਰੀ-ਪੰਜਾਬ ਸਰਕਾਰ ਵੱਲੋਂ 'ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨਜ਼' ਅਧੀਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ (ਆਈ.ਏ.ਐੱਸ.) ਦੀ ਯੋਗ ਅਗਵਾਈ ਹੇਠ, ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਧਨੌਲਾ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਵਿਸ਼ੇਸ਼ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣਾ ਸੀ।
ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਨੇ ਦੱਸਿਆ ਕਿ "ਸਾਡੇ ਬਜ਼ੁਰਗ, ਸਾਡਾ ਮਾਣ“ ਮੁਹਿੰਮ ਵਿਸ਼ੇਸ਼ ਤੌਰ 'ਤੇ ਸੀਨੀਅਰ ਨਾਗਰਿਕਾਂ ਦੀ ਭਲਾਈ, ਮਾਣ-ਸਤਿਕਾਰ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਬਜ਼ੁਰਗਾਂ ਨੂੰ ਸਮਾਜਿਕ ਸੁਰੱਖਿਆ ਸੇਵਾਵਾਂ ਦੇ ਨਾਲ-ਨਾਲ ਮੁਫ਼ਤ ਸਿਹਤ ਜਾਂਚ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਦੀ ਹੈ।
ਇਸ ਕੈਂਪ ਵਿੱਚ ਅੱਖਾਂ, ਮਨੋਰੋਗ, ਫਿਜ਼ੀਓਥਰੈਪੀ, ਆਯੁਰਵੈਦਿਕ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੀ...








