ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਅੰਮ੍ਰਿਤਸਰ, 5 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਪਵਿੱਤਰ ਸ਼ਹਿਰ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦੀਆਂ ਸੜਕਾਂ ਅਤੇ ਲਾਇਬ੍ਰੇਰੀਆਂ ਸਮਰਪਿਤ ਕਰਨ ਤੋਂ ਬਾਅਦ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇਣ ਵਾਲੇ ਜਰਨੈਲਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ ਸੀ ਪਰ ਹੁਣ ਸਾਡੀ ਸਰਕਾਰ ਨੇ ਅਜਿਹਾ ਕੀਤਾ ਹੈ ਅਤੇ ਗੁਨਾਹਗਾਰਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਆਗੂਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਕਦੇ ਵੀ ਇਹ ਪਾਪ ਕਰਨ ਦੀ ਹਿੰਮਤ ਨਾ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ...

