ਸਪੀਕਰ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 61.85 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕੋਟਕਪੂਰਾ 28 ਅਪ੍ਰੈਲ : ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 61.85 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਅੱਜ ਜਿਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ ਉਥੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਲੋਕਾਂ ਦਾ ਵਿਸ਼ਵਾਸ ਪੈਦਾ ਕਰਨ ਲਈ ਲੋਕ ਮਿਲਣੀਆਂ ਦੇ ਮੰਤਵ ਤਹਿਤ ਪੰਜਾਬ ਸਿੱਖਿਆ ਕਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਦੇ ਮਾਪੇ ਸਰਕਾਰੀ ਸਕੂਲਾਂ ਵਿਚ ਆਪਣੇ ਬੱਚਿਆਂ ਨੂੰ...