ਪੰਜਾਬ ਦੀ ਜੀ ਐਸ ਟੀ ਕੁਲੈਕਸ਼ਨ ‘ਚ 11.87 ਪ੍ਰਤੀਸ਼ਤ ਵਾਧਾ : ਚੀਮਾ
ਚੰਡੀਗੜ੍ਹ, 2 ਫਰਵਰੀ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਟੈਕਸੇਸ਼ਨ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਰਾਜ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੀ ਪ੍ਰਾਪਤੀ ਵਿੱਚ 11.87% ਦਾ ਪ੍ਰਭਾਵਸ਼ਾਲੀ ਵਾਧਾ ਹਾਸਲ ਕੀਤਾ ਹੈ, ਜੋ 10% ਦੀ ਰਾਸ਼ਟਰੀ ਔਸਤ ਦਰ ਤੋਂ ਵੱਧ ਹੈ। ਇਸ ਤੋਂ ਇਲਾਵਾ, ਪੰਜਾਬ ਨੇ ਚਾਲੂ ਵਿੱਤੀ ਸਾਲ ਵਿੱਚ ਆਬਕਾਰੀ ਵਿੱਚ 15.33% ਦਾ ਵਾਧਾ ਅਤੇ ਨੈੱਟ ਜੀਐਸਟੀ, ਆਬਕਾਰੀ, ਵੈਟ, ਸੀਐਸਟੀ ਅਤੇ ਪੀਐਸਡੀਟੀ ਕਰਾਂ ਤੋਂ ਪ੍ਰਾਪਤ ਕੁੱਲ ਰਾਜਸਵ ਵਿੱਚ 11.67% ਦਾ ਨੈੱਟ ਵਾਧਾ ਦਰਜ ਕੀਤਾ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੇਸ਼ ਦੇ ਉਨ੍ਹਾਂ 3 ਪ੍ਰਮੁੱਖ ਜਨਰਲ ਕੈਟੇਗਰੀ ਸਟੇਟਸ (ਜੀਸੀਐਸ) ਵਿੱਚ ਸ਼ਾਮਲ ਹੈ, ਜਿਨ੍ਹਾਂ ਨੇ ਜੀਐਸਟੀ ਪ੍ਰਾਪਤੀ ਵਿੱਚ ਰਾਸ਼ਟਰੀ ਵਿਕਾਸ ਦਰ ਨੂੰ ਪਾਰ ਕੀਤਾ ਹੈ। ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀਐਸਟੀ ਪ੍ਰਾਪਤੀ 19,414.57 ਕਰੋੜ ਰੁਪਏ ਰਹੀ, ਜਦਕਿ ਵਿ...








