ਅਧਿਆਪਕਾਂ ਨੇ ਕਰ ਲਈ ਫੇਰ ਫਿਨਲੈਂਡ ਦੀ ਤਿਆਰੀ
ਚੰਡੀਗੜ੍ਹ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਦੇ ਲਗਾਤਾਰ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐਚ.ਟੀਜ਼, ਐਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਇੱਕ ਹਫ਼ਤਾ ਪੰਜਾਬ ਵਿੱਚ ਅਤੇ ਦੋ ਹਫ਼ਤੇ ਫਿਨਲੈਂਡ ਵਿੱਚ ਸਿਖਲਾਈ ਦਿੱਤੀ ਜਾਵੇਗੀ। ਇੱਛੁਕ ਅਧਿਆਪਕ 2 ਫਰਵਰੀ, 2025 ਦੀ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in 'ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ।ਮੰਤਰੀ ਨੇ ਦੱਸਿਆ ਕਿ ਸਿਖਲਾਈ ਲਈ ਚੁਣੇ ਗਏ ਉਮੀਦਵਾਰਾਂ ਦੀ ਉਮਰ 3...







