Thursday, November 13Malwa News
Shadow

Tag: top news

ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ 10 ਨੂੰ

ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ 10 ਨੂੰ

Hot News
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਸ ਲਈ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਪਹਿਲਾਂ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦਾ ਸ਼ੈਡਿਊਲ ਬਦਲ ਕੇ 10 ਫਰਵਰੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਦੱਸ ਦੇਈਏ ਕਿ ਇਹ ਇਸ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਮੀਟਿੰਗ ਵਿੱਚ ਕਈ ਮਹੱਤਵਪੂਰਨ ਮੁੱਦਿਆਂ 'ਤੇ ਚਰਚਾ ਹੋ ਸਕਦੀ ਹੈ। ਦਿੱਲੀ ਚੋਣਾਂ ਦੀ ਵੋਟਿੰਗ ਖਤਮ ਹੋਣ ਦੇ ਅਗਲੇ ਹੀ ਦਿਨ ਮੀਟਿੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ ਕਈ ਅਹਿਮ ਮੁੱਦਿਆਂ 'ਤੇ ਸਰਕਾਰ ਫੈਸਲਾ ਲੈ ਸਕਦੀ ਹੈ।ਚਰਚਾ ਹੈ ਕਿ ਮੀਟਿੰਗ ਵਿੱਚ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਸਮੇਤ ਹੋਰ ਕਈ ਅਹਿਮ ਮੁੱਦਿਆਂ 'ਤੇ ਫੈਸਲਾ ਹੋ ਸਕਦਾ ਹੈ। ਨਾਲ ਹੀ ਪੰਜਾਬ ਵਿੱਚ ਕੁਝ ਨਵੀਆਂ ਨੀਤੀਆਂ ਲਾਗੂ ਕਰਨ 'ਤੇ ਵੀ ਚਰਚਾ ਹੋਵੇਗੀ। 6 ਫਰਵਰੀ ਨੂੰ...
ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਪ੍ਰੌਪਰਟੀ ਕੁਰਕ

ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਪ੍ਰੌਪਰਟੀ ਕੁਰਕ

Breaking News
ਲੁਧਿਆਣਾ, 29 ਜਨਵਰੀ : ਲੁਧਿਆਣਾ ਦੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਮਣੀਅਮ ਦੀ ਅਚੱਲ ਜਾਇਦਾਦਾਂ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸਿਆਂ ਸਮੇਤ ਕੁੱਲ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਜਲੰਧਰ (ਈ ਡੀ) ਵਲੋਂ ਚੇਅਰਮੈਨ ਰਮਨ ਬਾਲਾ ਦੇ ਕਾਰਜਕਾਲ ਦੌਰਾਨ ਹੋਏ ਘੋਟਾਲਿਆਂ ਕਾਰਨ ਇਹ ਜਾਇਦਾਦ ਕੁਰਕ ਕੀਤੀ ਗਈ ਹੈ।ਕਰੀਬ ਤਿੰਨ ਮਹੀਨੇ ਪਹਿਲਾਂ ਮੌਜੂਦਾ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਈਡੀ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਸੀ ਕਿ ਰਮਨ ਬਾਲਾ ਸੁਬਰਮਣੀਅਮ ਦੇ ਕਾਰਜਕਾਲ ਦੌਰਾਨ ਐਲਡੀਪੀ ਯੋਜਨਾ ਤਹਿਤ ਅਲਾਟ ਕੀਤੇ ਪਲਾਟਾਂ ਵਿੱਚ ਧਾਂਦਲੀ ਦੀ ਸ਼ਿਕਾਇਤ ਕੀਤੀ ਗਈ ਸੀ। ਜਿਸ ਤੋਂ ਬਾਅਦ ਮਾਮਲੇ ਵਿੱਚ ਜਾਂਚ ਸ਼ੁਰੂ ਹੋਈ। ਪਹਿਲਾਂ ਪੰਜਾਬ ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਫਿਰ ਤਿੰਨ ਮਹੀਨੇ ਪਹਿਲਾਂ ਈਡੀ ਵੀ ਇਸ ਕੇਸ ਵਿੱਚ ਐਕਸ਼ਨ ਮੋਡ ਵਿੱਚ ਆ ਗਈ।ਪ੍ਰਵਰਤਨ ਨਿਰਦੇਸ਼ਾਲਯ (ਈਡੀ) ਜਲੰਧਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਦੇ ਤਤਕਾਲੀ ਪ੍ਰਧਾਨ ਰਮਨ ਬਾਲਾ ਸੁਬ...
150 ਕਰੋੜ ਲੋਕਾਂ ਦੇ ਪੇਟ ‘ਚ ਕੀੜੇ : ਤੁਸੀਂ ਵੀ ਰਹੋ ਸਾਵਧਾਨ

150 ਕਰੋੜ ਲੋਕਾਂ ਦੇ ਪੇਟ ‘ਚ ਕੀੜੇ : ਤੁਸੀਂ ਵੀ ਰਹੋ ਸਾਵਧਾਨ

Health
ਚੰਡੀਗੜ੍ਹ, 29 ਜਨਵਰੀ : ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਦੁਨੀਆ ਦੇ 150 ਕਰੋੜ ਲੋਕਾਂ ਦੇ ਪੇਟ ਵਿੱਚ ਕੀੜੇ ਹਨ। ਇਸਦਾ ਮਤਲਬ ਹੈ ਕਿ ਪੂਰੀ ਦੁਨੀਆ ਦੀ 24% ਆਬਾਦੀ ਨੂੰ ਇਹ ਸਮੱਸਿਆ ਹੈ। ਆਮ ਤੌਰ 'ਤੇ ਸਫਾਈ ਨਾ ਰੱਖਣ ਵਾਲੇ ਅਤੇ ਘੱਟ ਸਫਾਈ ਵਾਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਹ ਮੁਸ਼ਕਲ ਹੁੰਦੀ ਹੈ। ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿੱਚ ਇਹ ਸਮੱਸਿਆ ਆਮ ਹੈ। ਇਸ ਦੇ ਸਭ ਤੋਂ ਵੱਧ ਕੇਸ ਬੱਚਿਆਂ ਵਿੱਚ ਦੇਖੇ ਜਾਂਦੇ ਹਨ।ਬੱਚੇ ਸਫਾਈ ਤੋਂ ਬਿਲਕੁਲ ਅਣਜਾਣ ਹੁੰਦੇ ਹਨ। ਬਹੁਤ ਛੋਟੇ ਬੱਚੇ ਅਕਸਰ ਆਪਣਾ ਅੰਗੂਠਾ ਚੂਸਦੇ ਹਨ। ਉਨ੍ਹਾਂ ਨੂੰ ਜੋ ਚੀਜ਼ ਮਿਲਦੀ ਹੈ, ਮੂੰਹ ਵਿੱਚ ਪਾਉਂਦੇ ਹਨ ਅਤੇ ਚੱਬਣ ਦੀ ਕੋਸ਼ਿਸ਼ ਕਰਦੇ ਹਨ। ਉਹ ਚਾਕ ਅਤੇ ਮਿੱਟੀ ਖੁਰਚ ਕੇ ਖਾ ਲੈਂਦੇ ਹਨ। ਇਸ ਨਾਲ ਉਨ੍ਹਾਂ ਦੇ ਪੇਟ ਵਿੱਚ ਗੰਦਗੀ ਪਹੁੰਚਦੀ ਹੈ ਅਤੇ ਕੀੜੇ ਹੋ ਜਾਂਦੇ ਹਨ।ਪੇਟ ਵਿੱਚ ਮੌਜੂਦ ਕੀੜੇ ਸਾਡਾ ਖਾਧਾ ਖਾਣਾ ਚੱਟ ਕਰ ਲੈਂਦੇ ਹਨ। ਸਰੀਰ ਤੋਂ ਪੋਸ਼ਕ ਤੱਤ ਸੋਖ ਲੈਂਦੇ ਹਨ। ਇਸ ਲਈ ਪੇਟ ਵਿੱਚ ਕੀੜੇ ਹੋਣ 'ਤੇ ਸਰੀਰ ਵਿੱਚ ਪੋਸ਼ਣ ਦੀ ਕਮੀ ਹੋ ਜਾਂਦੀ ਹੈ। ਇਸ ਨਾਲ ਅਨੀਮੀਆ ਹੋ ਸਕਦਾ ਹੈ, ਭਾਰ ਘੱਟ ਹੋ ਸਕਦ...
ਰਿਸ਼ਵਤ ਲੈਂਦਾ ਲਾਈਨਮੈਨ ਤੇ ਮੀਟਰ ਰੀਡਰ ਕਾਬੂ

ਰਿਸ਼ਵਤ ਲੈਂਦਾ ਲਾਈਨਮੈਨ ਤੇ ਮੀਟਰ ਰੀਡਰ ਕਾਬੂ

Hot News
ਲੁਧਿਆਣਾ, 28 ਜਨਵਰੀ : ਪੰਜਾਬ ਵਿਚ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਅੱਜ ਵਿਜੀਲੈਂਸ ਬਿਊਰੋ ਨੇ ਫੋਕਲ ਪੁਆਇੰਟ ਲੁਧਿਆਣਾ ਵਿਖੇ ਇਕ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਲੁਧਿਆਣਾ ਦੇ ਜਮਾਲਪੁਰ ਵਾਸੀ ਸੰਦੀਪ ਸਿੰਘ ਵਲੋਂ ਵਿਜੀਲੈਂਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਸਦੇ ਸ਼ੋਰੂਮ ਵਿਚ ਸੜੇ ਹੋਏ ਮੀਟਰ ਨੂੰ ਬਦਲਣ ਲਈ ਲਾਈਨਮੈਨ ਨੇ 30 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਉਸ ਨੇ 20 ਹਜਾਰ ਰੁਪਏ ਤਾਂ ਪਹਿਲਾਂ ਲੈ ਲਏ ਅਤੇ ਹੁਣ 10 ਹਜਾਰ ਰੁਪਏ ਹੋਰ ਮੰਗ ਰਿਹਾ ਸੀ। ਇਸ ਪਿਛੋਂ ਵਿਜੀਲੈਂਸ ਨੇ ਜਾਲ ਵਿਛਾ ਕੇ ਸ਼ਿਕਾਇਤ ਕਰਤਾ ਪਾਸੋਂ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਲਾਈਨਮੈਨ ਅਤੇ ਮੀਟਰ ਰੀਡਰ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੋਵਾਂ ਖਿਲਾਫ ਪਰਚਾ ਦਰਜ ਕਰ ਲਿਆ ਹੈ।...
ਨਸ਼ਿਆਂ ਖਿਲਾਫ ਲੜਾਈ ਲਈ ਔਰਤਾਂ ਦਾ ਸ਼ਕਤੀਸ਼ਾਲੀ ਹੋਣਾ ਜਰੂਰੀ

ਨਸ਼ਿਆਂ ਖਿਲਾਫ ਲੜਾਈ ਲਈ ਔਰਤਾਂ ਦਾ ਸ਼ਕਤੀਸ਼ਾਲੀ ਹੋਣਾ ਜਰੂਰੀ

Hot News
ਚੰਡੀਗੜ੍ਹ, 28 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਮਜ਼ਬੂਤ ਕਰਦਿਆਂ, ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸ਼ਕਤੀਸ਼ਾਲੀ ਬਣਾਉਣ ਦੇ ਤਰੀਕਿਆਂ 'ਤੇ ਚਰਚਾ ਲਈ ਹਿੱਸੇਦਾਰਾਂ ਦੀ ਸਲਾਹ-ਮਸ਼ਵਰਾ ਮੀਟਿੰਗ ਆਯੋਜਿਤ ਕੀਤੀ ਗਈ।ਅੱਜ ਇੱਥੇ ਸਿਹਤ ਸੇਵਾਵਾਂ ਨਿਰਦੇਸ਼ਾਲੇ ਵਿੱਚ ਆਯੋਜਿਤ ਇਸ ਵਰਕਸ਼ਾਪ ਦੀ ਪ੍ਰਧਾਨਗੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਰਚੁਅਲ ਤੌਰ 'ਤੇ ਕੀਤੀ। ਇਸ ਤੋਂ ਇਲਾਵਾ, ਸਾਰੇ ਜ਼ਿਲ੍ਹਿਆਂ ਦੇ ਮਨੋਵਿਗਿਆਨੀ, ਪੰਜਾਬ ਪੁਲਿਸ ਦੇ ਨੁਮਾਇੰਦੇ ਅਤੇ ਵੱਖ-ਵੱਖ ਐੱਨ.ਜੀ.ਓ. ਵੀ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ।ਡਾ. ਬਲਬੀਰ ਸਿੰਘ ਨੇ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਔਰਤਾਂ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰ ਦੇ ਮੈਂਬਰਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਮੁੜ-ਵਸੇਬਾ ਸੇਵਾਵਾਂ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...
ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਆਇਆ ਦਿੱਲੀ ਵਾਸੀਆਂ ਦਾ ਹੜ੍ਹ

ਭਗਵੰਤ ਮਾਨ ਦੇ ਰੋਡ ਸ਼ੋਅ ‘ਚ ਆਇਆ ਦਿੱਲੀ ਵਾਸੀਆਂ ਦਾ ਹੜ੍ਹ

Breaking News
ਨਵੀਂ ਦਿੱਲੀ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਦੌਰਾਨ ਵਿਸ਼ਵਾਸ਼ ਨਗਰ ਹਲਕੇ ਵਿਚ ਰੋਡ ਸ਼ੋਅ ਕੀਤਾ। ਇਸ ਮੌਕੇ ਆਮ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ 'ਤੇ ਜੋਰ ਦਿੱਤਾ ਹੈ ਅਤੇ ਭਰਿਸ਼ਟਾਚਾਰ ਮੁਕਤ ਪ੍ਰਸਾਸਨ ਦਿੱਤਾ ਹੈ, ਜਦਕਿ ਹੋਰ ਪਾਰਟੀਆਂ ਦੀਆਂ ਸਰਕਾਰਾਂ ਲੋਕਾਂ ਨੂੰ ਲਾਰਿਆਂ ਤੋਂ ਵੱਧ ਕੁੱਝ ਨਹੀਂ ਦੇ ਸਕਦੀਆਂ।ਇਸ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਹਲਕਾ ਜੰਗਪੁਰਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਲੋਂ ਲੋਕਾਂ ਦੀ ਕੀਤੀ ਹੋਈ ਸੇਵਾ ਕਿਸੇ ਤੋਂ ਭੁੱਲੀ ਹੋਈ ਨਹੀ਼। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਦੀਆਂ ਚਾਲਾਂ ਤੋਂ ਸੁਚੇਤ ਰਹਿਣ। ਭਾਜਪਾ ਵਲੋਂ ਕੇਜਰੀਵਾਲ ਸਿਸੋਦੀਆ ਜੋੜੀ ਤੋ...
ਫਿਰੋਜ਼ਪੁਰ ‘ਚ ਕਰਵਾਇਆ ਬਸੰਤ ਮੇਲਾ

ਫਿਰੋਜ਼ਪੁਰ ‘ਚ ਕਰਵਾਇਆ ਬਸੰਤ ਮੇਲਾ

Hot News
ਫਿਰੋਜ਼ਪੁਰ, 28 ਜਨਵਰੀ : ਇਥੋਂ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਬਸੰਤ ਮੇਲਾ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ। ਇਸ ਰਾਜ ਪੱਧਰੀ ਬਸੰਤ ਮੇਲੇ ਵਿਚ ਕਰਵਾਏ ਗਏ ਪਤੰਗਬਾਜੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਫਿਰੋਜ਼ਪੁਰ ਦੇ ਵਿਧਾਇਕ ਰਜਨੀਸ਼ ਦਹੀਆ, ਰਣਬੀਰ ਭੁੱਲਰ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾਂ ਅਤੇ ਹੋਰ ਅਧਿਕਾਰੀ ਤੇ ਆਗੂ ਵੀ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਪੂਰੇ ਪੰਜਾਬ ਵਿਚ ਮਸ਼ਹੂਰ ਹੈ।...
ਅੰਮ੍ਰਿਤਸਰ ਦੇ ਨਵੇਂ ਮੇਅਰ ਨੇ ਆਹੁਦਾ ਸੰਭਾਲਿਆ

ਅੰਮ੍ਰਿਤਸਰ ਦੇ ਨਵੇਂ ਮੇਅਰ ਨੇ ਆਹੁਦਾ ਸੰਭਾਲਿਆ

Hot News, Punjab Politics
ਅੰਮ੍ਰਿਤਸਰ, 28 ਜਨਵਰੀ : ਨਗਰ ਨਿਗਮ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਮੇਅਰ ਜਤਿੰਦਰ ਸਿੰਘ ਮੋਤੀਆ ਭਾਟੀਆ ਨੇ ਅੱਜ ਮੇਅਰ ਦਾ ਆਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਮੌਕੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਿਧਾਇਕ ਵੀ ਹਾਜਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਅੰਮ੍ਰਿਤਸਰ ਦੇ ਇਤਿਹਾਸ ਵਿਚ ਇਕ ਅਜਿਹਾ ਦਿਨ ਹੈ, ਜਦੋਂ ਅੰਮ੍ਰਿਤਸਰ ਦੇ ਵਿਕਾਸ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੇਅਰ ਅਤੇ ਕੌਂਸਲਰ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਪੂਰੇ ਉੱਤਰਨਗੇ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਵਿਕਾਸ ਦੇ ਨਾਂ 'ਤੇ ਵੱਡੇ ਘਪਲੇ ਕਰਦੀਆਂ ਰਹੀਆਂ ਹਨ ਅਤੇ ਲੋਕਾਂ ਨੂੰ ਸੁਪਨੇ ਵਿਖਾ ਕੇ ਵੋਟਾਂ ਬਟੋਰਦੀਆਂ ਰਹੀਆਂ ਹਨ। ਇਹ ਪਹਿਲੀ ਵਾਰ ਹੈ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਪੂਰੀ ਤਰਾਂ ਪਾਰਦਰਸ਼ਤਾ ਆਈ ਹੈ। ਇਸ ਮੌਕੇ ਨਵੇਂ ਬਣੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਯਕੀਨ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾ...
ਬਿਜਲੀ ਵਿਭਾਗ ‘ਚ ਦਿੱਤੀਆਂ 6586 ਸਰਕਾਰੀ ਨੌਕਰੀਆਂ

ਬਿਜਲੀ ਵਿਭਾਗ ‘ਚ ਦਿੱਤੀਆਂ 6586 ਸਰਕਾਰੀ ਨੌਕਰੀਆਂ

Breaking News
ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਆ ਅਧੀਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਵਿਚ ਹੁਣ ਤੱਕ 6586 ਨੌਕਰੀਆਂ ਦਿੱਤੀਆਂ ਜ਼ਾ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਅਗਲੇ ਸਾਲ ਵਿਚ 4864 ਹੋਰ ਭਰਤੀਆਂ ਕੀਤੀਆਂ ਜਾ ਰਹੀਆਂ ਹਨ।ਅੱਜ ਇਥੇ 35 ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਪਣ ਮੌਕੇ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਲੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਦੇ ਮਨੁੱਖੀ ਸ੍ਰੋਤਾਂ ਨੁੰ ਮਜਬੂਤ ਕਰਕੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।ਅੱਜ ਜਿਨ੍ਹਾਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿਚ 22 ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਵਿਚ ਅਤੇ 13 ਇਲੈਕਟ੍ਰੀਕਲ ਵਿਚ ਭਰਤੀ ਕੀਤੇ ਗਏ ਹਨ। ਬਿਜਲੀ ਮੰਤਰੀ ਨੇ ਇਨ੍ਹਾਂ ਨਵੇਂ ਨਿਯੁਕਤ ਹੋਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ...
ਦਫਤਰਾਂ ‘ਚ ਆਲਸੀ ਅਧਿਕਾਰੀਆਂ ਨੂੰ ਹੋਵੇਗਾ ਪੰਜ ਹਜਾਰ ਜੁਰਮਾਨਾ

ਦਫਤਰਾਂ ‘ਚ ਆਲਸੀ ਅਧਿਕਾਰੀਆਂ ਨੂੰ ਹੋਵੇਗਾ ਪੰਜ ਹਜਾਰ ਜੁਰਮਾਨਾ

Hot News
ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਅਤੇ ਪਾਰਦਰਸ਼ੀ ਪ੍ਰਸਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਜਨਤਕ ਸੇਵਾਵਾਂ ਵਿਚ ਦੇਰ ਕਰਨ ਵਾਲੇ ਅਧਿਕਾਰੀਆਂ ਨੂੰ ਪੰਜ ਹਜਾਰ ਰੁਪਏ ਜੁਰਮਾਨਾ ਲਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜੁਰਮਾਨਾ ਸਬੰਧਿਤ ਜਿਲੇ ਦੇ ਡਿਪਟੀ ਕਮਿਸ਼ਨਰ ਵਲੋਂ ਲਾਇਆ ਜਾਵੇਗਾ।ਅੱਜ ਇਥੇ ਪੰਜਾਬ ਦੇ ਵਧੀਕ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪਾਰਦਰਸ਼ਤਾ ਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੀ.ਕੇ. ਜੰਜੂਆ ਨੇ ਦੱਸਿਆ ਕਿ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਹਰ ਅਧਿਕਾਰੀ ਲਈ ਸਮੇਂ ਸਿਰ ਜਨਤਕ ਸੇਵਾਵਾਂ ਮੁਹਈਆ ਕਰਵਾਉਣੀਆਂ ਲਾਜ਼ਮੀ ਹਨ। ਜੇਕਰ ਕੋਈ ਅਧਿਕਾਰੀ ਜਨਤਕ ਸੇਵਾਵਾਂ ਅਧੀਨ ਸਮੇਂ ਸਿਰ ਕਾਰਵਾਈ ਨਹੀਂ ਕਰਦਾ ਤਾਂ ਕੋਈ ਵਿਅਕਤੀ ਉਸ ਅਧਿਕਾਰੀ ਖਿਲਾਫ ਏ.ਡੀ.ਸੀ. ਕੋਲ ਸ਼ਿਕਾਇਤ ਕਰ ਸਕਦਾ ਹੈ। ਇਸ ਸ਼ਿਕਾਇਤ ਦੀ ਜਾਂਚ ਕਰਕੇ ਏ.ਡੀ.ਸੀ. ਵਲੋਂ ਸਬੰਧਿਤ ਡਿਪਟੀ ਕਮਿਸ਼ਨਰ ਕੋਲ ਰਿਪੋਰਟ ਕਰਨੀ ਹੁੰਦੀ ਹੈ ਅਤੇ ਡਿਪਟੀ ਕਮਿਸ਼ਨਰ ਵਲੋਂ ਦੋਸ਼ੀ ਅਧਿਕਾਰੀ ਨੂੰ ਪੰਜ ਹਜਾਰ ਰੁਪਏ ਜੁਰਮ...