Thursday, November 13Malwa News
Shadow

Tag: top news

ਹਿੰਸਾ ਫੈਲਾਉਣ ਦੀ ਤਾਕ ‘ਚ ਬੈਠੀਆਂ ਤਾਕਤਾਂ ਦੀ ਪਛਾਣ ਕਰਾਂਗੇ : ਚੀਮਾ

ਹਿੰਸਾ ਫੈਲਾਉਣ ਦੀ ਤਾਕ ‘ਚ ਬੈਠੀਆਂ ਤਾਕਤਾਂ ਦੀ ਪਛਾਣ ਕਰਾਂਗੇ : ਚੀਮਾ

Hot News
ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਵਿਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੀ ਘਟਨਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਘਿਨਾਉਣੇ ਅਪਰਾਧ ਲਈ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।ਵਿੱਤ ਮੰਤਰੀ ਨੇ ਕਿਹਾ ਕਿ ਪੁਲੀਸ ਵਲੋਂ ਇਸ ਘਟਨਾਂ ਪਿਛਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਸ਼ਕਤੀਆਂ ਪੰਜਾਬ ਵਿਚ ਹਿੰਸਾ ਫੈਲਾਉਣ ਦੀ ਤਾਕ ਵਿਚ ਰਹਿੰਦੀਆਂ ਹਨ, ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।...
ਆਪ ਦੀ ਸਰਕਾਰ ਨੇ ਦਿੱਤੀਆਂ ਬਿਨਾਂ ਸਿਫਾਰਿਸ਼ ਨੌਕਰੀਆਂ : ਕਟਾਰੂਚੱਕ

ਆਪ ਦੀ ਸਰਕਾਰ ਨੇ ਦਿੱਤੀਆਂ ਬਿਨਾਂ ਸਿਫਾਰਿਸ਼ ਨੌਕਰੀਆਂ : ਕਟਾਰੂਚੱਕ

Hot News
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ।ਇਸ ਮੌਕੇ 'ਤੇ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤ ਗਣਰਾਜ ਦੀ ਸਥਾਪਨਾ ਹੋਈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਸੰਵਿਧਾਨ ਕਾਰਨ ਅੱਜ ਅਸੀਂ ਸਾਰੇ ਜਾਤ, ਧਰਮ ਅਤੇ ਵਿਤਕਰੇ ਤੋਂ ਉੱਪਰ ਉੱਠ ਕੇ ਭਾਈਚਾਰੇ ਨਾਲ ਜੀਵਨ ਬਤੀਤ ਕਰ ਰਹੇ ਹਾਂ।ਉਨ੍ਹਾਂ ਨੇ ਅੱਗੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤਾ ਹੈ। ਸਾਡੀ ਸਰਕਾਰ ਫੌਜੀਆਂ, ਸ਼ਹੀਦਾਂ ਦੇ ਪ...
ਅੰਮ੍ਰਿਤਸਰ ‘ਚ ਵੀ ਬਣ ਗਿਆ ਆਪ ਦਾ ਮੇਅਰ

ਅੰਮ੍ਰਿਤਸਰ ‘ਚ ਵੀ ਬਣ ਗਿਆ ਆਪ ਦਾ ਮੇਅਰ

Breaking News
ਅੰਮ੍ਰਿਤਸਰ, 27 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਨਗਰ ਨਿਗਮ ਵਿੱਚ ਮੇਅਰ ਦਾ ਅਹੁਦਾ ਜਿੱਤ ਕੇ ਇੱਕ ਮਹੱਤਵਪੂਰਨ ਰਾਜਨੀਤਕ ਪ੍ਰਾਪਤੀ ਹਾਸਲ ਕੀਤੀ। ਜਤਿੰਦਰ ਸਿੰਘ ਮੋਤੀਆ ਭਾਟੀਆ ਨੂੰ ਮੇਅਰ, ਪ੍ਰਿਯੰਕਾ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਨੂੰ ਡਿਪਟੀ ਮੇਅਰ ਚੁਣਿਆ ਗਿਆ।ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਇਸ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਤਿੰਨੇ ਅਹੁਦੇ ਹਾਸਲ ਕਰਕੇ ਅੰਮ੍ਰਿਤਸਰ ਨਗਰ ਨਿਗਮ ਜਿੱਤਣ 'ਤੇ ਤੁਹਾਨੂੰ ਸਾਰਿਆਂ ਨੂੰ ਦਿਲੀ ਵਧਾਈ। ਇਹ ਪਾਰਟੀ ਲਈ ਮਾਣ ਦਾ ਪਲ ਹੈ ਅਤੇ ਸਮਰਪਣ ਨਾਲ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ।ਪ੍ਰੈੱਸ ਕਾਨਫਰੰਸ ਵਿੱਚ ਅਮਨ ਅਰੋੜਾ ਨੇ ਕਿਹਾ, "ਅੱਜ ਆਮ ਆਦਮੀ ਪਾਰਟੀ ਨੂੰ ਗੁਰੂ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਸਾਡੀ ਟੀਮ ਅੰਮ੍ਰਿਤਸਰ ਨੂੰ ਇੱਕ ਸੁੰਦਰ ਅਤੇ ਵਿਕਸਿਤ ਸ਼ਹਿਰ ਵਿੱਚ ਬਦਲਣ ਲਈ ਤੁਰੰਤ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਨਿਗਮ ਚੋਣਾਂ ਦੌਰਾਨ ਸਾਡੇ ਮੈਨੀਫੈਸਟੋ ਵਿੱਚ ਦਿੱਤੀਆਂ ਗ...
ਡਾ. ਅੰਬੇਦਕਰ ਦੀ ਮੂਰਤੀ ਤੋੜਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ : ਭਗਵੰਤ ਮਾਨ

ਡਾ. ਅੰਬੇਦਕਰ ਦੀ ਮੂਰਤੀ ਤੋੜਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ : ਭਗਵੰਤ ਮਾਨ

Breaking News
ਅੰਮ੍ਰਿਤਸਰ, 27 ਜਨਵਰੀ : ਗਣਤੰਤਰ ਦਿਵਸ ਵਾਲੇ ਦਿਨ ਇਕ ਸ਼ਰਾਰਤੀ ਅਨਸਰ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਤੋੜੇ ਜਾਣ ਦੀ ਘਟਨਾਂ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਦਾ ਸਤਿਕਾਰ ਕਰਨਾ ਹਰ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਇਸ ਲਈ ਇਸ ਘਟਨਾ ਨੇ ਹਰ ਦੇਸ਼ ਵਾਸੀ ਦੇ ਮਨ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਸ਼ਕਤੀਆਂ ਅਜਿਹੀਆਂ ਘਟਨਾਵਾਂ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨੀ ਚਾਹੁੰਦੀਆਂ ਹਨ। ਇਸ ਲਈ ਅਜਿਹੀਆਂ ਸ਼ਕਤੀਆਂ ਦੇ ਮਨਸੂਬੇ ਕਾਮਯਾਬ ਨਾ ਹੋਣ ਦਿੱਤੇ ਜਾਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਪੰਜਾਬ ਵਿਚ ਲੋਕ ਵਿਰੋਧੀ ਕਾਰਵਾਈਆਂ ਨੂੰ ਉਤਸ਼ਾਹਿਤ ਕਰਨ ਵ...
ਪੰਜਾਬ ਦੇ 3.50 ਲੱਖ ਸਿੱਖਾਂ ਨੇ ਛੱਡਿਆ ਧਰਮ, ਬਣੇ ਇਸਾਈ

ਪੰਜਾਬ ਦੇ 3.50 ਲੱਖ ਸਿੱਖਾਂ ਨੇ ਛੱਡਿਆ ਧਰਮ, ਬਣੇ ਇਸਾਈ

Hot News, Unexpected
ਚੰਡੀਗੜ੍ਹ, 27 ਜਨਵਰੀ : ਪੰਜਾਬ ਵਿੱਚ 2 ਸਾਲਾਂ ਵਿੱਚ ਲਗਭਗ 3.50 ਲੱਖ ਲੋਕਾਂ ਨੇ ਆਪਣਾ ਧਰਮ ਛੱਡ ਕੇ ਈਸਾਈ ਧਰਮ ਅਪਣਾਇਆ ਹੈ। ਇਹ ਦਾਅਵਾ ਸਿੱਖ ਵਿਦਵਾਨ ਅਤੇ ਖੋਜਕਰਤਾ ਡਾ. ਰਣਬੀਰ ਸਿੰਘ ਨੇ ਕੀਤਾ ਹੈ। ਉਨ੍ਹਾਂ ਦੇ ਸਰਵੇਖਣ ਅਨੁਸਾਰ ਪੰਜਾਬ ਵਿੱਚ ਧਰਮ ਪਰਿਵਰਤਨ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਵੀ ਵੱਧ ਜਾਵੇਗੀ।ਡਾ. ਰਣਬੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 2023 ਵਿੱਚ 1.50 ਲੱਖ ਲੋਕ ਅਤੇ 2024 ਤੋਂ ਲੈ ਕੇ ਹੁਣ ਤੱਕ ਲਗਭਗ 2 ਲੱਖ ਲੋਕ ਈਸਾਈ ਧਰਮ ਅਪਣਾ ਚੁੱਕੇ ਹਨ। ਲੋਕਾਂ ਨੂੰ ਗਰੀਬੀ ਤੋਂ ਛੁਟਕਾਰਾ, ਬੇਰੁਜ਼ਗਾਰੀ, ਸਮੱਸਿਆਵਾਂ ਦਾ ਹੱਲ, ਮੁਫ਼ਤ ਸਹੂਲਤਾਂ ਦਾ ਲਾਲਚ ਅਤੇ ਬੀਮਾਰੀ ਦੇ ਸੰਬੰਧ ਵਿੱਚ ਧਾਰਮਿਕ ਚਮਤਕਾਰਾਂ ਦੀਆਂ ਕਹਾਣੀਆਂ ਸੁਣਾਈਆਂ ਜਾ ਰਹੀਆਂ ਹਨ।ਡਾ. ਰਣਬੀਰ ਦੱਸਦੇ ਹਨ ਕਿ ਪੰਜਾਬ ਦੀ 2.77 ਕਰੋੜ ਦੀ ਆਬਾਦੀ ਵਿੱਚ ਈਸਾਈ ਧਰਮ ਨਾਲ ਜੁੜੇ ਲੋਕ 1.26 ਫੀਸਦੀ ਸਨ। ਹੁਣ ਇਹ ਗਿਣਤੀ 15 ਫੀਸਦੀ ਤੱਕ ਵੱਧ ਚੁੱਕੀ ਹੈ। ਧਰਮ ਪਰਿਵਰਤਨ ਦੇ ਇਸ ਵੱਧਦੇ ਰੁਝਾਨ ਨਾਲ ਪੰਜਾਬ ਵਿੱਚ ਸਮਾਜਿਕ ਅਤੇ ਧਾਰਮਿਕ ਸੰਤੁਲਨ ਵਿਗੜਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਹ ...
ਰੰਗਲਾ ਪੰਜਾਬ ਬਣਾਉਣ ਲਈ ਸਾਥ ਦਿਓ : ਅਰੋੜਾ

ਰੰਗਲਾ ਪੰਜਾਬ ਬਣਾਉਣ ਲਈ ਸਾਥ ਦਿਓ : ਅਰੋੜਾ

Hot News
ਜਲੰਧਰ, 26 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਜਲੰਧਰ ਵਿਖੇ ਕਰਵਾਏ ਗਏ ਗਣਤੰਤਰ ਦਿਸਵ ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ੍ਰੀ ਅਰੋੜਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਦੇਸ਼ ਦਾ ਅਗਾਂਹਵਧੂ ਤੇ ਮੋਹਰੀ ਸੂਬਾ ਬਣ ਸਕੇ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਵਲੋਂ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਬਕ ਲੈਣ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਮੋਹਾਲੀ ਦੇ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣਾ ਅਤੇ ਸਾਰੇ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਾਉਣਾ ਇਸ...
ਫਰੀਦਕੋਟ ‘ਚ ਲਹਿਰਾਇਆ ਸਪੀਕਰ ਨੇ ਝੰਡਾ

ਫਰੀਦਕੋਟ ‘ਚ ਲਹਿਰਾਇਆ ਸਪੀਕਰ ਨੇ ਝੰਡਾ

Hot News
ਫ਼ਰੀਦਕੋਟ 26 ਜਨਵਰੀ, : 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।  ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਨੂੰ ਆਪਣੇ ਮਹਾਨ ਯੋਧਿਆਂ ,ਸੂਰਬੀਰਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼  ਸਦਕਾ ਹੀ ਆਜ਼ਾਦੀ ਮਿਲੀ ਹੈ ਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਅ। ਭਾਰਤ ਨੂੰ  ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੈ।  ...
ਫਿਰੋਜ਼ਪੁਰ ‘ਚ ਹਰਭਜਨ ਸਿੰਘ ਈਟੀਓ ਨੇ ਲਹਿਰਾਇਆ ਝੰਡਾ

ਫਿਰੋਜ਼ਪੁਰ ‘ਚ ਹਰਭਜਨ ਸਿੰਘ ਈਟੀਓ ਨੇ ਲਹਿਰਾਇਆ ਝੰਡਾ

Hot News
ਫਿਰੋਜ਼ਪੁਰ, 26 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਗਣਤੰਤਰ ਦਿਵਸ ਮੌਕੇ ਫਿਰੋਜ਼ੁਪਰ ਵਿਖੇ ਕਰਵਾਏ ਗਏ ਜਿਲਾ ਪੱਧਰੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਾਜਰੀ ਲਵਾਈ। ਇਸ ਮੌਕੇ ਉਨ੍ਹਾਂ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲੀਸ ਦੀ ਪਰੇਡ ਤੋਂ ਸਲਾਮੀ ਲਈ। ਇਸ ਸਮਾਗਮ ਵਿਚ ਜਿਲੇ ਦੇ ਸਾਰੇ ਅਧਿਕਾਰੀ ਵੀ ਹਾਜਰ ਸਨ। ਸਮਾਗਮ ਦੌਰਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਕਲਾਕਾਰੀਆਂ ਵੀ ਪੇਸ਼ ਕੀਤੀਆਂ।ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...
ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਦਾ ਮੂੰਹਤੋੜ ਜਵਾਬ ਦੇਵਾਂਗੇ : ਭਗਵੰਤ ਮਾਨ

ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਦਾ ਮੂੰਹਤੋੜ ਜਵਾਬ ਦੇਵਾਂਗੇ : ਭਗਵੰਤ ਮਾਨ

Breaking News
ਪਟਿਆਲਾ, 26 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ ਅਤੇ ਸੂਬੇ ਵਿਚ ਅਮਨ ਭੰਗ ਕਰਨ ਵਾਲੀਆਂ ਤਾਕਤਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇਥੇ ਪੋਲੋ ਗਰਾਊਂਡ ਵਿਚ 76ਵੇਂ ਗਣਤੰਤਰ ਦਿਵਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੀਰਾਂ ਪੈਗੰਬਰਾਂ ਦੀ ਧਰਤੀ ਹੈ, ਜਿਥੇ ਹਮੇਸ਼ਾਂ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦਾ ਬੋਲਬਾਲਾ ਰਿਹਾ ਹੈ। ਇਸ ਧਰਤੀ 'ਤੇ ਜੋ ਅਮਨ ਸ਼ਾਂਤੀ ਭੰਗ ਕਰਨ ਲਈ ਅਇਆ ਹੈ, ਉਸ ਨੂੰ ਹਮੇਸ਼ਾਂ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਖੁਸ਼ਹਾਲੀ ਲਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ। ਕੁੱਝ ਦੇਸ਼ ਵਿਰੋਧੀ ਤਾਕਤਾਂ ਪੰਜਾਬ ਨੂੰ ਖੁਸ਼ਹਾਲ ਨਹੀਂ ਦੇਖਣਾ ਚਾਹੁੰਦੀਆਂ, ਇਸ ਲਈ ਅਜਿਹੀਆਂ ਤਾਕਤਾਂ ਵਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਦਭਾਵਨਾ ਅਤੇ ਸਮਾਜਿਕ ਸਾਂਝ ਦੀਆਂ ਜੜ੍ਹਾਂ ਇੰਨੀਆਂ ਮਜਬੂਤ ਹਨ ਕਿ ...
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਦਾ ਵੱਡਮੁੱਲਾ ਯੋਗਦਾਨ : ਬੈਂਸ

ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਦਕਰ ਦਾ ਵੱਡਮੁੱਲਾ ਯੋਗਦਾਨ : ਬੈਂਸ

Breaking News
ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਗਣਤੰਤਰ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਜਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪੁਲੀਸ ਲਾਈਨ ਵਿਖੇ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਦੌਰਾਨ ਪੁਲੀਸ ਵਲੋਂ ਕੀਤੀ ਗਈ ਪਰੇਡ ਤੋਂ ਸਲਾਮੀ ਵੀ ਲਈ। ਇਸ ਮੌਕੇ ਸ੍ਰੀ ਬੈਂਸ ਨੇ ਆਜਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅੱਜ ਦੇ ਦਿਨ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋ ਗਈ ਸੀ, ਜਿਸ ਕਾਰਨ ਭਾਰਤ ਨੂੰ ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਮਹਿਸੂਸ ਹੋਇਆ ਹੈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ।ਇਸ ਮੌਕੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 34 ਮਹੀਨਿਆਂ ਦੌਰਾਨ ਪੰਜਾਬ ਦੀ ਸਰਕਾਰ ਨੇ ਸੂਬੇ ਦੇ 50 ਹਜਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁ...