ਹੁਣ ਬਜ਼ੁਰਗਾਂ ਨੂੰ ਪੈਨਸ਼ਨ ਦਫ਼ਤਰ ਜਾਣ ਦੀ ਨਹੀਂ ਪਏਗੀ ਲੋੜ! ਮਾਨ ਸਰਕਾਰ ਨੇ ਲਾਂਚ ਕੀਤਾ ‘ਸੇਵਾ ਪੋਰਟਲ’, 3.15 ਲੱਖ ਬਜ਼ੁਰਗਾਂ ਨੂੰ ਹੁਣ ਘਰ ਬੈਠੇ ਮਿਲੇਗੀ ਪੈਨਸ਼ਨ
ਚੰਡੀਗੜ੍ਹ, 4 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅਂਜ ਇਥੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਤਿਆਰ ਕੀਤੇ ਗਏ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਪੋਰਟਲ, ਜਿਸਦਾ ਪਤਾ https://pensionersewa.punjab.gov.in ਹੈ, ਦਾ ਉਦੇਸ਼ ਪੈਨਸ਼ਨ ਵੰਡ ਕੇਸਾਂ ਦੀ ਪ੍ਰਕਿਰਿਆ ਦੇ ਕਾਰਜ ਪ੍ਰਵਾਹ ਨੂੰ ਸਵੈਚਾਲਤ ਕਰਨਾ ਅਤੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਨੂੰ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨਾ ਹੈ।
ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ਵਿੱਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ਼ ਸਰਟੀਫਿਕੇਟ ਜਮ੍ਹਾਂ ਕਰਾਉਣਾ, ਉਤਰਾਅਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ.ਟੀ.ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ...








