ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣਗੇ 19 ਪੁਲੀਸ ਅਧਿਕਾਰੀ
ਚੰਡੀਗੜ੍ਹ, 25 ਜਨਵਰੀ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ।ਪੰਜਾਬ ਦੇ ਰਾਜਪਾਲ ਨੇ ਪੁਲਿਸ ਚੌਕੀ ਜੈਜੋਂ, ਹੁਸ਼ਿਆਰਪੁਰ ਦੇ ਚਾਰ ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਵਿੱਚ ਏਐਸਆਈ ਮੰਨਾ ਸਿੰਘ, ਏਐਸਆਈ ਰਾਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ ਕੁਲਵਿੰਦਰ ਕੌਰ ਅਤੇ ਪੰਜਾਬ ਹੋਮਗਾਰਡ ਗੁਰਦੀਪ ਸਿੰਘ ਸ਼ਾਮਲ ਹਨ, ਦੇ ਨਾਵਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਐਲਾਨ ਕੀਤਾ। ਦੱਸਣਯੋਗ ਹੈ ਕਿ ਇਸ ਪੁਲਿਸ ਟੀਮ ਨੇ 11 ਅਗਸਤ, 2024 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜੈਜੋਂ ਖੱਡ ਨਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੀਪਕ ਕੁਮਾਰ, ਜਿਸਦੀ ਇਨੋਵਾ ਕਾਰ ਪਲਟ ਕੇ ਨਦੀ ਵਿੱਚ ਵਹਿ ਗਈ ਸੀ, ਦੀ ਜਾਨ ਬਚਾਈ ਸੀ।ਇਸੇ ਤਰ੍ਹਾਂ ਸੀਆਈਡੀ ਯੂਨਿਟ ਲੁਧਿਆਣਾ ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ...








