Thursday, November 13Malwa News
Shadow

Tag: top news

ਪੰਜਾਬ ਵਿਚ ਕਰ ਦਿੱਤੀ ਸੁਰੱਖਿਆ ਮਜਬੂਤ

ਪੰਜਾਬ ਵਿਚ ਕਰ ਦਿੱਤੀ ਸੁਰੱਖਿਆ ਮਜਬੂਤ

Hot News
ਜਲੰਧਰ, 21 ਜਨਵਰੀ : ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਗਣਤੰਤਰ ਦਿਵਸ ਸਮਾਗਮਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਲਈ ਪੁਲੀਸ ਅਧਿਕਾਰੀਆਂ ਦੀ ਇਕ ਮੀਟਿੰਗ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲੀਸ ਮੁਖੀ ਨੇ ਕਿਹਾ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਾਰੇ ਸ਼ਹਿਰਾਂ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਤੁਰੰਤ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨਾਲ ਕੋਈ ਵੀ ਢਿੱਲ ਨਾ ਵਰਤੀ ਜਾਵੇ।...
ਹੁਣ ਭਰਨ ਲੱਗ ਪਿਆ ਪੰਜਾਬ ਦਾ ਖਜ਼ਾਨਾ

ਹੁਣ ਭਰਨ ਲੱਗ ਪਿਆ ਪੰਜਾਬ ਦਾ ਖਜ਼ਾਨਾ

Breaking News
ਚੰਡੀਗੜ੍ਹ, 21 ਜਨਵਰੀ : ਵਿੱਤੀ ਸੰਕਟ ਦੇ ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ 2500 ਕਰੋੜ ਰੁਪਏ ਆਏ ਹਨ। ਸਰਕਾਰ ਨੇ ਇਹ ਪੈਸਾ ਕਿਸੇ ਸੰਸਥਾ ਤੋਂ ਕਰਜ਼ਾ ਲੈ ਕੇ ਜਾਂ ਕੋਈ ਜਾਇਦਾਦ ਵੇਚ ਕੇ ਨਹੀਂ ਕਮਾਇਆ ਹੈ, ਸਗੋਂ ਇਹ ਪੈਸਾ 7000 ਫਰਮਾਂ ਦੀ IGST ਰਿਵਰਸਲ ਪ੍ਰਕਿਰਿਆ ਤੋਂ ਮਿਲਿਆ ਹੈ।ਜੋ ਪਹਿਲਾਂ ਢੁਕਵੀਂ ਪ੍ਰਕਿਰਿਆ ਦੀ ਘਾਟ ਕਾਰਨ ਦੂਜੇ ਰਾਜਾਂ ਕੋਲ ਪਿਆ ਸੀ। ਇਸ ਤੋਂ ਇਲਾਵਾ ਵਿਭਾਗ ਉਨ੍ਹਾਂ ਕੰਪਨੀਆਂ 'ਤੇ ਵੀ ਨਜ਼ਰ ਰੱਖ ਰਿਹਾ ਹੈ ਜੋ ਕਿਸੇ ਨਾ ਕਿਸੇ ਤਰ੍ਹਾਂ ਟੈਕਸ ਚੋਰੀ ਵਿੱਚ ਲੱਗੀਆਂ ਹੋਈਆਂ ਹਨ।ਜਦੋਂ ਰਾਜ ਕਰ ਵਿਭਾਗ ਸਰਕਾਰੀ ਖਜ਼ਾਨੇ ਨੂੰ ਮਜ਼ਬੂਤ ਕਰਨ ਦੇ ਯਤਨ ਕਰ ਰਿਹਾ ਸੀ, ਤਦ ਇਹ ਗੱਲ ਸਾਹਮਣੇ ਆਈ। ਦਸੰਬਰ ਮਹੀਨੇ ਵਿੱਚ ਕੁੱਲ ਸੱਤ ਹਜ਼ਾਰ ਫਰਮਾਂ ਵਿੱਚੋਂ 22 ਅਜਿਹੀਆਂ ਫਰਮਾਂ ਪਾਈਆਂ ਗਈਆਂ। ਆਈਜੀਐਸਟੀ ਰਿਵਰਸਲ ਪ੍ਰਕਿਰਿਆ ਪੂਰੀ ਨਾ ਹੋਣ ਕਾਰਨ ਲਗਭਗ 1400 ਕਰੋੜ ਦੂਜੇ ਰਾਜਾਂ ਵਿੱਚ ਪਏ ਸਨ। ਇਕੱਲੀ ਰੇਲ ਕੋਚ ਫੈਕਟਰੀ ਤੋਂ ਸਰਕਾਰੀ ਖਜ਼ਾਨੇ ਨੂੰ 687.69 ਕਰੋੜ ਰੁਪਏ ਮਿਲੇ।ਪਾਵਰਕੌਮ ਤੋਂ 129.14 ਕਰੋੜ, ਨਾਭਾ ਪਾਵਰ ਲਿਮਟਿਡ ਤੋਂ 89.50 ਕਰੋੜ, ਤਲਵੰਡੀ ਸਾਬੋ ਥਰਮਲ ਪਲਾਂਟ ਤੋਂ 83.0...
ਹੈਰੋਇਨ ਸਮੇਤ ਮਾਮੀ ਭਾਣਜਾ ਗ੍ਰਿਫਤਾਰ

ਹੈਰੋਇਨ ਸਮੇਤ ਮਾਮੀ ਭਾਣਜਾ ਗ੍ਰਿਫਤਾਰ

Breaking News
ਫਾਜ਼ਿਲਕਾ, 21 ਜਨਵਰੀ : ਫਾਜ਼ਿਲਕਾ ਦੇ ਸੀਆਈਏ ਸਟਾਫ ਨੇ ਇੱਕ ਵੱਡੀ ਕਾਰਵਾਈ ਵਿੱਚ ਮਾਮੀ-ਭਾਣਜੇ ਨੂੰ ਹੈਰੋਇਨ ਦੀ ਤਸਕਰੀ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਸੀਆਈਏ ਸਟਾਫ ਦੇ ਇੰਚਾਰਜ ਪਰਮਜੀਤ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਇਸ ਕਾਰਵਾਈ ਵਿੱਚ ਦੋਸ਼ੀਆਂ ਤੋਂ 50 ਗ੍ਰਾਮ ਹੈਰੋਇਨ, ਇੱਕ ਕਾਰ, 1500 ਰੁਪਏ ਦੀ ਨਕਦੀ ਅਤੇ ਫ਼ੋਨ ਬਰਾਮਦ ਕੀਤੇ ਗਏ ਹਨ।ਮੁਖ਼ਬਰ ਦੀ ਸੂਚਨਾ 'ਤੇ ਬੱਸ ਸਟੈਂਡ ਲਾਧੂਕਾ ਦੇ ਨੇੜਿਓਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਫ਼ਿਰੋਜ਼ਪੁਰ ਵਾਸੀ ਆਕਾਸ਼ ਸਿੰਘ ਅਤੇ ਰਾਜ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਦੋਸ਼ੀ ਔਰਤ 'ਤੇ ਪਹਿਲਾਂ ਤੋਂ ਕਈ ਕੇਸ ਦਰਜ ਹਨ ਅਤੇ ਉਹ ਆਪਣੇ ਭਾਣਜੇ ਨਾਲ ਪਹਿਲਾਂ ਵੀ ਕਈ ਵਾਰ ਇਸ ਖੇਤਰ ਵਿੱਚ ਹੈਰੋਇਨ ਦੀ ਸਪਲਾਈ ਕਰ ਚੁੱਕੀ ਹੈ।ਪੁਲਿਸ ਨੇ ਦੱਸਿਆ ਕਿ ਦੋਸ਼ੀ ਫ਼ਿਰੋਜ਼ਪੁਰ ਤੋਂ ਫਾਜ਼ਿਲਕਾ ਇਲਾਕੇ ਵਿੱਚ ਹੈਰੋਇਨ ਸਪਲਾਈ ਕਰਨ ਆਏ ਸਨ ਅਤੇ ਗਾਹਕਾਂ ਦੀ ਭਾਲ ਵਿੱਚ ਸਨ। ਦੋਵਾਂ ਦੋਸ਼ੀਆਂ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਡਰੱਗ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ...
ਟੋਰਾਂਟੋ ‘ਚ ਜੋਗਿੰਦਰ ਬਾਸੀ ਦੇ ਘਰ ‘ਤੇ ਹਮਲਾ

ਟੋਰਾਂਟੋ ‘ਚ ਜੋਗਿੰਦਰ ਬਾਸੀ ਦੇ ਘਰ ‘ਤੇ ਹਮਲਾ

Hot News
ਟੋਰਾਂਟੋ, 21 ਜਨਵਰੀ : ਕੈਨੇਡਾ ਵਿੱਚ ਪੰਜਾਬੀ ਰੇਡੀਓ ਸਟੇਸ਼ਨ ਚਲਾਉਣ ਵਾਲੇ ਪੱਤਰਕਾਰ ਜੋਗਿੰਦਰ ਬਾਸੀ ਦੇ ਘਰ 'ਤੇ ਸੋਮਵਾਰ ਨੂੰ ਖਾਲਿਸਤਾਨ ਸਮਰਥਕਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਉਨ੍ਹਾਂ ਦੇ ਗੈਰਾਜ ਵਿੱਚ ਤੋੜ-ਫੋੜ ਕੀਤੀ। ਜੋਗਿੰਦਰ ਨੇ ਖੁਦ ਹਮਲੇ ਦੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਦੱਸਿਆ - 'ਮੇਰੇ ਘਰ 'ਤੇ ਭਾਰਤੀ ਸਮੇਂ ਮੁਤਾਬਕ ਸੋਮਵਾਰ 20 ਜਨਵਰੀ ਨੂੰ ਹਮਲਾ ਹੋਇਆ। ਸ਼ੁਕਰ ਹੈ ਕਿ ਮੈਂ ਅਤੇ ਮੇਰਾ ਪਰਿਵਾਰ ਇਸ ਘਟਨਾ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਹ ਹਮਲਾ ਕਿਸੇ ਹੋਰ ਨੇ ਨਹੀਂ ਬਲਕਿ ਖਾਲਿਸਤਾਨੀ ਬਦਮਾਸ਼ਾਂ ਨੇ ਕੀਤਾ ਹੈ। ਮੈਂ ਇਸ ਸਬੰਧ ਵਿੱਚ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਮੈਂ ਅੱਜ ਭਾਰਤ ਵਾਪਸ ਆ ਰਿਹਾ ਹਾਂ।'ਜੋਗਿੰਦਰ ਬਾਸੀ ਨੂੰ ਪਹਿਲਾਂ ਵੀ ਖਾਲਿਸਤਾਨ ਸਮਰਥਕਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਜਦੋਂ ਵੀ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਨੂੰ ਇੱਥੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦਿੱਤੀ ਜਾਂਦੀ ਹੈ। ਹਰ ਵੇਲੇ ਉਨ੍ਹਾਂ ਦੇ ਨਾਲ ਸੁਰੱਖਿਆ ਘੇਰਾ ਚੱਲਦਾ ਹੈ।ਕੈਨੇਡਾ ਦੇ ਟੋਰਾਂਟੋ ਵਿੱਚ ਪ੍ਰਸਾਰਿਤ ਹੋਣ ਵਾਲੇ ਲੋ...
ਪੰਜਾਬ ਚ ਚੱਲਣਗੀਆਂ ਹੁਣ ਪਾਣੀ ਵਾਲੀਆਂ ਬੱਸਾਂ

ਪੰਜਾਬ ਚ ਚੱਲਣਗੀਆਂ ਹੁਣ ਪਾਣੀ ਵਾਲੀਆਂ ਬੱਸਾਂ

Breaking News
ਚੰਡੀਗੜ੍ਹ, 20 ਜਨਵਰੀ : ਪੰਜਾਬ ਦੀ ਰਣਜੀਤ ਸਾਗਰ ਝੀਲ ਵਿੱਚ ਜਲਦੀ ਹੀ ਵਿਦੇਸ਼ਾਂ ਵਾਂਗ ਜਲ ਬੱਸਾਂ ਚੱਲਦੀਆਂ ਨਜ਼ਰ ਆਉਣਗੀਆਂ। ਪੰਜਾਬ ਸਰਕਾਰ ਨੇ ਲਗਭਗ ਅੱਠ ਸਾਲਾਂ ਬਾਅਦ ਦੁਬਾਰਾ ਬੱਸਾਂ ਚਲਾਉਣ ਦੀ ਰਣਨੀਤੀ ਬਣਾਈ ਹੈ। ਬੱਸਾਂ ਦੇ ਫਿਟਨੈਸ ਸਰਟੀਫਿਕੇਟ ਹਾਸਿਲ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਪਿੱਛੇ ਕੋਸ਼ਿਸ਼ ਇਹੀ ਹੈ ਕਿ ਪੰਜਾਬ ਵਿੱਚ ਸੈਰ-ਸਪਾਟੇ ਨੂੰ ਵਧਾਵਾ ਦੇਣਾ ਅਤੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ। ਕਿਉਂਕਿ ਜਦੋਂ ਇਹ ਬੱਸਾਂ ਚਲਾਈਆਂ ਗਈਆਂ ਸਨ, ਉਸ ਸਮੇਂ ਦਾਅਵਾ ਕੀਤਾ ਗਿਆ ਸੀ ਕਿ ਦੇਸ਼ ਵਿੱਚ ਆਪਣੀ ਤਰ੍ਹਾਂ ਦਾ ਨਵਾਂ ਪ੍ਰੋਜੈਕਟ ਹੈ। ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਦੀ ਮੀਟਿੰਗ ਵਿੱਚ ਇਨ੍ਹਾਂ ਬੱਸਾਂ ਦਾ ਮੁੱਦਾ ਉੱਠਿਆ ਸੀ। ਇਸ ਦੌਰਾਨ ਪਤਾ ਲੱਗਾ ਸੀ ਕਿ ਕਰੋੜਾਂ ਦੀਆਂ ਬੱਸਾਂ ਬੇਕਾਰ ਹੋ ਰਹੀਆਂ ਹਨ। ਜਿਸ ਤੋਂ ਬਾਅਦ ਬੱਸਾਂ ਦੇ ਚਲਾਉਣ ਨੂੰ ਲੈ ਕੇ ਰਣਨੀਤੀ ਬਣੀ। ਇਸ ਤੋਂ ਬਾਅਦ ਹਰੀਕੇ ਵੈਟਲੈਂਡ ਵਿੱਚ ਖੜ੍ਹੀਆਂ ਜਲ ਬੱਸਾਂ ਦੀ ਚੈਕਿੰਗ ਕਰਵਾਈ ਹੈ। ਟਰਾਂਸਪੋਰਟ ਵਿਭਾਗ ਵੱਲੋਂ ਇਨ੍ਹਾਂ ਦੀ ਜ਼ਰੂਰੀ ਮੁਰੰਮਤ ਅਤੇ ਫਿਟਨੈਸ ਸਰਟੀਫਿਕੇਟ ਦ...
ਪੁਲੀਸ ਮੁੱਖੀ ਵਲੋਂ ਸਰਹੱਦ ਪਾਰਲੇ ਅੱਤਵਾਦ ਖਿਲਾਫ ਸਖਤ ਹਦਾਇਤਾਂ

ਪੁਲੀਸ ਮੁੱਖੀ ਵਲੋਂ ਸਰਹੱਦ ਪਾਰਲੇ ਅੱਤਵਾਦ ਖਿਲਾਫ ਸਖਤ ਹਦਾਇਤਾਂ

Breaking News
ਅੰਮ੍ਰਿਤਸਰ, 20 ਜਨਵਰੀ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਜ਼ਿਲਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਰਹੱਦ ਪਾਰ ਤੋਂ ਆ ਰਹੇ ਨਸ਼ੀਲੇ ਪਦਾਰਥਾਂ ਅਤੇ ਹੱਥਿਆਰਾਂ ਬਾਰੇ ਸਥਿਤੀ ਦਾ ਮੁਆਇਨਾ ਕੀਤਾ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਿਤ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਹੈ। ਪੁਲੀਸ ਮੁੱਖੀ ਨੇ ਕਿਹਾ ਕਿ ਫੜੇ ਗਏ ਨਸ਼ਾ ਤਸਕਰਾਂ ਨਾਲ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਢਿੱਲ ਵਰਤਣ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।...
ਨਾਕੇ ‘ਤੇ ਤਾਇਨਾਤ ਥਾਣੇਦਾਰ ਨੂੰ ਮਾਰੀ ਕਾਰ ਨੇ ਟੱਕਰ : ਗੰਭੀਰ ਜਖਮੀ

ਨਾਕੇ ‘ਤੇ ਤਾਇਨਾਤ ਥਾਣੇਦਾਰ ਨੂੰ ਮਾਰੀ ਕਾਰ ਨੇ ਟੱਕਰ : ਗੰਭੀਰ ਜਖਮੀ

Hot News
ਨਵਾਂਸ਼ਹਿਰ, 19 ਜਨਵਰੀ : ਪੰਜਾਬ ਦੇ ਨਵਾਂਸ਼ਹਿਰ ਵਿੱਚ ਨਾਕੇ 'ਤੇ ਤੈਨਾਤ ਏ.ਐੱਸ.ਆਈ. ਧਨਵੰਤ ਸਿੰਘ ਨੂੰ ਇੱਕ ਕਾਰ ਚਾਲਕ ਨੇ ਸ਼ੁੱਕਰਵਾਰ ਨੂੰ ਟੱਕਰ ਮਾਰ ਦਿੱਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਏ.ਐੱਸ.ਆਈ. ਧਨਵੰਤ ਸਿੰਘ ਰੋਪੜ-ਨਵਾਂਸ਼ਹਿਰ ਰਾਸ਼ਟਰੀ ਮਾਰਗ 'ਤੇ ਸਥਿਤ ਚੈੱਕਪੋਸਟ 'ਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਉਹ ਆਂਸਰਾਂ ਹਾਈਟੈੱਕ ਨਾਕੇ 'ਤੇ ਤੈਨਾਤ ਸਨ।ਰੋਪੜ ਵੱਲੋਂ ਆਈ ਇੱਕ ਕਾਰ ਜਦੋਂ ਚੈੱਕਪੋਸਟ 'ਤੇ ਪਹੁੰਚੀ, ਤਾਂ ਚਾਲਕ ਨੇ ਅਚਾਨਕ ਬੈਰੀਕੇਡਾਂ ਕੋਲ ਕਾਰ ਨੂੰ ਪਿੱਛੇ ਮੋੜ ਲਿਆ। ਇਸ ਦੌਰਾਨ ਕਾਰ ਪਿੱਛੋਂ ਆ ਰਹੀ ਇੱਕ ਆਲਟੋ ਨਾਲ ਟਕਰਾ ਗਈ। ਇਸ ਤੋਂ ਬਾਅਦ ਕਾਰ ਚਾਲਕ ਨੇ ਬੈਰੀਕੇਡਿੰਗ ਤੋੜਦੇ ਹੋਏ ਏ.ਐੱਸ.ਆਈ. ਧਨਵੰਤ ਸਿੰਘ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।ਗੰਭੀਰ ਰੂਪ ਨਾਲ ਜ਼ਖ਼ਮੀ ਏ.ਐੱਸ.ਆਈ. ਨੂੰ ਪਹਿਲਾਂ ਰੋਪੜ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਿਰ 'ਤੇ ਗੰਭੀਰ ਸੱਟ ਦੇ ਕਾਰਨ ਉਨ੍ਹਾਂ ਨੂੰ ਬਾਅਦ ਵਿੱਚ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਐੱਚ.ਓ. ਕਾਠਗੜ੍ਹ ਇੰਸਪੈਕਟਰ ਰਣਜੀਤ ...
ਨਿਹੰਗ ਹਮਲਾ ਕੇਸ ‘ਚ ਸਰਪੰਚ ਸਮੇਤ 16 ਖਿਲਾਫ ਪਰਚਾ ਦਰਜ

ਨਿਹੰਗ ਹਮਲਾ ਕੇਸ ‘ਚ ਸਰਪੰਚ ਸਮੇਤ 16 ਖਿਲਾਫ ਪਰਚਾ ਦਰਜ

Hot News
ਲੁਧਿਆਣਾ, 19 ਜਨਵਰੀ : ਲੁਧਿਆਣਾ 'ਚ ਕਾਰ ਲੁੱਟ ਦੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਗਈ ਪੁਲਿਸ ਟੀਮ 'ਤੇ ਮੁੱਖ ਦੋਸ਼ੀ ਨੇ ਸਰਪੰਚ, ਪੰਚ ਅਤੇ ਹੋਰ ਪਿੰਡ ਦੇ ਲੋਕਾਂ ਨਾਲ ਮਿਲ ਕੇ ਜਾਨਲੇਵਾ ਹਮਲਾ ਕਰ ਦਿੱਤਾ ਸੀ। ਹੁਣ ਥਾਣਾ ਹਠੂਰ ਪੁਲਿਸ ਨੇ ਇਸ ਮਾਮਲੇ 'ਚ ਪਿੰਡ ਦੇ ਸਰਪੰਚ ਮਨਦੀਪ ਸਿੰਘ, ਪੰਚ ਪੰਮਾ, ਸਿਮਰਜੀਤ ਸਿੰਘ, ਹਰਜੀਤ ਸਿੰਘ ਸਮੇਤ 16 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।ਘਟਨਾ 17 ਜਨਵਰੀ ਦੀ ਦੇਰ ਰਾਤ ਪਿੰਡ ਕਮਾਲਪੁਰਾ ਦੀ ਹੈ, ਜਦੋਂ ਲੁਧਿਆਣਾ ਥਾਣਾ ਸਦਰ ਦੀ ਪੁਲਿਸ ਟੀਮ ਕਾਰ ਲੁੱਟ ਦੇ ਮਾਮਲੇ 'ਚ ਦੋਸ਼ੀ ਦੀ ਭਾਲ 'ਚ ਪਿੰਡ ਕਮਾਲਪੁਰਾ ਪਹੁੰਚੀ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 14 ਜਨਵਰੀ ਨੂੰ ਦਰਜ ਹੋਏ ਕਾਰ ਲੁੱਟ ਮਾਮਲੇ ਦਾ ਦੋਸ਼ੀ ਸਿਮਰਜੀਤ ਸਿੰਘ ਇਸੇ ਪਿੰਡ ਦਾ ਰਹਿਣ ਵਾਲਾ ਹੈ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਪਿੰਡ ਕਮਾਲਪੁਰਾ 'ਚ ਰੇਡ ਕਰ ਦਿੱਤੀ।ਜਦੋਂ ਪੁਲਿਸ ਟੀਮ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਸੀ, ਤਾਂ ਉਸਨੇ ਅਚਾਨਕ ਤਲਵਾਰ ਕੱਢ ਕੇ ਐੱਸ.ਆਈ. ਤਰਸੇਮ ਸਿੰਘ ਅਤੇ ਐੱਸ.ਐੱਚ.ਓ. ਹਰਸ਼ਵੀਰ ਸਿੰਘ 'ਤੇ ਹਮਲਾ ਕਰ ਦਿੱਤਾ। ਦੋਵੇਂ ਅਧਿਕਾਰੀ ਗੰਭੀਰ ਰੂਪ ਨਾਲ ਜ਼ਖਮੀ ਹੋ...
ਨਵੇਂ ਯੁੱਗ ਦੀ ਸ਼ੁਰੂਆਤ ਲਈ ਮਿਹਲਾਵਾਂ ਕੋਲ ਅਥਾਹ ਸ਼ਕਤੀ : ਭਗਵੰਤ ਮਾਨ

ਨਵੇਂ ਯੁੱਗ ਦੀ ਸ਼ੁਰੂਆਤ ਲਈ ਮਿਹਲਾਵਾਂ ਕੋਲ ਅਥਾਹ ਸ਼ਕਤੀ : ਭਗਵੰਤ ਮਾਨ

Breaking News
ਮੋਗਾ, 19 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਦੇ ਵਿਕਾਸ ਲਈ ਮਹਿਲਾ ਸਸ਼ਕਤੀਕਰਨ ਬਹੁਤ ਜਰੂਰੀ ਹੈ ਅਤੇ ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਜੋਕੇ ਸਮਾਜ ਵਿਚ ਸਭਿਆਚਾਰਕ ਤੇ ਸਮਾਜਿਕ ਵਿਕਾਸ ਵਿਚ ਮਹਿਲਾਵਾਂ ਦੀ ਵੱਡੀ ਭੂਮਿਕਾ ਹੈ।ਆਈ.ਐਸ.ਐਫ. ਕਾਲਜ ਮੋਗਾ ਵਿਖੇ ਮਹਿਲਾ ਸਸ਼ਕਤੀਕਰਨ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਕੋਲ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਅਥਾਹ ਤਾਕਤ ਹੁੰਦੀ ਹੈ। ਅੱਜਕੱਲ੍ਹ ਮਹਿਲਾਵਾਂ ਸਾਡੀਆਂ ਕੌਮਾਂਤਰੀ ਸਰਹੱਦਾਂ ਦੀ ਵੀ ਰਾਖੀ ਕਰ ਰਹੀਆਂ ਹਨ। ਹਰ ਖੇਤਰ ਵਿਚ ਮਹਿਲਾਵਾਂ ਦਾ ਵੱਡਾ ਯੋਗਦਾਨ ਹੈ। ਇਸ ਲਈ ਮਹਿਲਾਵਾਂ ਦੀ ਭਲਾਈ ਲਈ ਅਤੇ ਲੜਕੀਆਂ ਲਈ ਹੋਰ ਮੌਕੇ ਪੈਦਾ ਕਰਨ ਲਈ ਅਜੇ ਵੀ ਹੋਰ ਨੀਤੀਆਂ ਬਣਾਉਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਦਿਸ਼ਾ ਵੱਲੇ ਤੇਜੀ ਨਾਲ ਕਦਮ ਪੁੱਟੇ ਜਾ ਰਹੇ ਹਨ। ਸਾਡੀ ਸਰਕਾਰ ਨੌਜਵਾਨਾਂ ਨੂੰ ਜ਼ਿੰਦਗੀ ਵਿਚ ਸਿਖਰਾਂ ਛੂਹਣ ਲਈ ਨਵੇਂ ਮੌਕੇ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿ...
ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸ਼ਰਧਾਂਜਲੀਆਂ

ਵਿਧਾਇਕ ਗੁਰਪ੍ਰੀਤ ਗੋਗੀ ਨੂੰ ਸ਼ਰਧਾਂਜਲੀਆਂ

Breaking News
ਲੁਧਿਆਣਾ, 19 ਨਜਵਰੀ : ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅੰਤਿਮ ਅਰਦਾਸ ਮੌਕੇ ਅੱਜ ਆਮ ਆਦਮੀ ਪਾਰਟੀ ਦੇ ਵੱਖ ਵੱਖ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਸ਼ਰਧਾਂਜਲੀਆਂ ਭੇਂਟ ਕੀਤੀਆਂ।ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 10 ਜਨਵਰੀ ਨੂੰ ਅਚਾਨਕ ਮੌਤ ਹੋ ਗਈ ਸੀ ਅਤੇ ਉਸਦੀ ਅੰਤਿਮ ਅਰਦਾਸ ਮੌਕੇ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸ਼ਟੈਂਸ਼ਨ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਹੋਰ ਸੀਨੀਅਰ ਲੀਡਰਸ਼ਿਪ ਸ਼ਾਮਲ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਇਕ ਬਹੁਤ ਹੀ ਮਿਹਨਤੀ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿਣ ਵਾਲਾ ਇਨਸਾਨ ਸੀ। ਇਸ ਮੌਕੇ ਗੁਰਪ੍ਰੀਤ ਗੋਗੀ ਦੇ ਸਪੁੱਤਰ ਸਵਾਰਜ ਨੇ ਇਸ ਦੁੱਖ ਦੀ ਘੜੀ ਵਿਚ ਸ਼ਾਮਲ ਹੋਏ ਸਾਰੇ ਹੀ ਮਹਿਮਾਨਾਂ ਦਾ ਧੰਨਵਾਦ ਕੀਤਾ।...