ਅਡਵਾਈਜ਼ਰੀ ਬੋਰਡ ਦੀ ਮੀਟਿੰਗ ‘ਚ ਅਧਿਕਾਰੀਆਂ ਨੂੰ ਸਖਤ ਹਦਾਇਤਾਂ
ਚੰਡੀਗੜ੍ਹ, 11 ਜਨਵਰੀ : ਅੱਜ ਪੰਜਾਬ ਅਡਵਾਈਜ਼ਰੀ ਬੋਰਡ ਦੀ ਮੀਟਿੰਗ ਪੰਜਾਬ ਭਵਨ ਵਿਖੇ ਪੰਜਾਬ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਾਰੇ ਅਧਿਕਾਰੀਆਂ ਨੂੰ ਸਰਕਾਰੀ ਸਕੀਮਾਂ ਇੰਨਬਿੰਨ ਲਾਗੂ ਕਰਨ ਦੀਆਂ ਸਖਤ ਹਦਾਇਤਾਂ ਕੀਤੀਆਂ ਗਈਆਂ।ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਈ ਤਰਾਂ ਦੀਆਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਸ ਲਈ ਸਾਰੇ ਵਿਭਾਗਾਂ ਵਿਚ ਦਿਵਿਆਂਗ ਵਿਅਕਤੀਆਂ ਲਈ ਲਾਗੂ ਕੀਤੀਆਂ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ 'ਤੇ ਮੁਹਈਆ ਕਰਵਾਏ ਜਾਣੇ ਯਕੀਨੀ ਬਣਾਏ ਜਾਣ। ਕੈਬਨਿਟ ਮੰਤਰੀ ਅਧਿਕਾਰੀਆਂ ਨੂੰ ਸਖਤੀ ਨਾਲ ਕਿਹਾ ਕਿ ਸਿਪਡਾ ਅਧੀਨ ਰਾਜ ਦੇ 10 ਜਿਲਿਆਂ ਦੀਆਂ 144 ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਦਾ ਰੁਕਿਆ ਹੋਇਆ ਕੰਮ ਤੁਰੰਤ ਚਾਲੂ ਕੀਤਾ ਜਾਵੇ ਅਤੇ ਮਿਥੇ ਸਮੇਂ ਵਿਚ ਇਹ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਈਆਂ ਜਾ ਰਹੀਆਂ ਹਨ। ਇਸ ਕ...








