ਸਰਕਾਰ ਦੀਆਂ ਭਲਾਈ ਸਕੀਮਾਂ ਪਾਰਦਰਸ਼ੀ ਢੰਗ ਨਾਲ ਚਲਾਉਣ ਦੀ ਹਦਾਇਤ
ਚੰਡੀਗੜ੍ਹ, 10 ਜਨਵਰੀ : ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤਆਂ ਗਈਆਂ ਹਨ। ਅੱਜ ਸਮਾਜਿਕ ਸੁਰੱਖਿਆ ਮਿੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਕੀਤੇ ਜਾ ਰਹੇ ਵੱਖ ਵੱਖ ਕੰਮਾਂ ਦੀ ਜਾਣਕਾਰੀ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਅਧਿਕਾਰੀਆਂ ਪਾਸੋਂ ਚੱਲ ਰਹੇ ਕੰਮਾਂ ਬਾਰੇ ਰਿਪੋਰਟਾਂ ਲਈਆਂ ਗਈਆਂ ਅਤੇ ਰਹਿੰਦੇ ਕੰਮ ਜਲਦੀ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ।ਇਸ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਅਤੇ ਸਮਾਜਿਕ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਅਤੇ ਡਾਇਰੈਕਟਰ ਸੰਦੀਪ ਹੰਸ ਨਾਲ ਨਵੀਆਂ ਯੋਜਨਾਵਾਂ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਵਿਚ ਆਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਭਿਉਦੈ ਯੋਜਨਾ, ਹੋਸਟਲਾਂ ਅਤੇ ਇਮਾਰਤਾਂ ਸਬੰਧੀ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਮੰਤਰੀ ਨੇ ਹਦਾ...








