ਕੱਚੇ ਅਧਿਆਪਕ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ, 8 ਜਨਵਰੀ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੇ ਸਿਲਸਲੇ ਤਹਿਤ ਹੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ।ਮੈਰੀਟੋਰੀਅਸ ਟੀਚਰਜ਼ ਯੂਨੀਅਨ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਯੋਗਦਾਨ ਪਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ ਅਤੇ ਜਥਬੰਦੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕਮੇਟੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿੱਤ ਮੰਤਰੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕ...








