ਦਿੱਲੀ ਵਿਧਾਨ ਸਭਾ ਚੋਣਾ ਦਾ ਐਲਾਨ : 5 ਨੂੰ ਪੈਣਗੀਆਂ ਵੋਟਾਂ
ਨਵੀਂ ਦਿੱਲੀ, 7 ਜਨਵਰੀ : ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਵਿਚ ਵਿਧਾਨ ਸਭਾ ਚੋਣਾ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾ ਸਿੰਗਲ ਫੇਜ਼ ਵਿਚ ਹੀ ਕਰਵਾਈਆਂ ਜਾਣਗੀਆਂ। ਦਿੱਲੀ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 8 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।ਅੱਜ ਇਥੇ ਚੋਣਾ ਦਾ ਐਲਾਨ ਕਰਦਿਆਂ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਵਿਚ ਡੇਢ ਕਰੋੜ ਵੋਟਰਾਂ ਲਈ 33 ਹਜਾਰ ਪੋਲਿੰਗ ਬੂਥ ਬਣਾਏ ਜਾਣਗੇ। ਦਿੱਲੀ ਦੇ ਵੋਟਰਾਂ ਵਿਚ 83.49 ਲੱਖ ਆਦਮੀ ਅਤੇ 79 ਲੱਖ ਮਹਿਲਾ ਵੋਟਰ ਹਨ। ਇਸ ਵਾਰ ਹੋ ਰਹੀਆਂ ਚੋਣਾ ਦੌਰਾਨ 2.08 ਲੱਖ ਅਜਿਹੇ ਵੋਟਰ ਹਨ, ਜੋ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸੇ ਤਰਾਂ 830 ਅਜਿਹੇ ਵੋਟਰ ਹਨ, ਜਿਨ੍ਹਾਂ ਦੀ ਉਮਰ 100 ਸਾਲ ਜਾਂ ਇਸ ਤੋਂ ਜਿਆਦਾ ਹੈ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਦਿੱਲੀ ਦੀਆਂ ਚੋਣਾ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸੇ ਦੌਰਾਨ ਹੀ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵੀ 18 ਫਰਵੀ ਨੂੰ ਸੇਵਾ ਮ...








