Wednesday, November 12Malwa News
Shadow

Tag: top news

ਰਿਸ਼ਵਤ ਲੈਣ ਵਾਲਾ ਪਟਵਾਰੀ ਗਿਰਫਤਾਰ

ਰਿਸ਼ਵਤ ਲੈਣ ਵਾਲਾ ਪਟਵਾਰੀ ਗਿਰਫਤਾਰ

Hot News
ਬਟਾਲਾ, 20 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਡੇਰਾ ਬਾਬਾ ਨਾਨਕ ਦੇ ਇੱਕ ਪਟਵਾਰੀ ਨੂੰ ਗਿਰਫਤਾਰ ਕੀਤਾ ਹੈ। ਵਿਜੀਲੈਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਬਟਾਲਾ ਦੇ ਪਿੰਡ ਨਸੀਰਪੁਰ ਦੇ ਵਾਸੀ ਸੁਰਿੰਦਰ ਸਿੰਘ ਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿ ਪਟਵਾਰੀ ਹਰਜੀਤ ਰਾਏ ਨੇ ਇੰਤਕਾਲ ਰੋਕਣ ਲਈ ਚਾਰ ਹਜ਼ਾਰ ਰੁਪਏ ਰਿਸ਼ਵਤ ਲਈ ਹੈ। ਪਟਵਾਰੀ ਨੇ ਪਹਿਲਾਂ ਇਹ ਇੰਤਕਾਲ ਸ਼ਿਕਾਇਤ ਕਰਨ ਵਾਲੇ ਦੇ ਭਤੀਜੇ ਦੇ ਨਾਮ ਕਰ ਦਿੱਤਾ ਸੀ। ਜੱਦੀ ਜ਼ਮੀਨ ਦਾ ਇਹ ਇੰਤਕਾਲ ਬਦਲਣ ਲਈ ਪਟਵਾਰੀ ਨੇ ਉਸ ਪਾਸੋਂ ਚਾਰ ਹਜ਼ਾਰ ਰੁਪਏ ਰਿਸ਼ਵਤ ਲੈ ਲਈ। ਵਿਜੀਲੈਂਸ ਬਿਊਰੋ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਜਾਂਚ ਦੌਰਾਨ ਦੋਸ਼ ਸਹੀ ਸਾਬਤ ਹੋ ਗਏ। ਵਿਜੀਲੈਂਸ ਬਿਊਰੋ ਨੇ ਇਸ ਸਬੰਧੀ ਪਰਚਾ ਦਰਜ ਕਰ ਕੇ ਪਟਵਾਰੀ ਨੂੰ ਗਿ੍ਫਤਾਰ ਕਰ ਲਿਆ ਹੈ।...
ਕੇਂਦਰ ਦੇ ਨਵੇਂ ਖੇਤੀ ਨੀਤੀ ਖਰੜੇ ਬਾਰੇ ਕਿਸਾਨ ਆਗੂਆਂ ਨਾਲ ਚਰਚਾ

ਕੇਂਦਰ ਦੇ ਨਵੇਂ ਖੇਤੀ ਨੀਤੀ ਖਰੜੇ ਬਾਰੇ ਕਿਸਾਨ ਆਗੂਆਂ ਨਾਲ ਚਰਚਾ

Breaking News
ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਖੇਤੀ ਮੰਡੀਕਰਨ ਨੀਤੀ ਬਾਰੇ ਕੌਮੀ ਨੀਤੀ ਦੇ ਖਰੜੇ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੀਤੀ ਦਾ ਪੰਜਾਬ ਦੇ ਕਿਸਾਨਾਂ 'ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਪਰ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰਾਂ ਰਾਖੀ ਕੀਤੀ ਜਾਵੇਗੀ।ਅੱਜ ਇਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਖਰੜੇ ਸਬੰਧੀ ਵੱਖ ਵੱਖ ਪੱਧਰ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵੱਖ ਵੱਖ ਖੇਤੀ ਮਾਹਿਰਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿਚ ਖੇਤੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਖਰੜੇ ਬਾਰੇ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਕੋਲ ਭੇਜਣ ਤਾਂ ਜੋ ਸਰਕਾਰ ਵਲੋਂ ਇਸ ਸਬੰਧੀ ਯੋਗ ਕਦਮ ਚੁੱਕੇ ਜਾ ਸਕਣ।ਇਸ ਮੀਟਿੰਗ ਵਿਚ ਕਿਸਾਨ ਯੂਨੀਅਨ ਦੇ ਆਗੂਆਂ ਵਿਚ ਜੋਗਿੰਦਰ ਸਿੰਘ ...
ਭਗਵੰਤ ਮਾਨ ਦੇ ਰੋਡ ਸ਼ੋਅ ‘ਤੇ ਹੋਈ ਫੁੱਲਾਂ ਦੀ ਵਰਖਾ

ਭਗਵੰਤ ਮਾਨ ਦੇ ਰੋਡ ਸ਼ੋਅ ‘ਤੇ ਹੋਈ ਫੁੱਲਾਂ ਦੀ ਵਰਖਾ

Breaking News
ਲੁਧਿਆਣਾ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿਚ ਰੋਡ ਸ਼ੋ ਕੀਤਾ ਅਤੇ ਅਗਲੀਆਂ ਨਗਰ ਨਿਗਮ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਨੂੰ ਲੁਧਿਆਣਾ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਥਾਂ ਥਾਂ ਮੁੱਖ ਮੰਤਰੀ ਉੱਪਰ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।ਇਸ ਦੌਰਾਨ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਮੇਰੀ ਕਰਮ ਭੂਮੀ ਹੈ। ਇਸ ਧਰਤੀ ਤੋਂ ਹੀ ਉਨ੍ਹਾਂ ਨੇ ਕਲਾਕਾਰੀ ਦੇ ਖੇਤਰ ਵਿਚ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਲੁਧਿਆਣਾ ਦੇ ਭੀੜ ਭੜੱਕੇ ਵਾਲੇ ਬਾਜਾਰਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਭਗਵੰਤ ਮਾਨ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀਆਂ ਸੜਕਾਂ ਮੇਰੇ ਲਈ ਨਵੀਆਂ ਨਹੀਂ ਹਨ।ਇਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਵੀ ਸ਼ਾਮਲ ਸ...
ਪੰਜਾਬ ਸਰਕਾਰ ਵੱਲੋਂ ਔਰਤਾਂ ਲਈ 28 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਔਰਤਾਂ ਲਈ 28 ਕਰੋੜ ਰੁਪਏ ਜਾਰੀ

Hot News
ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਨੇ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਦੀ ਸਿਹਤ ਸੰਭਾਲ ਲਈ 28 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਫੰਡ ਦਾ 70 ਹਜ਼ਾਰ ਔਰਤਾਂ ਨੂੰ ਲਾਭ ਹੋਵੇਗਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਅਕਤੂਬਰ ਮਹੀਨੇ ਵਿਚ 22 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ 19 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਬੱਚੇ ਦੇ ਜਨਮ ਸਮੇਂ ਪੰਜ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਦੂਜਾ ਬੱਚਾ ਲੜਕੀ ਹੁੰਦੀ ਹੈ ਤਾਂ ਫੇਰ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਨ੍ਹਾਂ ਯੋਜਨਾਵਾਂ ਦਾ ਉਦੇਸ਼ ਮਾਂ ਅਤੇ ਬੱਚੇ ਦੀ ਸਿਹਤ ਅਤੇ ਸੰਤੁਲਿਤ ਭੋਜਨ ਮੁਹਈਆ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਕਿ ਲਾਭਪਾਤਰੀ ਔਰਤਾਂ ਨੂੰ ਸਮੇਂ ਸਿਰ ਸਹੂ...
ਨਾਜਾਇਜ ਕਬਜ਼ਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਹੁਕਮ

ਨਾਜਾਇਜ ਕਬਜ਼ਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਹੁਕਮ

Breaking News
ਨਵੀਂ ਦਿੱਲੀ, 18 ਦਸੰਬਰ: ਸੁਪਰੀਮ ਕੋਰਟ ਨੇ ਇੱਕ ਵੱਡਾ ਐਕਸ਼ਨ ਲੈਂਦਿਆਂ ਨਾਜਾਇਜ਼ ਉਸਾਰੀਆਂ ਢਾਹੁਣ ਦੇ ਹੁਕਮ ਜਾਰੀ ਕੀਤੇ ਹਨ। ਨਾਜਾਇਜ਼ ਉਸਾਰੀਆਂ ਢਾਹੁਣ ਦੇ ਇੱਕ ਮਾਮਲੇ ਵਿਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜੱਜ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਜਸਟਿਸ ਆਰ ਮਹਾਦੇਵੀ ਤੇ ਆਧਾਰਿਤ ਬੈਂਚ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਨੂੰ ਸਰਕਾਰੀ ਟਾਲਮਟੋਲ ਨਾਲ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਸੁਪਰੀਮ ਕੋਰਟ ਨੇ ਸਖਤੀ ਦਿਖਾਉਂਦੇ ਹੋਏ ਕਿਹਾ ਕਿ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਤੁਰੰਤ ਨਾਜਾਇਜ਼ ਉਸਾਰੀਆਂ ਢਾਹੀਆਂ ਜਾਣ। ਅਦਾਲਤ ਨੇ ਰਾਜਾਂ ਦੀਆਂ ਸਰਕਾਰਾਂ ਨੂੰ ਹਦਾਇਤ ਕੀਤੀ ਕਿ ਯੋਜਨਾਬੰਦੀ ਕਾਨੂੰਨ ਦੀ ਪਾਲਣਾ ਦੇ ਮਾਮਲੇ ਵਿਚ ਅਣਗਹਿਲੀ ਕਰਨ ਵਾਲੇ ਉੱਚ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਅਦਾਲਤ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਗਈ ਕੋਈ ਵੀ ਉਸਾਰੀ ਤੁਰੰਤ ਢਾਹੀਂ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਸਥਾਨਕ ਅਦਾਲਤਾਂ ਨੂੰ ਵੀ ਕਿਹਾ ਕਿ ਨਾਜਾਇਜ਼ ਉਸਾਰੀਆਂ ਵਾਲੇ ਮਾਮਲਿਆਂ ਵਿਚ ਤੁਰੰਤ ਨਜਾਇਜ ਉਸਾਰੀਆਂ ਢਾਹੁਣ ਨੂੰ ਯਕੀਨੀ ਬਣਾਇਆ ਜਾਵੇ। ਅਦਾਲਤ ਨੇ ਸਥਾਨਕ ਅਥਾਰਟੀਆਂ ਨ...
ਪੰਜਾਬ ਚ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਲਾਗੂ

ਪੰਜਾਬ ਚ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਲਾਗੂ

Breaking News
ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਨੇ ਹਰ ਛੋਟੇ ਮੋਟੇ ਮਸਲੇ ਨੂੰ ਲੈ ਕੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਹੜਤਾਲ ਕਰਨ ਵਾਲੇ ਅਧਿਆਪਕਾ ਲਈ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਅਪਣਾਈ ਜਾਵੇਗੀ। ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਅਧਿਆਪਕ ਬਿਨਾਂ ਛੁੱਟੀ ਲਏ ਅਤੇ ਬਿਨਾਂ ਅਗਾਂਊ ਸੂਚਨਾ ਦਿੱਤੇ ਹੀ ਹੜਤਾਲ ਤੇ ਚਲੇ ਜਾਂਦੇ ਹਨ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਲਈ ਬਿਨਾਂ ਛੁੱਟੀ ਲਏ ਹੜਤਾਲ ਕਰਨ ਵਾਲੇ ਅਧਿਆਪਕਾ ਲਈ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਅਪਣਾਈ ਜਾਵੇਗੀ।...
ਪੁਲੀਸ ਥਾਣੇ ‘ਤੇ ਹਮਲੇ ਪਿਛੋਂ ਡੀ.ਜੀ.ਪੀ. ਵਲੋਂ ਅੰਮ੍ਰਿਤਸਰ ਦਾ ਦੌਰਾ

ਪੁਲੀਸ ਥਾਣੇ ‘ਤੇ ਹਮਲੇ ਪਿਛੋਂ ਡੀ.ਜੀ.ਪੀ. ਵਲੋਂ ਅੰਮ੍ਰਿਤਸਰ ਦਾ ਦੌਰਾ

Breaking News
ਅੰਮ੍ਰਿਤਸਰ, 17 ਦਸੰਬਰ : ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ ਵਿਖੇ ਪੁਲੀਸ ਥਾਣਾ ਇਸਲਾਮਾਬਾਦ ਉੱਪਰ ਹੋਏ ਹਮਲੇ ਪਿਛੋਂ ਸ਼ਹਿਰ ਦਾ ਦੌਰਾ ਕੀਤਾ। ਡੀ.ਜੀ.ਪੀ. ਨੇ ਸਾਰੇ ਅਧਿਕਾਰੀਟਾਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਪੁਲੀਸ ਅਧਿਕਾਰੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਇਸ ਹਮਲੇ ਵਿਚ ਸ਼ਾਮਲ ਦੋਸ਼ੀਆਂ ਦਾ ਜਲਦੀ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇ ਜਾਣ। ਇਸ ਮੌਕੇ ਉਨ੍ਹਾਂ ਨੇ ਸਰਹੱਦੀ ਇਲਾਕਿਆਂ ਵਿਚ ਅਮਨ ਕਾਨੂੰਨ ਦੀ ਸਥਿੱਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਪਿਛਲੇ ਸਮੇਂ ਵਿਚ ਹੋਏ ਅਹਿਮ ਕੇਸਾਂ ਦੀ ਸਥਿੱਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਇਸ ਤੋਂ ਬਾਅਦ ਡੀ.ਜੀ.ਪੀ. ਨੇ ਜਲੰਧਰ ਦਾ ਵੀ ਦੌਰਾ ਕੀਤਾ ਕਿ ਇਥੇ ਵੀ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਕਰਕੇ ਅਮਨ ਕਾਨੂੰਨ ਦੀ ਸਥਿੱਤੀ ਦਾ ਜਾਇਜ਼ਾ ਲਿਆ।...
ਰਿਸ਼ਵਤ ਲੈਣ ਵਾਲਾ ਸਬ ਇੰਸਪੈਕਟਰ ਗ੍ਰਿਫਤਾਰ

ਰਿਸ਼ਵਤ ਲੈਣ ਵਾਲਾ ਸਬ ਇੰਸਪੈਕਟਰ ਗ੍ਰਿਫਤਾਰ

Hot News
ਅੰਮ੍ਰਿਤਸਰ, 17 ਦਸੰਬਰ : ਵਿਜੀਲੈਂਸ ਪੁਲੀਸ ਦੀ ਇਕ ਟੀਮ ਨੇ ਅੱਜ ਪੁਲੀਸ ਦੇ ਹੀ ਇਕ ਸਬ ਇੰਸਪੈਕਟਰ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਇਹ ਸਬ ਇੰਸਪੈਕਟਰ ਦਲਜੀਤ ਸਿੰਘ ਪੁਲੀਸ ਥਾਣਾ ਛਾਉਣੀ ਵਿਖੇ ਤਾਇਨਾਤ ਸੀ। ਹੁਣ ਇਹ ਸਬ ਇੰਸਪੈਕਟਰ ਸੇਵਾ ਮੁਕਤ ਹੋ ਚੁੱਕਾ ਹੈ।ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਕੋਟਲੀ ਨਸੀਰ ਖਾਂ ਦੇ ਵਾਸੀ ਜੋਗਾ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਸਾਲ 2017 ਵਿਚ ਉਸਦੇ ਪੁੱਤਰ ਖਿਲਾਫ ਝੂਠਾ ਪਰਚਾ ਦਰਜ ਕਰ ਦਿੱਤਾ ਗਿਆ ਸੀ। ਇਸ ਪਰਚੇ ਵਿਚੋਂ ਉਸ ਦੇ ਪੁੱਤਰ ਨੂੰ ਬੇਕਸੂਰ ਸਾਬਤ ਕਰਨ ਬਦਲੇ ਸਬ ਇੰਸਪੈਕਟਰ ਦਲਜੀਤ ਸਿੰਘ ਨੇ ਇਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਸ ਵੇਲੇ ਜੋਗਾ ਸਿੰਘ ਨੇ 10 ਹਜਾਰ ਰੁਪਏ ਰਿਸ਼ਵਤ ਦੇ ਦਿੱਤੀ ਸੀ। ਵਿਜੀਲੈਂਸ ਵਲੋਂ ਕੀਤੀ ਗਈ ਜਾਂਚ ਦੌਰਾਨ ਇਹ ਸਾਬਤ ਹੋ ਗਿਆ ਕਿ ਸਬ ਇੰਸਪੈਕਟਰ ਦਲਜੀਤ ਸਿੰਘ ਨੇ 10 ਹਜਾਰ ਰਿਸ਼ਵਤ ਲਈ ਸੀ। ਇਸ ਲਈ ਉਸ ਖਿਲਾਫ ਪਰਚਾ ਦਰਜ ਕਰਕੇ ਅੱਜ ਉਸ ਨੂੰ ਗ੍ਰਿਫਤਾਰ ਕਰ ਲਿਆ। ਸਬ ਇੰਸਪੈਕਟਰ ਇਸ ਵੇਲੇ ਐਨ ਡੀ. ਪੀ ਐਸ ਕਾਨੂੰਨ ਅਧੀਨ ਕੇਂਦਰੀ ਜੇਲ ਅੰਮ੍ਰਿਤਸਰ ਵਿਚ ਬੰਦ ਸੀ। ਅੱਜ ਵਿਜੀਲੈਂਸ ਪੁ...
ਵਿਜੀਲੈਂਸ ਨੇ ਕਾਬੂ ਕੀਤਾ ਦੋ ਸਾਲ ਤੋਂ ਭਗੌੜਾ ਠੇਕੇਦਾਰ

ਵਿਜੀਲੈਂਸ ਨੇ ਕਾਬੂ ਕੀਤਾ ਦੋ ਸਾਲ ਤੋਂ ਭਗੌੜਾ ਠੇਕੇਦਾਰ

Hot News
ਅੰਮ੍ਰਿਤਸਰ, 17 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਦੇ ਇਕ ਭਗੌੜੇ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਕਾਸ ਖੰਨਾ ਨੇ ਇੰਪਰੂਵਮੈਂਟ ਟਰੱਸਟ ਪਾਸੋਂ ਧੋਖੇ ਅਤੇ ਰਿਸ਼ਵਤਖੋਰੀ ਨਾਲ ਘੱਟ ਰੇਟ 'ਤੇ ਪਲਾਟ ਅਲਾਟ ਕਰਵਾਏ ਸਨ ਅਤੇ ਕਈ ਵਾਰ ਸਰਕਾਰੀ ਟੈਂਡਰ ਵੀ ਧੋਖੇ ਨਾਲ ਪ੍ਰਾਪਤ ਕੀਤੇ ਸਨ।ਵਿਜੀਲੈਂਸ ਦੇ ਇਕ ਬੁਲਾਰੇ ਨੇ ਇਸ ਸੰਬਧੀ ਦੱਸਿਆ ਕਿ ਇਸ ਠੇਕੇਦਾਰ ਵਲੋਂ ਉਸ ਵੇਲੇ ਦੇ ਚੇਅਰਮੈਨ ਦੀ ਮਿਲੀਭੁਗਤ ਨਾਲ 200 ਵਰਗ ਗਜ਼ ਦਾ ਪਲਾਟ ਮਾਰਕੀਟ ਰੇਟ ਤੋਂ ਘੱਟ ਕੀਮਤ 'ਤੇ ਆਪਣੇ ਨਾਮ ਅਲਾਟ ਕਰਵਾ ਲਿਆ ਸੀ, ਜਿਸ ਨਾਲ ਸਰਕਾਰ ਨੂੰ ਭਾਰੀ ਨੁਕਸਾਨ ਹੋਇਆ ਸੀ। ਇਸ ਤੋਂ ਇਲਾਵਾ ਇਸ ਠੇਕੇਦਾਰ ਨੇ ਆਪਣੀ ਫਰਮ ਦੇ ਨਾਮ 'ਤੇ ਨਿਯਮਾਂ ਦੀ ਉਲੰਘਣਾ ਕਰਕੇ ਟੈਂਡਰ ਪ੍ਰਾਪਤ ਕੀਤੇ ਸਨ। ਇਸ ਸਬੰਧੀ ਜਾਂਚ ਕੀਤੀ ਗਈ ਤਾਂ ਸਾਰੇ ਦੋਸ਼ ਸਹੀ ਪਾਏ ਗਏ। ਇਸ ਆਧਾਰ 'ਤੇ ਵਿਜੀਲੈਂਸ ਨੇ ਸਾਲ 2022 ਵਿਚ ਵਿਜੀਲੈਂਸ ਥਾਣਾ ਅੰਮ੍ਰਿਤਸਰ ਵਿਖੇ ਪਰਚਾ ਦਰਜ ਕਰ ਲਿਆ ਗਿਆ ਸੀ। ਉਸ ਵੇਲੇ ਤੋਂ ਹੀ ਇਹ ਠੇਕੇਦਾਰ ਭਗੌੜਾ ਚੱਲਿਆ ਆ ਰਿਹਾ ਸੀ। ਹੁਣ ਵਿਜੀਲੈਂਸ ਦੀ ਟੀਮ ਨੇ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫਤਾਰ ਕਰ ਲ...
ਸਰਕਾਰ ਵਲੋਂ ਪੂਰੇ ਪੰਜਾਬ ‘ਚ ਮਨਾਇਆ ਜਾਵੇਗਾਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ

ਸਰਕਾਰ ਵਲੋਂ ਪੂਰੇ ਪੰਜਾਬ ‘ਚ ਮਨਾਇਆ ਜਾਵੇਗਾਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ

Breaking News
ਚੰਡੀਗੜ੍ਹ, 16 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵਲੋਂ ਇਹ ਸਮਾਗਮ ਵੱਡੀ ਪੱਧਰ 'ਤੇ ਕਰਵਾਏ ਜਾਣਗੇ। ਇਸ ਤਹਿਤ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬਾਨਾਂ ਦਾ ਵਿਕਾਸ ਵੀ ਕੀਤਾ ਜਾਵੇਗਾ।ਸੈਰ ਸਪਾਟਾ ਵਿਭਾਗ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਮ ਲੋਕਾਂ ਦੀ ਧਾਰਮਿਕ ਆਜਾਦੀ ਅਤੇ ਨਿੱਜੀ ਅਧਿਕਾਰਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ ਹੈ। ਇਸ ਕੁਰਬਾਨੀ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਤੇ ਨਹੀਂ ਮਿਲਦੀ। ਇਸ ਲਈ ਪੰਜਾਬ ਸਰਕਾਰ ਵਲੋਂ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਪੂਰੇ ਪੰਜਾਬ ਵਿਚ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵਿਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਿਸ਼ਚਾ ਕੀਤਾ ਗਿਆ ਹੈ। ਮੁੱਖ ...