ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਚੰਡੀਗੜ੍ਹ, 19 ਜਨਵਰੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ', ਜੋ ਕਿ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਰਸਮੀ ਤੌਰ 'ਤੇ 22 ਤਰੀਕ ਨੂੰ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਹਰ ਨਾਗਰਿਕ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਦੀ ਹੈ।
ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ.ਬਲਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਹੈਲਥ ਕਾਰਡ ਬਣਾਉਣ ਤੋਂ ਲੈ ਕੇ ਇਲਾਜ ਤੱਕ ਦਾ ਸਾਰਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਜਾਂ ਏਜੰਸੀ ਨੂੰ ਕਿਸੇ ਵੀ ਪੜਾਅ 'ਤੇ ਇੱਕ ਰੁਪਿਆ ਵੀ ਵਸੂਲਣ ਦੀ ਇਜਾਜ਼ਤ ਨਹੀਂ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਕੀਮ ਦੀ ਦੁਰਵਰਤੋਂ ਦੀਆਂ ਕੋਸ਼ਿਸ਼ਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਹੈ। ਮੁਕਤਸਰ ਅਤੇ ਮਾਨਸਾ ਤੋਂ ਸ਼ਿਕਾਇਤਾਂ ਮਿਲੀਆਂ...








