ਭਗਵੰਤ ਮਾਨ ਵਲੋਂ ਸਰਕਾਰੀ ਹਸਪਤਾਲਾਂ ਦਾ ਪੱਧਰ ਪ੍ਰਾਈਵੇਟ ਨਾਲੋਂ ਉੱਚਾ ਕਰਨ ਦਾ ਵਾਅਦਾ
ਬੁਢਲਾਡਾ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬੁਢਲਾਡਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਇਹ ਦੌਰੇ ਕਮੀਆਂ ਲੱਭਣ ਲਈ ਨਹੀਂ ਸਗੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਨ। ਮੁੱਖ ਮੰਤਰੀ ਨੇ ਮਰੀਜਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਹਸਪਤਾਲ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਰੀਜਾਂ ਦੇ ਨਾਲ ਨਾਲ ਹਸਪਤਾਲ ਦੇ ਸਟਾਫ ਨਾਲ ਵੀ ਗੱਲਬਾਤ ਕੀਤੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਲੋਕਾਂ ਨੇ ਚੰਗੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਹਸਪਤਾਲਾਂ ਵਿਚ ਬਹੁਤ ਹੀ ਅਧੁਨਿਕ ਮਸ਼ੀਨਰੀ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਅਦਾਰਿਆਂ ਦੇ ਪੱਧਰ ਤੋਂ ਵੀ ਉੱਚੇ ਪੱਧਰ 'ਤੇ ਲਿਜਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਾਲਾਂ ਦੌਰਾਨ...







