ਇਕ ਦੇਸ਼ ਇਕ ਚੋਣ ਦੀ ਥਾਂ ਇਕ ਸਿੱਖਿਆ ਇਕ ਸਿਹਤ ਪ੍ਰਣਾਲੀ ਨੂੰ ਲਾਗੂ ਕਰੋ : ਭਗਵੰਤ ਮਾਨ
ਨਵੀਂ ਦਿੱਲੀ, 12 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਇਕ ਦੇਸ਼ ਇਕ ਚੋਣ' ਤੋਂ ਪਹਿਲਾਂ 'ਇਕ ਦੇਸ਼, ਇਕ ਸਿੱਖਿਆ ਤੇ ਇਕ ਸਿਹਤ ਪ੍ਰਣਾਲੀ' ਦੇ ਸਿਧਾਂਤ ਨੂੰ ਤਾਂ ਯਕੀਨੀ ਬਣਾ ਲਓ।ਭਗਵੰਤ ਸਿੰਘ ਮਾਨ ਨੇ ਸੰਸਦ ਭਵਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਦੇਸ਼ ਵਿਚ ਇਕ ਸਿੱਖਿਆ ਤੇ ਇਕ ਇਲਾਜ ਪ੍ਰਣਾਲੀ ਲਾਗੂ ਕਰਨ ਦੀ ਥਾਂ ਇਕ ਦੇਸ਼ ਇਕ ਚੋਣ ਦੀ ਚਿੰਤਾ ਹੋ ਰਹੀ ਹੈ। ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਕ ਦੇਸ਼ ਇਕ ਸਿੱਖਿਆ ਤੇ ਇਕ ਇਲਾਜ ਪ੍ਰਣਾਲੀ ਨਾਲ ਪੂਰੇ ਦੇਸ਼ ਦੀ ਜਨਤਾ ਨੂੰ ਫਾਇਦਾ ਹੋਵੇਗਾ, ਜਦਕਿ ਇਕ ਦੇਸ਼ ਇਕ ਚੋਣ ਨਾਲ ਕੇਵਲ ਭਗਵਾਂ ਪਾਰਟੀ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਅਪਣਾਇਆ ਜਾ ਰਿਹਾ ਹੈ, ਜੋ ਖੇਤਰੀ ਪਾਰਟੀਆਂ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜੋ ਸਭ ਨੂੰ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਉਂਦੀ ਹੈ। ਪਰ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨਾਲ ਹਮੇਸ਼ਾਂ ...








