Wednesday, November 12Malwa News
Shadow

Tag: top news

ਪੰਜਾਬ ਵਿਚ ਹੋ ਗਿਆ ਫੇਰ ਚੋਣਾ ਦਾ ਐਲਾਨ : ਚੋਣ ਜਾਬਤਾ ਲਾਗੂ

ਪੰਜਾਬ ਵਿਚ ਹੋ ਗਿਆ ਫੇਰ ਚੋਣਾ ਦਾ ਐਲਾਨ : ਚੋਣ ਜਾਬਤਾ ਲਾਗੂ

Breaking News
ਚੰਡੀਗੜ੍ਹ, 8 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਦੀਆਂ ਚੋਣਾ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾ 21 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਅੱਜ ਤੋਂ ਹੀ ਪੰਜਾਬ ਵਿਚ ਚੋਣ ਜਾਬਤਾ ਲੱਗ ਗਿਆ ਹੈ।ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀ ਚੋਣ ਲਈ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਵੋਟਾਂ ਪੈਣਗੀਆਂ। ਪੰਜਾਬ ਵਿਚ ਪੰਜ ਨਗਰ ਨਿਗਮ ਹਨ, ਜਿਨ੍ਹਾਂ ਵਿਚ ਲੁਧਿਆਣਾ, ਪਟਿਆਲ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਸਾਰੇ ਸ਼ਹਿਰਾਂ ਵਿਚ ਨਗਰ ਕੌਂਸਲਾਂ ਹਨ। ਇਨ੍ਹਾਂ ਚੋਣਾ ਲਈ ਸੋਮਵਾਰ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਿਲਸਾ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਵੀ 12 ਦਸੰਬਰ ਮਿਥੀ ਗਈ ਹੈ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ 14 ਦਸੰਬਰ ਮਿਥੀ ਗਈ ਹੈ। ਇਸ ਤੋਂ ਪਹਿਲ...
ਚੰਡੀਗੜ੍ਹ ‘ਚ ਲੱਗਾ ਸਿਲਕ ਮਾਰਕ ਐਕਸਪੋ

ਚੰਡੀਗੜ੍ਹ ‘ਚ ਲੱਗਾ ਸਿਲਕ ਮਾਰਕ ਐਕਸਪੋ

Hot News
ਚੰਡੀਗੜ੍ਹ, 7 ਦਸੰਬਰ : ਬਾਗਬਾਨੀ ਵਿਭਾਗ ਪੰਜਾਬ ਵਲੋਂ ਕੇਂਦਰੀ ਸਿਲਕ ਬੋਰਡ ਦੀ ਸਹਾਇਤਾ ਨਾਲ ਸਿਲਕ ਮਾਰਕ ਐਕਸਪੋ ਕਰਵਾਇਆ ਗਿਆ, ਜਿਸ ਵਿਚ ਬਾਗਬਾਨੀ ਵਿਭਾਗ ਵਲੋਂ ਸਿਲਕ ਪ੍ਰੋਸੈਸਿੰਗ ਦੀਆਂ ਸਟਾਲਾਂ ਲਗਾਈਆਂ ਗਈਆਂ।ਕਿਸਾਨ ਭਵਨ ਚੰਡੀਗੜ੍ਹ ਵਿਖੇ ਲਗਾਏ ਗਏ ਇਸ ਐਕਸਪੋ ਵਿਚ ਰੇਸ਼ਮ ਦੇ ਉਤਪਾਦਾਂ ਦੀਆਂ ਵੱਖ ਵੱਖ ਵੰਨਗੀਆਂ ਅਤੇ ਰੇਸ਼ਮ ਦੀ ਖੇਤੀ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਿਸੇ਼ਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਵਿਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ, ਪਠਾਨਕੋਟ, ਰੋਪੜ ਅਤੇ ਹੁਸ਼ਿਆਰਪੁਰ ਜਿਲਿਆਂ ਵਿਚ ਰੇਸ਼ਮ ਦੀ ਖੇਤੀ ਨੂੰ ਭਾਰੀ ਹੁਲਾਰਾ ਮਿਲ ਰਿਹਾ ਹੈ।...
ਸਰਕਾਰ ਨੇ ਦਿੱਤੀਆਂ 85 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ

ਸਰਕਾਰ ਨੇ ਦਿੱਤੀਆਂ 85 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ

Breaking News
ਅੰਮ੍ਰਿਤਸਰ, 7 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਧੜਾਧੜ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੇ ਸਿਲਸਲੇ ਵਿਚ ਅੱਜ ਨਗਰ ਨਿਗਮ ਦਫਤਰ ਅੰਮ੍ਰਿਤਸਰ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ 85 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਰਕਾਰੀ ਨੌਕਰੀਆਂ ਦੇਣ ਦੀ ਗਿਣਤੀ 51000 ਹੋ ਚੁੱਕੀ ਹੈ।ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਦੇ ਆਰਥਿਕ ਵਿਕਾਸ ਲਈ ਯਤਨ ਸ਼ੁਰੂ ਕੀਤੇ ਗਏ ਹਨ। ਇਸ ਲਈ ਆਸ ਕੀਤੀ ਜਾਂਦੀ ਹੈ ਕਿ ਨਵੇਂ ਨਿਯੁਕਤ ਹੋਏ ਸਾਰੇ ਹੀ ਨੌਜਵਾਨ ਸਰਕਾਰ ਦੇ ਇਨ੍ਹਾਂ ਯਤਨਾਂ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਜੀਵਨ ਵਿਚ ਸਫਲ ਹੋਣ ਲਈ ਹਮੇਸ਼ਾਂ ਹੀ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਕਿਸੇ...
ਪੰਜਾਬ ‘ਚ ਲਾਏ ਜਾਣਗੇ 2356 ਸੋਲਰ ਪੰਪ : ਅਮਨ ਅਰੋੜਾ

ਪੰਜਾਬ ‘ਚ ਲਾਏ ਜਾਣਗੇ 2356 ਸੋਲਰ ਪੰਪ : ਅਮਨ ਅਰੋੜਾ

Breaking News
ਚੰਡੀਗੜ੍ਹ, 7 ਦਸੰਬਰ : ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ 2356 ਸੋਲਰ ਪੰਪ ਲਗਾਏ ਜਾਣਗੇ, ਜਿਨ੍ਹਾਂ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਊਰਜਾ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਕਿਸਾਨਾਂ ਪਾਸੋਂ ਸੋਲਰ ਪੰਪ ਲਗਾਉਣ ਲਈ ਅਰਜੀਆਂ ਦੀ ਮੰਗ ਕੀਤੀ ਸੀ। ਹੁਣ ਸਰਕਾਰ ਵਲੋ਼ ਦੋ ਤਿੰਨ ਕੰਪਨੀਆਂ ਨੂੰ ਸੋਲਰ ਪੰਪ ਲਗਾਉਣ ਦਾ ਕੰਮ ਸੌਂਪ ਦਿੱਤਾ ਹੈ।ਅਮਨ ਅਰੋੜਾ ਨੇ ਦੱਸਿਆ ਕਿ ਸੋਲਰ ਪੰਪ ਲੱਗਣ ਨਾਲ ਜਿੱਥੇ ਬਿਜਲੀ ਦੀ ਬੱਚਤ ਹੋ ਸਕੇਗੀ, ਉਥੇ ਕਿਸਾਨਾਂ ਦਿਨ ਵੇਲੇ ਹੀ ਸਿੰਚਾਈ ਕਰਨ ਦੀ ਸਹੂਲਤ ਮਿਲੇਗੀ। ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ ਲਈ ਰਾਤਾਂ ਜਾਗਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਨੇ ਕਿਹਾ ਕਿ ਜਿਹੜੇ ਇਲਾਕਿਆਂ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਜਿਆਦਾ ਹੇਠਾਂ ਚਲਾ ਗਿਆ ਹੈ, ਉਨ੍ਹਾਂ ਇਲਾਕਿਆਂ ਵਿਚ ਇਹ ਸੋਲਰ ਪੰਪ ਉਨ੍ਹਾਂ ਕਿਸਾਨਾਂ ਨੂੰ ਹੀ ਦਿੱਤੇ ਜਾਣਗੇ, ਜੋ ਪਹਿਲਾਂ ਹੀ ਤੁਪਕਾ ਸਿੰਚਾਈ ਜਾਂ ਫੁਹਾਰਾ ਸਿੰਚਾਈ ਦੀ ਵਰਤੋਂ...
ਸਕੁਲੀ ਵਿਦਿਆਰਥੀਆਂ ਲਈ 245 ਕਰੋੜ ਦਾ ਵਜੀਫਾ : ਡਾ. ਬਲਜੀਤ ਕੌਰ

ਸਕੁਲੀ ਵਿਦਿਆਰਥੀਆਂ ਲਈ 245 ਕਰੋੜ ਦਾ ਵਜੀਫਾ : ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 7 ਦਸੰਬਰ : ਪੰਜਾਬ ਸਰਕਾਰ ਵਲੋਂ ਵੱਖ ਵੱਖ ਸਕੀਮਾਂ ਤਹਿਤ ਸਕੂਲੀ ਵਿਦਿਆਰਥੀਆਂ ਨੂੰ 245 ਕਰੋੜ ਰੁਪਏ ਦਾ ਵਜੀਫਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਚਾਲੂ ਮਾਲੀ ਸਾਲ ਦੌਰਾਨ 92 ਕਰੋੜ ਰੁਪਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਜੋਂ ਦਿੱਤੇ ਜਾ ਰਹੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017–18 ਤੋਂ ਲੈ ਕੇ 2029–20 ਤੱਕ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਕਰਨ ਵਾਲੀ ਸੀ, ਜੋ ਹੁਣ ਸਰਕਾਰ ਨੇ ਸਾਲੀ 2023–24 ਦੌਰਾਨ 366 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਸਨ। ਇਸ ਵਿਚੋਂ 1008 ਸੰਸਥਾਵਾਂ ਨੂੰ 283.62 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਰਹਿੰਦੀਆਂ ਸੰਸਥਾਵਾਂ ਨੂੰ ਜਲਦੀ ਹੀ ਅਦਾਇਗੀ ਕਰ ਦਿੱਤੀ ਜਾਵੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦਾ ਟੀਚਾ ਹੈ ਕਿ ਹਰ ਵਰਗ ਦੇ ਲੋਕਾ...
ਪੰਜਾਬ ‘ਚ ਜਿੰਦਾ ਸਾੜ ਦਿੱਤੀ ਪ੍ਰੇਮਿਕਾ

ਪੰਜਾਬ ‘ਚ ਜਿੰਦਾ ਸਾੜ ਦਿੱਤੀ ਪ੍ਰੇਮਿਕਾ

Breaking News
ਬੁਢਲਾਡਾ, 7 ਦਸੰਬਰ : ਪੰਜਾਬ ਵਿਚ ਇਕ ਬਹੁਤ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ ਜਦੋਂ ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਨੂੰ ਜਿੰਦਾ ਸਾੜ ਦਿੱਤਾ ਅਤੇ ਬਾਅਦ ਵਿਚ ਆਤਮ ਹੱਤਿਆ ਕਰ ਲਈ।ਪ੍ਰਾਪਤ ਜਾਣਕਾਰੀ ਅਨੁਸਾਰ ਬੁਢਲਾਡਾ ਨੇੜੇ ਦੇ ਪਿੰਡ ਬੋੜਾਵਾਲ ਵਿਖੇ ਮਨਜੀਤ ਕੌਰ ਨਾਂ ਦੀ ਔਰਤ ਦੇ ਇਸੇ ਪਿੰਡ ਦੇ ਹੀ ਨੌਜਵਾਨ ਮੇਜਰ ਸਿੰਘ ਨਾਲ ਕਥਿਤ ਨਾਜਾਇਜ਼ ਸਬੰਧ ਸਨ। ਮਨਜੀਤ ਕੌਰ ਇਸ ਪਿੰਡ ਵਿਚ ਹੀ ਵਿਆਹੀ ਹੋਈ ਸੀ। ਮਨਜੀਤ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਮਨਜੀਤ ਕੌਰ ਅਤੇ ਮੇਜਰ ਸਿੰਘ ਵਿਚਕਾਰ ਨਾਜਾਇਜ ਸਬੰਧ ਸਨ, ਪਰ ਹੁਣ ਮਨਜੀਤ ਕੌਰ ਉਸ ਤੋਂ ਖਹਿੜਾ ਛੁਡਾਉਣਾ ਚਾਹੁੰਦੀ ਸੀ। ਮੇਜਰ ਸਿੰਘ ਉਸਦਾ ਪਿੱਛਾ ਨਹੀਂ ਛੱਡ ਰਿਹਾ ਸੀ। ਮਨਜੀਤ ਕੌਰ ਬੁਢਲਾਡਾ ਵਿਖੇ ਸਿਲਾਈ ਦਾ ਕੰਮ ਕਰਦੀ ਸੀ। ਕੱਲ੍ਹ ਸ਼ਾਮ ਜਦੋਂ ਮਨਜੀਤ ਕੌਰ ਵਾਪਸ ਪਿੰਡ ਆਈ ਤਾਂ ਰਸਤੇ ਵਿਚ ਮੇਜਰ ਸਿੰਘ ਉਸ ਨੂੰ ਖਿੱਚ ਕੇ ਆਪਣੇ ਘਰ ਲੈ ਗਿਆ। ਪਹਿਲਾਂ ਤਾਂ ਮੇਜਰ ਸਿੰਘ ਨੇ ਮਨਜੀਤ ਕੌਰ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਉੱਪਰ ਤੇਲ ਦੀ ਭਰੀ ਟੈਂਕੀ ਸੁੱਟ ਦਿੱਤੀ। ਮੇਜਰ ਸਿੰਘ ਨੇ ਮਨਜੀਤ ਕੌਰ ਉੱਪਰ ਤੇਲ ਪਾ ਕੇ ਅ...
ਗਰਨੇਡ ਹਮਲੇ ਦੀ ਸਾਜਿਸ਼ ਕਰ ਦਿੱਤੀ ਬੇਨਕਾਬ

ਗਰਨੇਡ ਹਮਲੇ ਦੀ ਸਾਜਿਸ਼ ਕਰ ਦਿੱਤੀ ਬੇਨਕਾਬ

Hot News
ਅੰਮ੍ਰਿਤਸਰ, 6 ਦਸੰਬਰ : ਪੰਜਾਬ ਪੁਲੀਸ ਨੇ ਬਟਾਲਾ ਖੇਤਰ ਵਿਚ ਗਰਨੇਡ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਇਕ ਵੱਡੀ ਘਟਨਾ ਹੋਣ ਤੋਂ ਬਚਾ ਲਈ ਹੈ। ਇਹ ਵਿਅਕਤੀ ਪਾਕਿਸਤਾਨ ਵਿਚ ਰਹਿੰਦੇ ਹਰਵਿੰਦਰ ਰਿੰਦਾ ਅਤੇ ਹੈਪੀ ਪਾਸੀਆਨ ਵਲੋਂ ਚਲਾਏ ਜਾ ਰਹੇ ਨੈਟਵਰਕ ਦਾ ਹਿੱਸਾ ਸਨ।ਪੰਜਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਇਸਆ ਕਿ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਅਰਜਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਬਸੰਤ ਸਿੰਘ ਅਤੇ ਅਮਨਪ੍ਰੀਤ ਸਿੰਘ ਵਲੋਂ ਗਰਨੇਡ ਹਮਲਾ ਕਰਨ ਦੀ ਸਾਜਿਸ਼ ਰਚੀ ਜਾ ਰਹੀ ਸੀ। ਇਨ੍ਹਾਂ ਦੀ ਸਹਾਇਤਾ ਕਰਨ ਵਾਲੇ ਬਰਿੰਦਰਪਾਲ ਸਿੰਘ, ਰਾਜਬੀਰ ਸਿੰਘ, ਵਿਸ਼ਵਾਸ਼ ਮਸੀਹ, ਦਿਲਪ੍ਰੀਤ ਸਿੰਘ, ਹਰਜੋਤ ਕੁਮਾਰ ਅਤੇ ਜੋਇਲ ਮਸੀਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜੇ ਵਿਚੋਂ ਦੋ 30 ਬੋਰ ਅਤੇ ਇਕ 32 ਬੋਰ ਦੇ ਪਿਸਤੌਲ, ਇਕ ਹੈਂਡ ਗਰਨੇਡ ਅਤੇ ਇਕ ਡਰੋਨ ਵੀ ਬਰਾਮਦ ਕੀਤਾ ਗਿਆ ਹੈ।...
ਹੁਣ ਪੰਜਾਬ ਵਿਚ ਬਣੇਗੀ ਰਿਫਾਈਂਡ ਖੰਡ : ਭਗਵੰਤ ਮਾਨ

ਹੁਣ ਪੰਜਾਬ ਵਿਚ ਬਣੇਗੀ ਰਿਫਾਈਂਡ ਖੰਡ : ਭਗਵੰਤ ਮਾਨ

Breaking News
ਬਟਾਲਾ, 6 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਨੇ ਸਰਹੱਦੀ ਇਲਾਕੇ ਦੇ ਲੋਕਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਗਲਤ ਨੀਤੀਆਂ ਕਾਰਨ ਇਸ ਇਲਾਕੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਹਨ।ਬਟਾਲਾ ਵਿਖੇ ਨਵੀਂ ਅੱਪਗ੍ਰੇਡ ਸ਼ੂਗਰ ਮਿੱਲ ਦਾ ਉਦਘਾਟਨ ਕਰਨ ਪਿਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤੀ ਅਤੇ ਇਮਾਨਦਾਰ ਹਨ। ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਦੀ ਜਿੰਦਗੀ ਬਰਬਾਦ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡੀ। ਇਨ੍ਹਾਂ ਪਾਰਟੀਆਂ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਗਲਤ ਰਾਹੇ ਪਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਲੋਕ ਦਲੇਰ ਅਤੇ ਬਹਾਦਰ ਲੋਕ ਹੁੰਦੇ ਹਨ। ਪਰ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ ਅਤੇ ਸਰਹੱਦੀ ਇਲਾਕੇ ਦੇ ਨੌਜਵਾਨਾਂ ਨੂੰ ਵੀ ਕੁਰਾਹੇ ਪਾਉਣ ਦੀ ਸਿਆਸਤ ਖੇਡੀ।ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਹੱਦੀ ਇਲਾਕੇ ਦੇ ਵਿਕਾਸ ਲ...
ਸੁਨਾਮ ਹਲਕੇ ‘ਚ ਤਿੰਨ ਨਵੀਆਂ ਜਲ ਸਪਲਾਈ ਸਕੀਮਾਂ ਸ਼ੁਰੂ

ਸੁਨਾਮ ਹਲਕੇ ‘ਚ ਤਿੰਨ ਨਵੀਆਂ ਜਲ ਸਪਲਾਈ ਸਕੀਮਾਂ ਸ਼ੁਰੂ

Hot News
ਸੁਨਾਮ, 6 ਦਸੰਬਰ : ਅੱਜ ਸੁਨਾਮ ਹਲਕੇ ਦੇ ਤਿੰਨ ਪਿੰਡਾਂ ਵਿਚ ਨਵੇਂ ਜਲ ਸਪਲਾਈ ਪ੍ਰੋਜੈਕਟਾਂ ਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਘਰਾਂ ਤੱਕ ਸਾਫ ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪੰਜਾਬ ਦੇ 144 ਪਿੰਡਾਂ ਵਿਚ ਨਵੀਆਂ ਜਲ ਸਪਲਾਈ ਸਕੀਮਾਂ ਲਈ ਸਰਕਾਰ ਵਲੋਂ 160 ਕਰੋੜ ਰੁਪਏ ਦੀ ਯੋਜਨਾ ਨੂੰ ਜਲਦੀ ਹੀ ਮਨਜੂਰੀ ਮਿਲ ਜਾਵੇਗੀ।ਅੱਜ ਕੈਬਨਿਟ ਮੰਤਰੀ ਪਿੰਡ ਢੱਡਰੀਆਂ, ਤੋਲੇਵਾਲਾ ਅਤੇ ਬਿਸ਼ਨਪੁਰਾ ਅਕਾਲਗੜ੍ਹ ਵਿਖੇ ਜਲ ਸਪਲਾਈ ਸਕੀਮਾਂ ਦਾ ਉਦਘਾਟਨ ਕੀਤਾ ਜਿਸ 'ਤੇ ਸਰਕਾਰ ਵਲੋਂ 4.21 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸ੍ਰੀ ਮੁੰਡੀਆਂ ਨੇ ਦੱਸਿਆ ਕਿ ਸੁਨਾਮ ਹਲਕੇ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਦੇ ਸਿਰ 'ਤੇ ਹੁਣ ਪਾਰਟੀ ਦੇ ਸੂਬਾ ਪ੍ਰਧਾਨ ਦੀ ਬਹੁਤ ਵੱਡੀ ਜੁੰਮੇਵਾਰੀ ਹੈ। ਇਸ ਲਈ ਸ੍ਰੀ ਅਮਨ ਆਰੋੜਾ ਵਲੋਂ ਪਾਰਟੀ ਦੀ ਜੁੰਮੇਵਾਰੀ ਦੇ ਨਾਲ ਨਾਲ ਹੀ ਆਪਣੇ ਹਲਕੇ ਦੇ ਵਿਕਾਸ ਲਈ ਵੀ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ।...
ਸਿੱਖਿਆ ਮੰਤਰੀ ਨੇ ਰੱਖਿਆ ਸਕੂਲ ਆਫ ਐਮੀਨੈਂਸ ਦਾ ਨੀਂਹ ਪੱਥਰ

ਸਿੱਖਿਆ ਮੰਤਰੀ ਨੇ ਰੱਖਿਆ ਸਕੂਲ ਆਫ ਐਮੀਨੈਂਸ ਦਾ ਨੀਂਹ ਪੱਥਰ

Hot News
ਲੁਧਿਆਣਾ, 6 ਦਸੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਵਿਖੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ ਜਿਸ 'ਤੇ 17 ਕਰੋੜ ਰੁਪਏ ਦਾ ਖਰਚ ਆਵੇਗਾ। ਇਸ ਮੌਕੇ ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਅਧੁਨਿਕ ਸਿੱਖਿਆ ਸਹੂਲਤਾਂ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ, ਜਿਸ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਕਾਨਵੈਂਟ ਸਕੂਲਾਂ ਤੋਂ ਵੀ ਉੱਚੀ ਵਿਦਿਆ ਮੁਹਈਆ ਕਰਵਾਈ ਜਾ ਸਕੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਗਲੇ ਮਹੀਨਿਆਂ ਦੌਰਾਨ ਹੋਰ ਪੰਜ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦਾ ਢਾਂਚਾ ਹੀ ਇੰਨਾ ਅਧੁਨਿਕ ਬਣਾ ਦਿੱਤਾ ਜਾਵੇਗਾ, ਕਿ ਲੋਕਾਂ ਨੂੰ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਨਹੀਂ ਭੇਜਣੇ ਪੈਣਗੇ।ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੀ ਹਾਜਰ ਸਨ।...