Wednesday, November 12Malwa News
Shadow

Tag: top news

Hussainiwala border will be developed as tourist destination : Bhagwant Mann

Hussainiwala border will be developed as tourist destination : Bhagwant Mann

English
Firozepur, 5 December: Punjab Chief Minister Bhagwant Singh Mann has announced that the Hussainiwala Border will be developed as a modern tourist destination. Participating in the Retreat Ceremony at the India-Pakistan border, the Chief Minister expressed his desire to make this historic location an attractive place for the world. The Chief Minister instructed officials to provide an attractive appearance to the land of martyrs and develop this place for tourism. He met with Border Security Force (BSF) officers and asked them to make efforts to enhance the beauty of this location. Mann announced that the site will be developed in an ultra-modern manner to attract more tourists from far and wide and inspire them with the thoughts of martyr Bhagat Singh. Mann said that while many peopl...
ਹੁਸੈਨੀਵਾਲਾ ਨੂੰ ਬਣਾਇਆ ਜਾਵੇਗਾ ਅਧੁਨਿਕ ਸੈਰ ਸਪਾਟਾ ਕੇਂਦਰ : ਭਗਵੰਤ ਮਾਨ

ਹੁਸੈਨੀਵਾਲਾ ਨੂੰ ਬਣਾਇਆ ਜਾਵੇਗਾ ਅਧੁਨਿਕ ਸੈਰ ਸਪਾਟਾ ਕੇਂਦਰ : ਭਗਵੰਤ ਮਾਨ

Breaking News
ਫਿਰੋਜ਼ਪੁਰ, 5 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਹੁਸੈਨੀਵਾਲਾ ਬਾਰਡਰ ਨੂੰ ਅਧੁਨਿਕ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਭਾਰਤ ਪਾਕਿਸਤਾਨ ਸਰਹੱਦ 'ਤੇ ਹੁੰਦੀ ਰੀਟਰੀਟ ਸਰੇਮਨੀ ਵਿਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਅੱਜ ਇਸ ਇਤਿਹਾਸਕ ਸਥਾਨ ਨੂੰ ਦੁਨੀਆਂ ਲਈ ਅਕ੍ਰਸ਼ਿਤ ਸਥਾਨ ਬਣਾਉਣ ਦੀ ਇੱਛਾ ਪ੍ਰਗਟ ਕੀਤੀ।ਮੁੱਖ ਮੰਤਰੀ ਨੇ ਸ਼ਹੀਦਾਂ ਦੀ ਧਰਤੀ ਨੂੰ ਆਮ ਲੋਕਾਂ ਲਈ ਅਕ੍ਰਸਿਤ ਦਿੱਖ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਕਿਹਾ ਕਿ ਇਸ ਜਗ੍ਹਾ ਨੂੰ ਸੈਰ ਸਪਾਟੇ ਲਈ ਵਿਕਸਤ ਕੀਤਾ ਜਾਵੇ। ਇਸ ਮੌਕੇ ਮੁੱਖ ਮੰਤਰੀ ਨੇ ਬੀ.ਐਸ.ਐਫ. ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਸਥਾਨ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ ਯਤਨ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਅਸਥਾਨ ਨੂੰ ਅਤਿ ਅਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਦੂਰ ਦੂਰ ਤੋਂ ਵੱਧ ਤੋਂ ਵੱਧ ਸੈਲਾਨੀ ਇਥੇ ਆਉਣ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤੋਂ ਪ੍ਰੇਰਨਾ ਲੈਣ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰੀਟਰੀਟ ਸਰੇਮਨੀ ਦੇਖਣ ਲਈ ਵਾਹਗਾ ਸਰਹੱਦ 'ਤੇ ਤਾਂ ਬਹੁਤ ਲੋਕ ਜਾਂਦੇ ਹਨ, ਪਰ ਇਸਦੇ ਮੁਕਾ...
ਨਗਰ ਨਿਗਮ ਚੋਣਾ ਦੇ ਪ੍ਰਬੰਧਾਂ ਲਈ ਜਾਰੀ ਕੀਤੀਆਂ ਸਖਤ ਹਦਾਇਤਾਂ

ਨਗਰ ਨਿਗਮ ਚੋਣਾ ਦੇ ਪ੍ਰਬੰਧਾਂ ਲਈ ਜਾਰੀ ਕੀਤੀਆਂ ਸਖਤ ਹਦਾਇਤਾਂ

Hot News
ਚੰਡੀਗੜ੍ਹ, 5 ਦਸੰਬਰ : ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਨਿਗਮ ਚੋਣਾ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਅਤੇ ਸਟੇਟ ਚੋਣ ਕਮਿਸ਼ਨ ਦੇ ਸੈਕਟਰੀ ਜਗਜੀਤ ਸਿੰਘ ਸਮੇਤ ਵੱਖ ਵੱਖ ਅਧਕਾਰੀ ਸ਼ਾਮਲ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸਟੇਟ ਚੋਣ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ, 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਨਗਰ ਕੌਂਸਲਾਂ ਦੇ 43 ਵਾਰਡਾਂ ਅਤੇ ਨਗਰ ਨਿਗਮਾਂ ਦੇ 6 ਵਾਡਰਾਂ ਦੀ ਜ਼ਿਮਨੀ ਚੋਣ ਵੀ ਕਰਵਾਈ ਜਾਣੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਇਹ ਚੋਣਾ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਹਰ ਤਰਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ 'ਤੇ ਤੁਰੰਤ ਕਾਰਵਾਈ ਲਈ ਪੂਰਾ ਸਟਾਫ ਤਾਇਨਾਤ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਪੈਸ਼ਲ ਡੀ ਜੀ ਪੀ ਅਰਪਿਤ ਸ਼ੁਕਲਾ ਨ...
ਹੁਣ ਸਰਪੰਚ ਨੰਬਰਦਾਰ ਘਰ ਬੈਠੇ ਹੀ ਕਰਨਗੇ ਅਰਜੀਆਂ ਤਸਦੀਕ

ਹੁਣ ਸਰਪੰਚ ਨੰਬਰਦਾਰ ਘਰ ਬੈਠੇ ਹੀ ਕਰਨਗੇ ਅਰਜੀਆਂ ਤਸਦੀਕ

Breaking News, Punjab Development
ਚੰਡੀਗੜ੍ਹ, 5 ਦਸੰਬਰ : ਪੰਜਾਬ ਦੇ ਲੋਕਾਂ ਨੂੰ ਦਫਤਰਾਂ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਅਤੇ ਸੌਖੀਆਂ ਸੇਵਾਵਾਂ ਮੁਹਈਆ ਕਰਵਾਉਣ ਲਈ ਅੱਜ ਪੰਜਾਬ ਵਿਚ ਡਿਜੀਟਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਸਰਪੰਚ, ਨੰਬਰਦਾਰ, ਐਮ ਸੀ ਇਸ ਪੋਰਟਲ ਰਾਹੀਂ ਆਨਲਾਈਨ ਤਸਦੀਕ ਕਰ ਸਕਣਗੇ।ਅਮਨ ਅਰੋੜਾ ਨੇ ਕਿਹਾ ਕਿ ਆਨਲਾਈਨ ਸਰਟੀਫਿਕੇਸ਼ਨ ਲਈ ਪੰਜਾਬ ਦਾ ਇਹ ਪਹਿਲਾ ਸੂਬਾ ਬਣ ਗਿਆ ਹੈ। ਇਸ ਪੋਰਟਲ ਰਾਹੀਂ ਕੋਈ ਵੀ ਸਰਟੀਫਿਕੇਟ ਤਸਦੀਕ ਕਰਨ ਲਈ ਹਾਰਡ ਕਾਪੀ ਦੀ ਲੋੜ ਨਹੀਂ ਅਤੇ ਥਾਣੇ ਕਚਹਿਰੀਆਂ ਵਿਚ ਪੰਚ, ਸਰਪੰਚ ਜਾਂ ਨੰਬਰਦਾਰ ਨੂੰ ਜਾਣ ਦੀ ਲੋੜ ਨਹੀਂ ਹੈ। ਹੁਣ ਕਿਸੇ ਵੀ ਵਿਅਕਤੀ ਨੂੰ ਆਪਣੀ ਕੋਈ ਅਰਜੀ ਸਰਪੰਚ, ਨੰਬਰਦਾਰ, ਐਮ ਸੀ ਜਾਂ ਹੋਰ ਕਿਸੇ ਨੁਮਾਇੰਦੇ ਤੋਂ ਤਸਦੀਕ ਕਰਵਾਉਣ ਦੀ ਲੋੜ ਪੈਂਦੀ ਹੈ ਤਾਂ ਉਸ ਨੂੰ ਸਬੰਧਿਤ ਨੁਮਾਇੰਦੇ ਨੂੰ ਦਫਤਰ ਵਿਚ ਲੈ ਕੇ ਜਾਣ ਦੀ ਲੋੜ ਨਹੀਂ ਹੋਵੇਗੀ। ਉਹ ਨੁਮਾਇੰਦਾ ਆਨਲਾਈਨ ਹੀ ਅਰਜੀ ਤਸਦੀਕ ਕਰ ਸਕਦਾ ਹੈ।ਉਨ੍ਹਾਂ ਨੇ ਦੱਸਿਆ ਕਿ ਆਮ ਲੋਕਾਂ ਦ...
ਮਾਲੀਏ ਦੇ ਸਰੋਤ ਵਧਾਉਣ ਲਈ ਉੱਚ ਪੱਧਰੀ ਮੀਟਿੰਗ

ਮਾਲੀਏ ਦੇ ਸਰੋਤ ਵਧਾਉਣ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 5 ਦਸੰਬਰ : ਪੰਜਾਬ ਵਿਚ ਨਵੇਂ ਆਰਥਿਕ ਵਸੀਲੇ ਪੈਦਾ ਕਰਨ ਅਤੇ ਵਿੱਤੀ ਸਥਿੱਤੀਆਂ ਮਜਬੂਤ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਦੀ ਮੀਟਿੰਗ ਕੀਤੀ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਸੀਨੀਅਰ ਆਈ ਏ ਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਵਿੱਤ ਕਮਿਸ਼ਨਰ ਵਜੋਂ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗਾਂ ਵਿਚ ਮਾਲੀਆ ਵਧਾਉਣ ਲਈ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕਈ ਵਿਭਾਗ ਅਜੇ ਤੱਕ ਵੀ ਅਣਗੌਲੇ ਪਏ ਹਨ, ਜਿਨ੍ਹਾਂ ਵਿਚ ਬਹੁਤ ਸਾਰੀਆਂ ਸੰਭਾਵਨਾਵਾਂ ਪੈਦਾ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਲਈ ਮਾਲੀਏ ਦੇ ਸਰੋਤਾਂ ਵਿਚ ਵਾਧਾ ਕਰਨਾ ਬਹੁਤ ਜਰੂਰੀ ਹੈ।ਵਿੱਤ ਮੰਤਰੀ ਨੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾਂਦੇ ਫੰਡਾਂ ਦੀ ਵਰਤੋਂ ਵਿਚ ਵੀ ਪਾਰਦਰਸ਼ਤਾ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਹਰ ਵਿਕਾਸ ਕਾਰਜ ਲਈ ਜਾਰੀ ਕੀਤੇ ਗਏ ਫੰਡਾਂ ਲ...
ਪੰਜ ਕਿੱਲੋ ਹੈਰੋਇਨ ਸਮੇਤ ਪੰਜ ਸਮਗਲਰ ਕਾਬੂ

ਪੰਜ ਕਿੱਲੋ ਹੈਰੋਇਨ ਸਮੇਤ ਪੰਜ ਸਮਗਲਰ ਕਾਬੂ

Hot News
ਅੰਮ੍ਰਿਤਸਰ, 5 ਦਸੰਬਰ : ਪੰਜਾਬ ਪੁਲੀਸ ਨੇ ਅੱਜ ਤਿੰਨ ਨਸ਼ਾ ਸਮਗਲਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋਂ ਪੰਜ ਕਿੱਲੋ ਹੈਰੋਇਨ ਅਤੇ ਚਾਰ ਲੱਖ 45 ਰੁਪਏ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੂੰ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਭੇਜਿਆ ਗਿਆ ਹੈ। ਇਸ ਲਈ ਪੁਲੀਸ ਨੇ ਚੌਕਸੀ ਵਰਤਦਿਆਂ ਜਾਂਚ ਸ਼ੁਰੂ ਕੀਤੀ। ਇਕ ਪੁਲੀਸ ਨਾਕੇ ਦੌਰਾਨ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਹੀ ਜਦੋਂ ਇਕ ਮੋਟਰ ਸਾਈਕਲ 'ਤੇ ਸਵਾਰ ਹੁਸਨਪ੍ਰੀਤ ਸਿੰਘ ਹੈਰੋਇਨ ਲੈਣ ਲਈ ਵੀ ਉਥੇ ਹੀ ਪਹੁੰਚ ਗਿਆ ਤਾਂ ਪੁਲੀਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਨੇ ਇਹ ਹੈਰੋਇਨ ਹਰਪ੍ਰੀਤ ਤੱਕ ਪਹੁੰਚਾਉਣੀ ਸੀ। ਪੁਲੀਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰਕੇ ਪਰਚਾ ਦਰਜ ਕਰ ਲਿਆ ਹੈ।...
ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

ਸ਼ਹੀਦਾਂ ਦੇ ਪਰਿਵਾਰਾਂ ਲਈ 21.50 ਕਰੋੜ ਰੁਪਏ ਮਨਜੂਰ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਹਾਲਾਤਾਂ ਵਿਚ ਜਾਨ ਗੁਆਉਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ 21.50 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਗਰਾਂਟ ਨੂੰ ਮਨਜੂਰੀ ਦੇ ਦਿੱਤੀ ਹੈ।ਆਪਣੀ ਰਿਹਾਇਸ਼ ਵਿਖੇ ਕੀਤੀ ਗਈ ਇਕ ਮੀਟਿੰਗ ਦੌਰਾਲ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਕੁਰਬਾਨੀਆਂ ਕਰਨ ਵਾਲੇ ਜਵਾਨਾਂ ਦੀ ਬਹਾਦਰੀ ਅੱਗੇ ਹਮੇਸ਼ਾਂ ਸਿਰ ਝੁਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬਹਾਦਰ ਨੌਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਸਰਕਾਰ ਦਾ ਮੁਢਲਾ ਫਰਜ ਹੈ। ਇਸ ਲਈ ਸਰਕਾਰ ਵਲੋਂ ਉਨ੍ਹਾਂ ਦੀ ਭਲਾਈ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹਰ ਨੌਜਵਾਨ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ। ਇਸ ਲਈ ਇਸ ਗ੍ਰਾਂਟ ਵਾਸਤੇ 21.50 ਕਰੋੜ ਰੁਪਏ ਦੀ ਰਾਸ਼ੀ ਨੂੰ ਮਨਜੂਰੀ ਦੇ ਦਿੱਤੀ ਗਈ ਹੈ।ਮੁੱਖ ਮੰਤਰੀ ਨੇ ਸਰਕਾਰ ਬਣਦਿਆਂ ਹੀ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਬਹਾਦਰੀ ਅੱਗੇ ਸਰਕਾਰ ਦੀ...
ਹਰਜੋਤ ਬੈਂਸ ਨੇ ਕੀਤੀ ਨਿਤਿਨ ਗਡਕਰੀ ਨਾਲ ਮੀਟਿੰਗ

ਹਰਜੋਤ ਬੈਂਸ ਨੇ ਕੀਤੀ ਨਿਤਿਨ ਗਡਕਰੀ ਨਾਲ ਮੀਟਿੰਗ

Breaking News
ਨਵੀਂ ਦਿੱਲੀ, 4 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿਚ ਹੋਰ ਚਾਰ ਮਾਰਗੀ ਸੜਕਾਂ ਦੇ ਨਿਰਮਾਣ ਦੀ ਮੰਗ ਕੀਤੀ। ਇਸ ਮੀਟਿੰਗ ਦੌਰਾਨ ਸ੍ਰੀ ਬੈਂਸ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿਚ ਸੜਕਾਂ ਦੀ ਹਾਲਤ ਬਹੁਤੀ ਵਧੀਆ ਨਹੀਂ ਹੈ। ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਾਣ ਲਈ ਸ਼ਰਧਾਲੂਆਂ ਨੂੰ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਲਈ ਚਾਰ ਮਾਰਗੀਆਂ ਸੜਕਾਂ ਦੀ ਲੋੜ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁ਼ਸਕਲ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਇਸ ਚਾਰ ਮਾਰਗੀ ਸੜਕ ਦੀ ਵਿਸਥਾਰ ਵਿਚ ਰਿਪੋਰਟ ਪਹਿਲਾਂ ਹੀ ਤਿਆਰ ਹੋ ਚੁੱਕੀ ਹੈ।ਸ੍ਰੀ ਬੈਂਸ ਨੇ ਮੰਗ ਕੀਤੀ ਕਿ ਕੀਰਤਪੁਰ ਸਾਹਿਬ ਤੋਂ ਹਿਮਚਾਲ ਪ੍ਰਦੇਸ਼ ਦੇ ਊਨਾ ਜਿਲੇ ਲਈ ਵੀ ਚਾਰ ਮਾਰਗੀ ਸੜਕ ਬਣਾਉਣ ਦੀ ਲੋੜ ਹੈ। ਉਨ੍ਹਾਂ ...
ਵਿਜੀਲੈਂਸ ਨੇ ਚੁੱਕ ਲਿਆ ਇਕ ਹੋਰ ਸਰਕਾਰੀ ਮੁਲਾਜ਼ਮ

ਵਿਜੀਲੈਂਸ ਨੇ ਚੁੱਕ ਲਿਆ ਇਕ ਹੋਰ ਸਰਕਾਰੀ ਮੁਲਾਜ਼ਮ

Hot News
ਮਾਨਸਾ, 4 ਦਸੰਬਰ : ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਖਿਲਾਫ ਆਰੰਭ ਕੀਤੀ ਹੋਈ ਮੁਹਿੰਮ ਤਹਿਤ ਮਾਨਸਾ ਵਿਖੇ ਇਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਦੇ ਖੋਖਰ ਰੋਡ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਮਸ਼ੀਨੀ ਰੇਹੜੀ ਚਲਾ ਕੇ ਆਪਣਾ ਗੁਜ਼ਾਰਾ ਕਰਦਾ ਹੈ। ਇਸ ਦੌਰਾਨ ਉਸ ਨੂੰ ਸੜਕ ਦੇ ਕਿਨਾਰੇ ਇਕ ਲੱਕੜ ਦਾ ਟੋਟਾ ਦਿਸਿਆ ਤਾਂ ਉਸ ਨੇ ਚੁੱਕ ਕੇ ਰੇਹੜੀ 'ਤੇ ਲੱਦ ਲਿਆ। ਜਦੋਂ ਉਹ ਰਸਤੇ ਵਿਚ ਜਾ ਰਿਹਾ ਸੀ ਤਾਂ ਵਣ ਗਾਰਡ ਮਨਪ੍ਰੀਤ ਸਿੰਘ ਨੇ ਉਸ ਨੂੰ ਰੋਕ ਲਿਆ ਅਤੇ ਉਸ ਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿਚ ਜੁਰਮਾਨਾ ਲਾਉਣ ਦੀ ਧਮਕੀ ਦਿੱਤੀ। ਜਦੋਂ ਉਸ ਨੇ ਮਿਨਤ ਤਰਲਾ ਕੀਤਾ ਤਾਂ ਮਨਪ੍ਰੀਤ ਸਿੰਘ ਨੇ ਚਾਰ ਹਜਾਰ ਰੁਪਏ ਦੀ ਮੰਗ ਕੀਤੀ। ਉਸ ਨੇ 1400 ਰੁਪਏ ਤਾਂ ਦੇ ਦਿੱਤਾ ਅਤੇ ਬਾਕੀ ਪੈਸੇ ਬਾਅਦ ਵਿਚ ਦੇਣ ਦਾ ਵਾਅਦਾ ਕਰ ਲਿਆ। ਹੁਣ ਮਨਪ੍ਰੀਤ ਸਿੰਘ ਉਸ ਪਾਸੋਂ ਬਾਕੀ ਪੈਸੇ ਮੰਗ ਰਿਹਾ ਹੈ। ਵਿਜੀਲੈਂਸ ਦੀ ਟੀਮ ਨੇ ਆਪਣਾ ਜਾਲ ਵਿਛਾ ਕੇ...
ਐਨ ਆਰ ਆਈ ਪੰਜਾਬੀਆਂ ਲਈ ਹੋਵੇਗੀ ਹਰ ਮਹੀਨੇ ਆਨਲਾਈਨ ਮਿਲਣੀ

ਐਨ ਆਰ ਆਈ ਪੰਜਾਬੀਆਂ ਲਈ ਹੋਵੇਗੀ ਹਰ ਮਹੀਨੇ ਆਨਲਾਈਨ ਮਿਲਣੀ

Hot News
ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਹੁਣ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਕੀਤੀ ਜਾਇਆ ਕਰੇਗੀ।ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਗਲੇ ਮਹੀਨੇ ਦੀ ਆਨ ਲਾਈਨ ਮੀਟਿੰਗ 6 ਜਨਵਰੀ 2025 ਨੂੰ ਹੋਵੇਗੀ। ਇਸ ਮਿਲਣੀ ਵਿਚ ਐਨ ਆਰ ਆਈ ਪੰਜਾਬੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਹੀ ਦੇ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਜਿਆਦਾ ਸ਼ਿਕਾਇਤਾਂ ਮਾਲ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਹੀ ਸਬੰਧਿਤ ਹੁੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਵੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਐਨ ਆਰ ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਇਸ ਸਬੰਧੀ ਪਹਿਲਾਂ ਹੀ ਜਿਲਾ ਪੱਧਰ 'ਤੇ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਜਿਲਾ ਪੱਧਰ 'ਤੇ ਮਸਲੇ ਹੱਲ ਕਰਨ ...