ਏਅਰਪੋਰਟ ‘ਤੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕਾਂ ਨੂੰ ਸਮਰਪਿਤ
ਮੋਹਾਲੀ, 4 ਦਸੰਬਰ : ਏਅਰਪੋਰਟ ਰੋਡ ਮੋਹਾਲੀ ਵਿਖੇ ਪੰਜਾਬ ਸਰਕਾਰ ਵਲੋਂ ਬਣਾੲੈ ਗਏ 'ਨਿਸ਼ਾਨ ਏ ਇਨਕਲਾਬ' ਪਲਾਜਾ਼ ਵਿਚ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲਗਾਇਆ ਗਿਆ ਹੈ। ਇਹ ਪਲਾਜ਼ਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸਮਰਪਿਤ ਕੀਤਾ।ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਫਸਲਸਫੇ 'ਤੇ ਚੱਲ ਕੇ ਨੌਜਵਾਨ ਦੇਸ਼ ਦੀ ਨਿਰਸਵਾਰਥ ਸੇਵਾ ਕਰ ਸਕਦੇ ਹਨ। ਇਸ ਲਈ ਏਅਰਪੋਰਟ 'ਤੇ ਲਗਾਏ ਗਏ ਸ਼ਹੀਦ ਭਗਤ ਸਿੰਘ ਦੇ 30 ਫੁੱਟ ਉੱਚੇ ਬੁੱਤ ਨਾਲ ਸਾਡੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੂੰ ਕੇਵਲ 23 ਮਾਰਚ ਨੂੰ ਸ਼ਹੀਦੀ ਦਿਵਸ ਵਾਲੇ ਦਿਨ ਹੀ ਨਹੀਂ ਯਾਦ ਕੀਤਾ ਜਾਣਾ ਚਾਹੀਦਾ, ਸਗੋਂ ਰੋਜ਼ਾਨਾ ਜ਼ਿੰਦਗੀ ਵਿਚ ਸ਼ਹੀਦਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਸਰਕਾਰ ਵੱਲੋਂ ਬਣਾਇਆ ਗਿਆ 'ਨਿਸ਼ਾਨ ਏ ਇਨਕਲਾਬ' ਪਲਾਜ਼ੇ ਦੇ ਮਕਸਦ ਵੀ ਲੋਕਾਂ ਨੂੰ ਸ਼ਹੀਦਾਂ ਦੀ ਸੋਚ ਨਾਲ ਜੋੜਨਾ ਹੀ ਹੈ। ਇਹ ਪਲਾਜ਼ਾ ਲੋਕਾਂ ਨੂੰ ਹਮੇਸ਼ਾਂ ਦੇਸ਼ ਦੀ ਸੇਵਾ ਲਈ ਪ...






