ਹਰ ਨੌਜਵਾਨ ਆਪਣੇ ਅੰਦਰ ਦੀ ਕਲਾ ਨੂੰ ਪਛਾਣੇ : ਭਗਵੰਤ ਮਾਨ
ਲੁਧਿਆਣਾ, 1 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਵਿਚ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿਲ ਲਾ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਯੂਥ ਫੈਸਟੀਵਲ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸੋਚ ਪੈਦਾ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਵਿਚ ਵੱਖਰੀ ਕਲਾ ਹੁੰਦੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਅੰਦਰਲੀ ਕਲਾ ਨੂੰ ਪਛਾਨਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਮੇਸ਼ਾਂ ਚੰਗੇ ਨੰਬਰ ਹੀ ਜਿੰਦਗੀ ਦੀ ਕਾਮਯਾਬੀ ਲਈ ਕਾਫੀ ਨਹੀਂ ਹੁੰਦੇ। ਇਹ ਜ਼ਿੰਦਗੀ ਇਕ ਵਾਰ ਹੀ ਮਿਲਦੀ ਹੈ ਅਤੇ ਇਸ ਨੂੰ ਚੰਗੀ ਤਰਾਂ ਜਿਉਣ ਦਾ ਵੱਲ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਘੱਟ ਨੰਬਰ ਆਉਣ ਜਾਂ ਕਿਸੇ ਸਟੇਜ਼ 'ਤੇ ਹਾਰ ਦਾ ਮੂੰਹ ਦੇਖ ਕੇ ਨਿਰਾਸ਼ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ...







