Wednesday, November 12Malwa News
Shadow

Tag: top news

ਅਡਾਨੀ ‘ਤੇ ਲੱਗੇ ਅਮਰੀਕਾ ‘ਚ 2100 ਕਰੋੜ ਦੀ ਰਿਸ਼ਵਤਖੋਰੀ ਦੇ ਦੋਸ਼

ਅਡਾਨੀ ‘ਤੇ ਲੱਗੇ ਅਮਰੀਕਾ ‘ਚ 2100 ਕਰੋੜ ਦੀ ਰਿਸ਼ਵਤਖੋਰੀ ਦੇ ਦੋਸ਼

Breaking News
ਨਿਊਯਾਰਕ, 21 ਨਵੰਬਰ : ਨਿਊ ਯਾਰਕ ਦੀ ਫੈਡਰਲ ਅਦਾਲਤ ਵਿੱਚ ਹੋਈ ਸੁਣਵਾਈ ਵਿੱਚ ਗੌਤਮ ਅਡਾਨੀ ਸਮੇਤ 8 ਵਿਅਕਤੀਆਂ ਖਿਲਾਫ ਅਰਬਾਂ ਡਾਲਰ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਆਰੋਪ ਲਗਾਏ ਗਏ ਹਨ। ਯੂਨਾਈਟਿਡ ਸਟੇਟਸ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੌਰ ਊਰਜਾ ਨਾਲ ਸਬੰਧਤ ਠੇਕਾ ਪ੍ਰਾਪਤ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 250 ਮਿਲੀਅਨ ਡਾਲਰ (ਲਗਭਗ 2110 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦਾ ਵਾਅਦਾ ਕੀਤਾ ਸੀ।ਇਸ ਮਾਮਲੇ ਵਿਚ ਅਡਾਨੀ ਤੋਂ ਇਲਾਵਾ ਸ਼ਾਮਲ ਹੋਰ 7 ਵਿਅਕਤੀਆਂ ਵਿਚ ਸਾਗਰ ਅਡਾਨੀ, ਵਿਨੀਤ ਐਸ ਜੈਨ, ਰੰਜੀਤ ਗੁਪਤਾ, ਸਾਇਰਿਲ ਕੈਬੇਨਿਸ, ਸੌਰਭ ਅਗਰਵਾਲ, ਦੀਪਕ ਮਲਹੋਤਰਾ ਅਤੇ ਰੂਪੇਸ਼ ਅਗਰਵਾਲ ਦੇ ਨਾਮ ਹਨ। ਅਡਾਨੀ ਉੱਤੇ ਦੋਸ਼ ਲੱਗੇ ਹਨ ਕਿ ਉਸ ਨੇ ਰਿਸ਼ਵਤ ਦੇ ਇਨ੍ਹਾਂ ਪੈਸਿਆਂ ਨੂੰ ਇਕੱਠਾ ਕਰਨ ਲਈ ਅਮਰੀਕੀ, ਵਿਦੇਸ਼ੀ ਨਿਵੇਸ਼ਕਾਂ ਅਤੇ ਬੈਂਕਾਂ ਨੂੰ ਝੂਠ ਬੋਲਿਆ।ਸਾਗਰ ਅਤੇ ਵਿਨੀਤ ਅਡਾਨੀ ਗ੍ਰੀਨ ਐਨਰਜੀ ਲਿਮਿਟਡ ਦੇ ਅਧਿਕਾਰੀ ਹਨ। ਸਾਗਰ, ਗੌਤਮ ਅਡਾਨੀ ਦੇ ਭਤੀਜੇ ਹਨ। ਰੌਇਟਰਸ ਦੀ ਰਿਪੋਰਟ ਅਨੁਸਾਰ, ਗੌਤਮ ਅਡਾਨੀ ਅਤੇ ਸਾਗਰ ਦੇ ਖਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ...
ਪੰਜਾਬ ਦੇ ਚਾਰ ਹਲਕਿਆਂ ‘ਚ 63 ਫੀਸਦੀ ਪੋਲਿੰਗ

ਪੰਜਾਬ ਦੇ ਚਾਰ ਹਲਕਿਆਂ ‘ਚ 63 ਫੀਸਦੀ ਪੋਲਿੰਗ

Breaking News
ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਕਰਵਾਈ ਗਈ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਿਆ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵਲੋਂ ਜਾਰੀ ਅੰਕੜਿਆਂ ਅਨੁਸਾਰ ਸ਼ਾਮ 6 ਵਜੇ ਤੱਕ ਸਾਰੇ ਹਲਕਿਆਂ ਵਿਚ 63 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਗਿੱਦੜਬਹਾ ਵਿਚ ਸਭ ਤੋਂ ਵੱਧ 81 ਪ੍ਰਤੀਸ਼ਤ ਵੋਟਾਂ ਪੋਲ ਹੋਈਆਂ। ਡੇਰਾ ਬਾਬਾ ਨਾਨਕ ਹਲਕੇ ਵਿਚ ਸ਼ਾਮ 6 ਵਜੇ ਤੱਕ 63 ਪ੍ਰਤੀ਼ਸਤ, ਬਰਨਾਲਾ ਵਿਚ 54 ਪ੍ਰਤੀਸ਼ਤ ਅਤੇ ਹਲਕਾ ਚੱਬੇਵਾਲਾ ਵਿਚ 53 ਪ੍ਰਤੀਸ਼ਤ ਵੋਟਾਂ ਪਈਆਂ। ਮੁੱਖ ਚੋਣ ਅਧਿਕਾਰੀ ਨੇ ਸ਼ਾਂਤੀਪੂਰਨ ਵੋਟਾਂ ਪੈਣ ਦੇ ਕੰਮ ਵਿਚ ਸਾਥ ਦੇਣ ਲਈ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਵੀ ਧੰਨਵਾਦ ਕੀਤਾ।...
ਪੰਜਾਬੀ ‘ਚ ਸਹਿਕਾਰੀ ਸੰਸਥਾਵਾਂ ਨੂੰ ਮਜਬੂਤ ਕੀਤਾ ਜਾਵੇਗਾ : ਚੀਮਾ

ਪੰਜਾਬੀ ‘ਚ ਸਹਿਕਾਰੀ ਸੰਸਥਾਵਾਂ ਨੂੰ ਮਜਬੂਤ ਕੀਤਾ ਜਾਵੇਗਾ : ਚੀਮਾ

Breaking News
ਚੰਡੀਗੜ੍ਹ, 20 ਨਵੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਸਹਿਕਾਰਤਾ ਲਹਿਰ ਦੀ ਮਜਬੂਤੀ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਨੇ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਹਿਕਾਰਤਾ ਲਹਿਰ ਦਾ ਬਹੁਤ ਵੱਡਾ ਯੋਗਦਾਨ ਹੈ।ਚੰਡੀਗੜ੍ਹ ਵਿਖੇ ਸਹਿਕਾਰਤਾ ਹਫਤੇ ਦੇ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਹਿਕਾਰੀ ਸੰਸਥਾਵਾਂ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਪਹਿਲਾਂ ਸ਼ੂਗਰਫੈਡ ਦੀਆਂ 400 ਕਰੋੜ ਤੋਂ ਵੀ ਵੱਧ ਦੀਆਂ ਦੇਣਦਾਰੀਆਂ ਸਨ, ਪਰ ਸਰਕਾਰ ਦੇ ਯਤਨਾਂ ਨਾਲ ਇਸ ਵੇਲੇ ਸ਼ੂਗਰਫੈਡ ਦੇਣਦਾਰੀਆਂ ਤੋਂ ਮੁਕਤ ਹੋ ਚੁੱਕਾ ਹੈ ਅਤੇ ਮੁਨਾਫੇ ਵਿਚ ਚੱਲ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਸਹਿਕਾਰੀ ਵਿਭਾਗ ਵਲੋਂ ਤਿਆਰ ਕੀਤੀਆਂ ਗਈਆਂ ਫੁਲਕਾਰੀਆਂ ਲਈ ਵੈਬ ਪੋਰਟਲ 'ਫੁੱਲਕਾਰੀ' ਲਾਂਚ ਕੀਤਾ ਅਤੇ ਇਸ ਤੋਂ ਇਲਾਵਾ ਵੇਰਕਾ ਦੇ ਕੁੱਝ ਨਵੇਂ ਪ੍ਰੋਡਕਟ ਵੀ ਲਾਂਚ ਕੀਤੇ।ਵਿੱਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ...
ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਮੈਡੀਕਲ ਯੂਨੀਵਰਸਿਟੀ ਨਾਲ ਐਗਰੀਮੈਂਟ

ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਮੈਡੀਕਲ ਯੂਨੀਵਰਸਿਟੀ ਨਾਲ ਐਗਰੀਮੈਂਟ

Breaking News
ਚੰਡੀਗੜ੍ਹ, 20 ਨਵੰਬਰ : ਪੰਜਾਬੀ ਸਰਕਾਰ ਨੇ ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਸਿਲਸਲੇ ਵਿਚ ਅੱਜ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨਾਲ ਇਕ ਸਮਝੌਤਾ ਕੀਤਾ। ਇਸ ਸਮਝੌਤੇ ਅਧੀਨ ਹਰ ਸਾਲ 200 ਨੌਜਵਾਨਾਂ ਨੂੰ ਮੈਡੀਕਲ ਦੇ ਵੱਖ ਵੱਖ ਖੇਤਰਾਂ ਦੀ ਸਿਖਲਾਈ ਦਿੱਤੀ ਜਾਇਆ ਕਰੇਗੀ।ਪੰਜਾਬ ਦੇ ਰੋਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਮੈਡੀਕਲ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਕੀਤਾ। ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਪੀ ਐਸ ਡੀ ਐਮ ਦੀ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤਾ ਸਿੰਘ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਹਾਜਰ ਸਨ। ਇਨ੍ਹਾਂ ਸਾਰੇ ਅਧਿਕਾਰੀਆਂ ਨੇ ਸਮਝੌਤੇ 'ਤੇ ਦਸਤਖਤ ਕੀਤੇ। ਇਸ ਸਮਝੌਤੇ ਅਧੀਨ ਹੋਮ ਹੈਲਥ ਏਡ, ਉਪਰੇਟਿੰਗ ਥੀਏਟਰ ਟੈਕਨੀਸ਼ੀਅਨ, ਸੀ.ਟੀ. ਅਤੇ ਐਮ ਆਰ ਆਈ ਆਦਿ ਟੈਸਟਾਂ ਵਿਚ ਸਿਖਲਾਈ ਕੋਰਸ ਕਰਵਾਏ ਜਾਣਗੇ।ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਰ ਸਾਲ 200 ਨੌਜਵਾਨਾਂ ਨੂੰ ਇਹ ਕੋਰਸ ਕਰਵਾਏ ਜਾਇਆ ਕਰਨਗੇ। ਇਨ੍ਹਾਂ ...
ਬਲਵੰਤ ਸਿੰਘ ਰਾਜੋਆਣਾ ਆਇਆ ਜੇਲ ਤੋਂ ਬਾਹਰ

ਬਲਵੰਤ ਸਿੰਘ ਰਾਜੋਆਣਾ ਆਇਆ ਜੇਲ ਤੋਂ ਬਾਹਰ

Breaking News, Hot News
ਲੁਧਿਆਣਾ, 20 ਨਵੰਬਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਅੱਜ ਜੇਲ੍ਹ ਤੋਂ ਬਾਹਰ ਆ ਗਏ ਅਤੇ ਉਹ ਜਿਲਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਆਪਣੇ ਭਾਈ ਦੇ ਪਾਠ ਦੇ ਭੋਗ ਵਿਚ ਸ਼ਾਮਲ ਹੋਏ।ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਇਸ ਤੋਂ ਬਾਅਦ ਭਾਈ ਰਾਜੋਆਣਾ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕਰਕੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਦੀ ਸਜ਼ਾ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਅਰਜੀ 'ਤੇ ਅਜੇ ਸੁਣਵਾਈ ਚੱਲ ਰਹੀ ਹੈ।ਪਿਛਲੀ 14 ਨਵੰਬਰ ਨੂੰ ਭਾਈ ਰਾਜੋਆਣਾ ਦੇ ਭਾਈ ਕੁਲਵੰਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਅੱਜ ਉਸਦਾ ਭੋਗ ਸੀ। ਇਸ ਲਈ ਭਾਈ ਰਾਜੋਆਣਾ ਨੇ ਆਪਣੇ ਭਰਾ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ। ਅਦਾਲਤ ਨੇ ਭਾਈ ਰਾਜੋਆਣਾ ਨੂੰ ਪੈਰੋਲ ਦੇ ਦਿੱਤੀ ਅਤੇ ਅੱਜ ਉਹ ਆਪਣੇ ਭਾਈ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ। ਅਦਾਲਤ ਨੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ।...
ਪੰਜਾਬ ਵਿਚ ਝੋਨੇ ਦੇ ਝਾੜ ਵਿਚ ਹੋਇਆ ਵਾਧਾ

ਪੰਜਾਬ ਵਿਚ ਝੋਨੇ ਦੇ ਝਾੜ ਵਿਚ ਹੋਇਆ ਵਾਧਾ

Breaking News, Hot News
ਚੰਡੀਗੜ੍ਹ, 19 ਨਵੰਬਰ : ਪੰਜਾਬ ਵਿਚ ਇਸ ਵਾਰ ਝੋਨੇ ਦੇ ਝਾੜ ਵਿਚ 1.4 ਕੁਇੰਟਲ ਪ੍ਰਤੀ ਹੈਕਟੇਅਰ ਦਾ ਔਸਤ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 97 ਪ੍ਰਤੀਸ਼ਤ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਰੇ ਪੰਜਾਬ ਵਿਚੋਂ ਲਏ ਗਏ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਸ ਵਾਰ ਝੋਨੇ ਦੀ ਫਸਲ ਦੇ ਝਾੜ ਵਿਚ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵਾਧਾ ਹੋਇਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਅ ਕਿ ਕਣਕ ਦੀ ਬਿਜਾਈ ਲਈ ਇਸ ਵੇਲੇ ਪੰਜਾਬ ਵਿਚ 4.20 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਉਪਲਭਦ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਖੇਤੀ ਮੰਤਰੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।...
ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ 2024 ਦੌਰਾਨ ਸੂਬੇ ਦੀ ਤਰੱਕੀ ਨੂੰ ਦਰਸਾਉਂਦਾ ਪੰਜਾਬ ਪੈਵਿਲੀਅਨ, ਲੋਕਾਂ ਲਈ ਖਿੱਚ ਦਾ ਬਣ ਰਿਹਾ ਹੈ ਕੇਂਦਰ

Punjab News
ਚੰਡੀਗੜ੍ਹ, ਨਵੰਬਰ 19: ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦੇ ਵਿਸ਼ੇ ‘ਵਿਕਸਿਤ ਭਾਰਤ 2047’ ਦੀ ਤਰਜ਼ ’ਤੇ ਪੰਜਾਬ ਪੈਵਿਲੀਅਨ ਸੂਬੇ ਦੇ ਉਦਯੋਗਿਕ ਵਿਕਾਸ, ਰਵਾਇਤ ਅਤੇ ਆਧੁਨਿਕਤਾ, ਅਮੀਰ ਸੱਭਿਆਚਾਰਕ ਵਿਰਾਸਤ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਕੀਤੀ ਤਰੱਕੀ ਦੀ ਨਰੋਈ ਝਲਕ ਪੇਸ਼ ਕਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਦੀ ਸਰਬਪੱਖੀ ਵਿਕਾਸ ਪ੍ਰਤੀ ਦੂਰਦਰਸ਼ਤਾ ਨੂੰ ਦਰਸਾਉਣ ਲਈ ਪੰਜਾਬ ਪੈਵਿਲੀਅਨ ਨੂੰ ਨਿਵੇਕਲੇ ਤਰੀਕੇ ਨਾਲ ਡਿਜਾਇਨ ਕੀਤਾ ਗਿਆ ਹੈ। ਇਹ ਪੈਵਿਲੀਅਨ ਪੰਜਾਬ ਵੱਲੋਂ ਦੇਸ਼ ਦੇ ਵਿਕਾਸ ਹਿੱਤ ਵੱਖ ਵੱਖ ਖੇਤਰਾਂ ਜਿਵੇਂ ਦੁੱਧ ਉਤਪਾਦਨ, ਸਾਈਕਲ ਨਿਰਮਾਣ, ਖੇਡਾਂ ਦਾ ਸਾਮਾਨ ਆਦਿ ਵਿਚ ਪਾਏ ਜਾ ਰਹੇ ਯੋਗਦਾਨ ਦੀ ਝਲਕ ਪੇਸ਼ ਕਰ ਰਿਹਾ ਹੈ। ਉਦਯੋਗ, ਖੇਤੀਬਾੜੀ, ਦਸਤਕਾਰੀ, ਫੈਸ਼ਨ ਅਤੇ ਸਿੱਖਿਆ ਦੇ ਖੇਤਰਾਂ ਵਿਚ ਸੂਬੇ ਦੀ ਤਰੱਕੀਪਸੰਦ ਪਹੁੰਚ ਨੂੰ ਪੈਵਿਲੀਅਨ ਜ਼ਰੀਏ ਦਰਸਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੁਆਰਾ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਤੇਜਵੀਰ ਸਿੰਘ, ਵਧ...
ਨਵੇਂ ਚੁਣੇ ਪੰਚ ਪਿੰਡਾਂ ਵਿਚ ਨਸ਼ੇ ਦਾ ਖਾਤਮਾ ਕਰਨ ਲਈ ਹੰਭਲਾ ਮਾਰਨ : ਬੈਂਸ

ਨਵੇਂ ਚੁਣੇ ਪੰਚ ਪਿੰਡਾਂ ਵਿਚ ਨਸ਼ੇ ਦਾ ਖਾਤਮਾ ਕਰਨ ਲਈ ਹੰਭਲਾ ਮਾਰਨ : ਬੈਂਸ

Breaking News, Hot News
ਰੂਪਨਗਰ, 19 ਨਵੰਬਰ : ਪੰਜਾਬ ਦੇ ਲੋਕ ਸੰਪਰਕ, ਸਕੂਲੀ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਜੋਰ ਦੇ ਕੇ ਕਿਹਾ ਕਿ ਪਿੰਡਾਂ ਵਿਚ ਸਾਫ ਸੁਥਰਾ ਵਾਤਾਵਰਣ ਸਿਰਜਣ ਅਤੇ ਪਿੰਡਾਂ ਨੂੰ ਹਰਿਆ ਭਰਿਆ ਪ੍ਰਦੂਸ਼ਣ ਮੁਕਤ ਕਰਨ ਲਈ ਵਾਹ ਲਾਈ ਜਾਵੇ।ਅੱਜ ਰੋਪੜ ਵਿਖੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ ਕਿਹਾ ਜਾਂਦਾ ਹੈ। ਪੰਚਾਇਤਾਂ ਕੋਲ ਬਹੁਤ ਵੱਡੀ ਸ਼ਕਤੀ ਹੁੰਦੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਅਜੇ ਤੱਕ ਵੀ ਪੰਚਾਇਤਾਂ ਦੇ ਹਰ ਫੈਸਲੇ ਨੂੰ ਪੂਰੇ ਸਤਿਕਾਰ ਨਾਲ ਮੰਨਦੇ ਹਨ। ਇਸ ਲਈ ਪੰਚਾਇਤਾਂ ਦਾ ਫਰਜ਼ ਬਣਦਾ ਹੈ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ ਨੂੰ ਕਿਹਾ ਕਿ ਉਨ੍ਹਾਂ ਕੋਲ ਬਹੁਤ ਵੱਡੀ ਸ਼ਕਤੀ ਹੈ। ਇਸ ਲਈ ਉਨ੍ਹਾਂ ਨੂੰ ਹੁਣੇ ਤੋਂ ਹੀ ਆਪਣੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ...
ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

Punjab News
ਕਪੂਰਥਲ਼ਾ, 19 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ। ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ  ਬਿਨ੍ਹਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਦਾ ਮੁੱਢ ਬੰਨਿਆ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸਾਡੇ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਹੈ ਜਿਸ ਰਾਹੀਂ ਜਿੱਥੇ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ,ਉੱਥੇ ਹੀ ਪਿੰਡਾਂ ਦੇ ਛੋਟੇ-ਮੋਟੇ ਝਗੜੇ ਤੇ ਮਸਲੇ ਪਿੰਡਾਂ ਵਿਚ ਹੀ ਨਿਪਟਾ ਕੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ...
ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

ਮੋਹਾਲੀ ’ਚ ਪੰਚਾਂ ਦਾ ਸਹੁੰ ਚੁੱਕ ਸਮਾਗਮ; ਹਰਭਜਨ ਸਿੰਘ ਈ ਟੀ ਓ ਵੱਲੋਂ ਪੰਚਾਇਤਾਂ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਕੰਮ ਕਰਨ ਦੀ ਅਪੀਲ

Punjab News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗਾਂ ਦੇ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਅੱਜ ਮੋਹਾਲੀ ਵਿਖੇ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਚਾਇਤਾਂ ਪੰਚਾਇਤੀ ਚੋਣਾਂ ਦੌਰਾਨ ਦੀ ਧੜੇਬੰਦੀ ਨੂੰ ਭੁੱਲ ਕੇ ਪਿੰਡ ਦੇ ਵਿਕਾਸ ਅਤੇ ਭਲਾਈ ਲਈ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਜੁੱਟ ਹੋ ਕੇ ਕੰਮ ਕਰਨ ਲਈ ਆਖਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਇਸ ਵਾਰ ਪੰਚਾਇਤੀ ਚੋਣਾਂ ਦੌਰਾਨ ਪਾਰਟੀ ਚਿੰਨ੍ਹਾਂ ਤੋਂ ਉੱਪਰ ਉੱਠ ਕੇ ਚੋਣ ਲੜਨ ਦੀ ਪਾਈ ਹਾਂ-ਪੱਖੀ ਪਿਰਤ ਪਾਈ ਹੈ, ਜਿਸ ਦਾ ਉਦੇਸ਼ ਪਿੰਡਾਂ ਨੂੰ ਧੜੇਬੰਦੀ ਤੋਂ ਬਾਹਰ ਕੱਢ ਕੇ ਅਸਲ ਬੁਨਿਆਦੀ ਮੁੱਦਿਆਂ ’ਤੇ ਧਿਆਨ ਅਤੇ ਸ਼ਕਤੀ ਕੇਂਦਰਿਤ ਕਰਨਾ ਹੈ। ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਿਸੇ ਅਹੁਦੇ ’ਤੇ ਲੋਕਾਂ ਦੁਆਰਾ ਚੁਣ ਕੇ ਬਿਠਾਇਆ ਜਾਣਾ, ਪ੍ਰਮਾਤਮਾ ਦੀ ਸਭ ਤੋਂ ਵੱਡੀ ਬਖਸ਼ਿਸ਼ ਹੁੰਦੀ ਹੈ। ਇਹ ਚਾਹੇ ਪੰਚ ਹੋਵੇ, ਸਰਪੰਚ ਹੋਵੇ, ਕੌਂਸਲਰ ਹੋਵੇ ਜਾਂ ਐਮ ਐਲ ਏ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਨੂੰ ਕਲਮ ਅਤੇ ਮੋਹਰ ਦ...