ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ
ਅੰਮ੍ਰਿਤਸਰ, 15 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਪ੍ਰਤਾਪ ਉਰਫ਼ ਕਾਕਾ (23) ਵਾਸੀ ਭੱਲਾ ਕਲੋਨੀ ਛੇਹਰਟਾ, ਅੰਮ੍ਰਿਤਸਰ ਅਤੇ ਸ਼ੰਭੂ ਕਬੀਰ (35) ਵਾਸੀ ਪ੍ਰੇਮ ਨਗਰ, ਕੋਟ ਖਾਲਸਾ ਹੁਣ ਭਾਈ ਮੰਝ ਸਾਹਿਬ, ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ, ਜਦਕਿ ਮੁਲਜ਼ਮ ਸ਼ੰਭੂ ਕਬੀਰ ਇੱਕ ਕਤਲ ਕੇਸ...








