ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ, 14 ਨਵੰਬਰ- ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ।
ਇੱਥੇ 71ਵੇਂ ਆਲ ਇੰਡੀਆ ਸਹਿਕਾਰੀ ਹਫ਼ਤੇ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਸਹਿਕਾਰੀ ਖੇਤਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵੈ-ਸਹਾਇਤਾ ਸਮੂਹਾਂ ਰਾਹੀਂ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਨੂੰ ਯਕੀਨੀ ਬਣਾਉਂਦਿਆਂ ਉਤਪਾਦਾਂ ਦੀ ਬਰਾਮਦ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਢੁਕਵੀਂ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਠੋਸ ਉਪਰਾਲੇ ਕਰ ਰਹੀ ਹੈ। ਸ੍ਰੀ ਵੀ.ਕੇ.ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ...








