ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ
ਚੰਡੀਗੜ੍ਹ, 13 ਨਵੰਬਰ- ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਯਤਨਾਂ ਦੀ ਸ਼ਲਾਘਾ ਕੀਤੀ ਹੈ।
ਪਰਾਲੀ ਸਾੜਨ ‘ਤੇ ਰੋਕ ਸਬੰਧੀ ਯਤਨਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਰਾਜੇਸ਼ ਵਰਮਾ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਯਤਨਾਂ, ਵਿਸ਼ੇਸ਼ ਕਰਕੇ ਜਿਹੜੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾ ਕੇ ਜ਼ੀਰੋ ਕਰਨ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ੍ਰੀ ਰਾਜੇਸ਼ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹ...








