ਮਹਾਂਰਿਸ਼ੀ ਦਯਾਨੰਦ ਸਰਸਵਤੀ ਨੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਮਹਾਨ ਕੰਮ ਕੀਤੇ – ਮੁੱਖ ਮੰਤਰੀ
ਜਲੰਧਰ, 10 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਜਲੰਧਰ ਵਿੱਚ ਆਰੀਆ ਸਮਾਜ ਦੇ ਸੰਸਥਾਪਕ ਅਤੇ ਭਾਰਤ ਦੇ ਮਹਾਨ ਸਮਾਜ ਸੁਧਾਰਕ ਮਹਾਂਰਿਸ਼ੀ ਦਯਾਨੰਦ ਸਰਸਵਤੀ ਦੇ 200ਵੇਂ ਜਨਮ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਮਹਾਂਰਿਸ਼ੀ ਜੀ ਵੱਲੋਂ ਸਿੱਖਿਆ, ਸਮਾਜ ਸੁਧਾਰ ਅਤੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੀਤੇ ਗਏ ਪ੍ਰੇਰਨਾਦਾਇਕ ਕਾਰਜਾਂ ਨੂੰ ਯਾਦ ਕੀਤਾ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮਹਾਂਰਿਸ਼ੀ ਦਯਾਨੰਦ ਸਰਸਵਤੀ ਨੇ ਸਿੱਖਿਆ ਅਤੇ ਸਮਾਜ ਸੁਧਾਰ ਦੇ ਖੇਤਰ ਵਿੱਚ ਮਹਾਨ ਕੰਮ ਕੀਤਾ ਹੈ। ਉਨ੍ਹਾਂ ਸਮਾਜ ਦੀਆਂ ਬੁਰਾਈਆਂ ਵਿਰੁੱਧ ਲੰਮਾ ਸਮਾਂ ਸੰਘਰਸ਼ ਕੀਤਾ ਅਤੇ ਸਿੱਖਿਆ ਰਾਹੀਂ ਲੋਕਾਂ ਨੂੰ ਜਾਗਰੂਕ ਕਰਕੇ ਤਬਦੀਲੀ ਦਾ ਰਾਹ ਪੱਧਰਾ ਕੀਤਾ। ਦੇਸ਼ ਦੇ ਇਤਿਹਾਸ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਆਰੀਆ ਸਮਾਜ ਦੇ ਉਦੇਸ਼ ਮਿਲਦੇ ਜੁਲਦੇ ਹਨ। ਸਾਡਾ ਵੀ ਉਦੇਸ਼ ਹਰ ਇੱਕ ਨੂੰ ਸਿੱਖਿਆ ਦੇਣਾ ਹੈ ਅਤੇ ਆਰੀਆ ਸਮਾਜ ਦਾ ਫਾਊਂਡੇਸ਼ਨ ਵੀ ਸਿੱਖਿਆ ਦਾ ਪ੍ਰਚਾਰ &n...







