Tuesday, November 11Malwa News
Shadow

Tag: top news

ਕੈਨੇਡਾ ਸਰਕਾਰ ਦਾ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ : ਐਸ ਡੀ ਐਸ ਸਟਰੀਮ ਕੀਤੀ ਬੰਦ

ਕੈਨੇਡਾ ਸਰਕਾਰ ਦਾ ਵਿਦਿਆਰਥੀਆਂ ਨੂੰ ਇਕ ਹੋਰ ਝਟਕਾ : ਐਸ ਡੀ ਐਸ ਸਟਰੀਮ ਕੀਤੀ ਬੰਦ

Breaking News, Global News
ਓਟਾਵਾ 9 ਨਵੰਬਰ : ਕੈਨੇਡਾ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਦੇ ਮੰਤਰੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਅੰਤਰਰਾਸ਼ਟਰੀ ਵਿਦਿਆਰਥੀ ਪ੍ਰੋਗਰਾਮ ਨੂੰ ਮਜ਼ਬੂਤ ਕਰਨ ਲਈ ਲਿਆ ਗਿਆ ਹੈ।SDS ਪ੍ਰੋਗਰਾਮ, ਜੋ 2018 ਵਿੱਚ ਸ਼ੁਰੂ ਕੀਤਾ ਗਿਆ ਸੀ, ਭਾਰਤ, ਫਿਲੀਪੀਨਜ਼, ਚੀਨ, ਵੀਅਤਨਾਮ, ਪਾਕਿਸਤਾਨ, ਮੋਰੱਕੋ ਅਤੇ ਸੈਨੇਗਲ ਸਮੇਤ ਕਈ ਦੇਸ਼ਾਂ ਦੇ ਵਿਦਿਆਰਥੀਆਂ ਲਈ ਤੇਜ਼ ਵੀਜ਼ਾ ਪ੍ਰਕਿਰਿਆ ਦੀ ਸਹੂਲਤ ਪ੍ਰਦਾਨ ਕਰਦਾ ਸੀ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 20 ਕੈਲੰਡਰ ਦਿਨਾਂ ਦੇ ਅੰਦਰ ਸਟੱਡੀ ਪਰਮਿਟ ਮਿਲ ਜਾਂਦਾ ਸੀ।IRCC ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹੁਣ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕੋ ਸਟੱਡੀ ਪਰਮਿਟ ਪ੍ਰਣਾਲੀ ਹੋਵੇਗੀ। ਉਨ੍ਹਾਂ ਕਿਹਾ, "ਇਹ ਫੈਸਲਾ ਫਰਜ਼ੀ ਦਸਤਾਵੇਜ਼ਾਂ ਅਤੇ ਧੋਖਾਧੜੀ ਨੂੰ ਰੋਕਣ ਲਈ ਲਿਆ ਗਿਆ ਹੈ। ਨਾਲ ਹੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੈਨੇਡਾ ਵਿੱਚ ਪੜ੍ਹਨ ਆਉਣ ਵ...
ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਦੀ  ਸ਼ੁਰੂਆਤ : ਮਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਦੀ  ਸ਼ੁਰੂਆਤ : ਮਹਿੰਦਰ ਭਗਤ

Punjab News
ਚੰਡੀਗੜ੍ਹ, 8 ਨਵੰਬਰ : ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ  ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਹਮੇਸ਼ਾ ਤਤਪੱਰ ਰਹਿੰਦਾ ਹੈ ਅਤੇ ਇਨ੍ਹਾਂ ਦੀਆਂ ਹੱਕੀ ਮੰਗਾਂ  ਪੂਰੀਆਂ ਕਰਨ ਲਈ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਹਨ। ਇਸ ਸਮੇਂ ਪੰਜਾਬ ਵਿੱਚ ਕੁੱਲ 4,33,000 ਸਾਬਕਾ ਸੈਨਿਕ ਅਤੇ ਵਿਧਵਾਵਾਂ ਹਨ। ਹਾਲ ਹੀ  ਵਿੱਚ, ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ‘ਸਪਰਸ਼’ ਪ੍ਰਣਾਲੀ ਰਾਹੀਂ ਦਿੱਤੀ ਜਾਣ ਲੱਗੀ  ਹੈ। ਇਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਨਵੰਬਰ ਮਹੀਨੇ ਵਿੱਚ ਸਪਰਸ਼ ’ਤੇ ਆਪਣੇ  ਲਾਈਵ ਸਰਟੀਫਿਕੇਟ ਅਪਲੋਡ ਕਰਨੇ ਹੁੰਦੇ ਹਨ ਤਾਂ ਜੋ ਉਨ੍ਹਾਂ ਦੀ ਪੈਨਸ਼ਨ ਜਾਰੀ ਰਹੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਤਕਨਾਲੋਜੀ ਦੀ ਵਰਤੋ...
ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ

Breaking News
ਅੰਮ੍ਰਿਤਸਰ, 8 ਨਵੰਬਰ: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਅਮਰੀਕਾ ਅਧਾਰਤ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਨਜ਼ਦੀਕੀ ਸਬੰਧ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਕਪੂਰ ਉਰਫ ਮੱਖਣ ਵਾਸੀ ਲਾਹੌਰੀ ਗੇਟ ਅੰਮ੍ਰਿਤਸਰ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਅਕਾਰਪੁਰਾ, ਗੁਰਦਾਸਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ 4 ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਗਲਾਕ ਪਿਸਤੌਲ, ਦੋ ਵਿਦੇਸ਼ੀ .30 ਬੋਰ ਪਿਸਤੌਲ ਅਤੇ ਇੱਕ .32 ਬੋਰ ਪਿਸਤੌਲ ਸ਼ਾਮਲ ਹਨ, ਸਮੇਤ ਪੰਜ ਮੈਗਜ਼ੀਨਾਂ ਅਤੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵ...
ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਦੇ ਵਿਕਾਸ ਲਈ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਦੇ ਵਿਕਾਸ ਲਈ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ

Breaking News
ਲੁਧਿਆਣਾ, 8 ਨਵੰਬਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ।ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ, ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾ...
ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ...
ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

Punjab News
ਚੰਡੀਗੜ੍ਹ, 8 ਨਵੰਬਰ : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ। ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪ...
ਆਪਣੇ ਘਰ ਬਿਗਾਨੇ ਹੋਵੇਗੀ 15 ਨੂੰ ਰਿਲੀਜ਼

ਆਪਣੇ ਘਰ ਬਿਗਾਨੇ ਹੋਵੇਗੀ 15 ਨੂੰ ਰਿਲੀਜ਼

Entertainment
ਚੰਡੀਗੜ੍ਹ : ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕ ਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ। ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂ ਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ। ਇਹ ਫਿਲਮ ‘ਆਪਣੇ ਘਰ ਬਿਗਾਨੇ’ ਰਜਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਦਰਸ਼ਕਾਂ ਦਾ ਦਿਲ ਜਿੱਤਣ ਦਾ ਦਮ ਰੱਖਦੀ ਹੈ।15 ਨਵੰਬਰ ਨੂੰ ਰਿਲੀਜ ਹੋਣ ਜਾ ਰਹੀ ਇਸ ਫਿਲਮ ਦਾ ਟਾਈਟਲ ਹੀ ਆਪਣੇ ਆਪ ਵਿੱਚ ਬਹੁਤ ਕੁਝ ਬਿਆਨ ਕਰ ਰਿਹਾ ਹੈ। ਨਾਮਵਾਰ ਕਾਮੇਡੀਅਨ, ਲੇਖਕ ਤੇ ਅਦਾਕਾਰ ਬਲਰਾਜ ਸਿਆਲ ਦੀ ਲਿਖੀ ਅਤੇ ਉਹਨਾਂ ਵੱਲੋੰ ਹੀ ਡਾਇਰੈਕਟ ਕੀਤੀ ਗਈ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ, ਕੁਲਰਾਜ ਰੰਧਾਵਾ,ਯੋਗਰਾਜ ਸਿੰਘ, ਰਾਣਾ ਰਣਬੀਰ, ਪ੍ਰੀਤ ਔਜਲਾ, ਬਲਰਾਜ ਸਿਆਲ, ਅਰਮਾਨ ਔਜਲਾ, ਸੁਖਵਿੰਦਰ ਰਾਜ ਬੁੱਟਰ ਸਮੇਤ ਕਈ ਨਾਮੀ ਚਿਹਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਕੈਨੇਡਾ ਦੀ ਖੂਬਸੂਰਤ ਲੋਕੇਸ਼ਨਾਂ ‘ਤੇ ਕੜਾਕੇ ਦੀ ਠੰਢ ਵਿੱਚ ਫਿਲਮਾਈ ਇਸ ਫ਼ਿਲਮ ਵਿੱਚ ਜ਼ਿੰਦਗੀ ਦੇ ਵੱਖ-ਵੱਖ ਰੰਗਾਂ ਦੀ ਬਾਤ ਪਾਈ ਗਈ ਹੈ। ‘ਗੈਂਗ ...
ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

Hot News
ਚੰਡੀਗੜ੍ਹ 8 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕ...
ਕੈਨੇਡਾ ਦਾ ਭਾਰਤ ਖਿਲਾਫ ਇਕ ਹੋਰ ਵੱਡਾ ਕਦਮ : ਵਿਦੇਸ਼ ਮੰਤਰੀ ਦੀ ਵੀਡੀਓ ਦਿਖਾਉਣ ਵਾਲਾ ਚੈਨਲ ਕਰ ਦਿੱਤਾ ਬੈਨ

ਕੈਨੇਡਾ ਦਾ ਭਾਰਤ ਖਿਲਾਫ ਇਕ ਹੋਰ ਵੱਡਾ ਕਦਮ : ਵਿਦੇਸ਼ ਮੰਤਰੀ ਦੀ ਵੀਡੀਓ ਦਿਖਾਉਣ ਵਾਲਾ ਚੈਨਲ ਕਰ ਦਿੱਤਾ ਬੈਨ

Breaking News
ਓਟਵਾ 8 ਨਵੰਬਰ : ਕੈਨੇਡਾ ਅਤੇ ਭਾਰਤ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਹੀ ਕੈਨੇਡਾ ਸਰਕਾਰ ਨੇ ਇਕ ਵੱਡਾ ਕਦਮ ਚੁੱਕਦਿਆਂ ਭਾਰਤੀ ਵਿਦੇਸ਼ ਮੰਤਰੀ ਦਾ ਬਿਆਨ ਦਿਖਾਉਣ ਵਾਲੇ ਟੀ.ਵੀ. ਚੈਨਲ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਦੀ ਇਕ ਪ੍ਰੈਸ ਕਾਨਫਰੰਸ ਆਸਟਰੇਲੀਆ ਦੇ ਟੀ.ਵੀ ਚੈਨਲ 'ਟੂਡੇ ਆਊਟਲੈੱਟ' ਵਲੋਂ ਦਿਖਾਈ ਜਾ ਰਹੀ ਸੀ। ਜਦੋਂ ਟੀ.ਵੀ. ਚੈਨਲ ਨੇ ਇਹ ਵੀਡੀਓ ਦਿਖਾਈ ਤਾਂ ਇਸਦੇ ਕੁੱਝ ਘੰਟਿਆਂ ਬਾਅਦ ਹੀ ਕੈਨੇਡਾ ਵਿਚ ਇਸ ਚੈਨਲ ਨੂੰ ਬੈਨ ਕਰ ਦਿੱਤਾ ਗਿਆ।ਭਾਰਤ ਦੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਦੇ ਆਸਟਰੇਲੀਆ ਦੌਰੇ ਦੌਰਾਨ ਆਸਟਰੇਲੀਆ ਦੇ ਸ਼ਹਿਰ ਕੈਨਬਰਾ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਵਿਚ ਭਾਰਤੀ ਵਿਦੇਸ਼ ਮੰਤਰੀ ਦੇ ਨਾਲ ਹੀ ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੋਂਗ ਵਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ। ਆਸਟਰੇਲੀਆ ਦੇ ਟੀ.ਵੀ. ਚੈਨਲ ਟੂਡੇ ਆਊਟਲੈੱਟ ਵਲੋਂ ਇਸ ਪ੍ਰੈਸ ਕਾਨਫਰੰਸ ਦੀ ਰਿਪੋਰਟ ਟੈਲੀਕਾਸਟ ਕੀਤੀ ਗਈ। ਜਦੋਂ ਇਸ ਚੈਨਲ ਵਲੋਂ ਦਿਖਾਈ ਗਈ ਵੀਡੀਓ ਕੈਨੇਡਾ ਸਰਕਾਰ ਦੇ ਧਿਆਨ ਵਿਚ ਆਈ ਤਾਂ ਇਹ ਚੈਨਲ ਕੈਨੇਡਾ ਵਿਚ ਬੈਨ ਕਰ ਦਿੱਤਾ ਗਿਆ।ਕੈਨ...
ਸਲਾਮਨ ਖਾਨ ਵਾਂਗ ਹੀ ਮਿਲੀ ਸ਼ਾਹਰੁੱਖ ਖਾਨ ਨੂੰ ਵੱਡੀ ਧਮਕੀ

ਸਲਾਮਨ ਖਾਨ ਵਾਂਗ ਹੀ ਮਿਲੀ ਸ਼ਾਹਰੁੱਖ ਖਾਨ ਨੂੰ ਵੱਡੀ ਧਮਕੀ

Entertainment
ਮੁੰਬਈ 8 ਨਵੰਬਰ : ਫਿਲਮੀ ਸਿਤਾਰਿਆਂ ਨੂੰ ਧਮਕੀਆਂ ਮਿਲਣ ਦਾ ਸਿਲਸਲਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਪਿਛਲੇ ਕਾਫੀ ਸਮੇਂ ਤੋਂ ਸਲਮਾਨ ਖਾਨ ਨੂੰ ਧਮਕੀਆਂ ਦੀਆਂ ਖਬਰਾਂ ਪੂਰੀ ਦੁਨੀਆਂ ਵਿਚ ਚਰਚਾ ਵਿਚ ਨੇ। ਲਾਰੈਂਸ ਗਰੁੱਪ ਵਲੋਂ ਧਮਕੀਆਂ ਪਿਛੋਂ ਕੁੱਝ ਅਜਿਹੇ ਵਿਅਕਤੀ ਵੀ ਗ੍ਰਿਫਤਾਰ ਕੀਤੇ ਜਾ ਚੁੱਕੇ ਨੇ, ਜੋ ਲਾਰੈਂਸ ਦਾ ਨਾਮ ਹੀ ਵਰਤ ਰਹੇ ਸਨ। ਹੁਣ ਸਲਮਾਨ ਖਾਨ ਤੋਂ ਬਾਅਦ ਸ਼ਾਹਰੁੱਖ ਖਾਨ ਨੂੰ ਵੀ ਧਮਕੀ ਮਿਲੀ ਹੈ।ਸ਼ਾਹਰੁੱਖ ਨੂੰ ਧਮਕੀ ਦਿੱਤੇ ਜਾਣ ਦੇ ਮਾਮਲੇ ਵਿਚ ਪੁਲੀਸ ਨੇ ਪਰਚਾ ਦਰਜ ਕਰ ਲਿਆ ਹੈ। ਪਤਾ ਲੱਗਾ ਹੈ ਕਿ ਰਾਏਪੁਰ ਦੇ ਵਾਸੀ ਫੈਜ਼ਾਨ ਖਾਨ ਨੇ ਧਮਕੀ ਦੇ ਕੇ ਸ਼ਾਹਰੁੱਖ ਖਾਨ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਉਸ ਨੇ ਧਮਕੀ ਦਿੱਤੀ ਕਿ ਜੇਕਰ 50 ਲੱਖ ਰੁਪਏ ਨਾ ਦਿੱਤੇ ਤਾਂ ਸ਼ਾਹਰੁੱਖ ਨੂੰ ਜਾਨੋ ਮਾਰ ਦਿੱਤਾ ਜਾਵੇਗਾ। ਮੁੰਬਈ ਪੁਲੀਸ ਵਲੋਂ ਇਸ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਅਕਤੀ ਕੌਣ ਹੈ ਜੋ ਸ਼ਾਹਰੁੱਖ ਖਾਨ ਨੂੰ ਧਮਕੀਆਂ ਦੇ ਰਿਹਾ ਹੈ। ਅਜੇ ਤੱਕ ਇਹ ਵੀ ਸਪਸ਼ਟ ਨਹੀਂ ਹੋ ਸਕਿਆ ਕਿ ਸ਼ਾਹਰੁੱਖ ਖਾਨ ਨੂੰ ਧਮਕੀਆਂ ਦੇਣ ਵਾਲਾ ਇਹ ਵਿਅਕਤੀ ਇਸ ਇਲਾਕੇ ਦੇ ਰਹਿਣ ਵਾਲਾ ...