ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ
ਚੰਡੀਗੜ੍ਹ, 7 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਅੱਜ ਸ਼ਾਮ ਨੂੰ ਇਹ ਮੈਰਿਟ ਸੂਚੀ ਜਾਰੀ ਕੀਤੀ ਗਈ। ਕਰਮਨ ਸਿੰਘ ਤਲਵਾੜ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਇਸ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। ਇਸ ਮੈਰਿਟ ਸੂਚੀ ਵਿੱਚ ਮਾਨਸ ਤਨੇਜਾ ਨੇ 22ਵਾਂ ਰੈਂਕ, ਅਨੀਕੇਤ ਸ਼ਰਮਾ ਨੇ 31ਵਾਂ ਅਤੇ ਸੂਰਯਵਰਧਨ ਸਿੰਘ ਨੇ 37ਵਾਂ ਰੈਂਕ ਹਾਸਲ ਕੀਤਾ ਹੈ।
ਕਰਮਨ ਸਿੰਘ ਤਲਵਾੜ ਇੰਡੀਅਨ ਬੈਂਕ ਦੇ ਐਡੀਸ਼ਨਲ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਤਲਵਾੜ ਅਤੇ ਪ੍ਰੋਫੈਸਰ ਰਵਜੀਤ ਕੌਰ ਤਲਵਾੜ ਵਾਸੀ ਐਸ.ਏ.ਐਸ ਨਗਰ (ਮੁਹਾਲੀ) ਦੇ ਪੁੱਤਰ ਹਨ, ਜਿਸ ਨੇ ਐਨ.ਡੀ.ਏ.-153 ਮੈਰਿਟ ਸੂਚੀ ਵਿੱਚ ਵੀ ਜਗ੍ਹਾ ਬਣਾਈ ਸੀ। ਜ਼ਿਕਰਯੋਗ ਹੈ ਕਿ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ ਤਹਿਤ ਇੰਜੀਨੀਅਰਜ਼, ਸਿਗਨਲਜ...







