ਵਿੱਤ ਮੰਤਰੀ ਅਨਏਡਿਡ ਸਟਾਫ ਫਰੰਟ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 6 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਸਿੱਖਿਆ ਵਿਭਾਗ ਨੂੰ ਅਨਏਡਿਡ ਸਟਾਫ ਫਰੰਟ (ਏਡਿਡ ਸਕੂਲ) ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਹ ਹਦਾਇਤ ਉਨ੍ਹਾਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਕੀਤੀਆਂ ਮੀਟਿੰਗਾਂ ਦੌਰਾਨ ਦਿੱਤੀ|
ਇਸ ਉਪਰੰਤ ਦਫ਼ਤਰੀ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਕੈਬਨਿਟ ਸਬ-ਕਮੇਟੀ ਨੇ ਅਫ਼ਸਰਾਂ ਦੀ ਕਮੇਟੀ ਨੂੰ ਸਾਲ 2018 ਅਤੇ 2022 ਵਿੱਚ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਤਰ੍ਹਾਂ ਸਕੂਲ ਦਫ਼ਤਰੀ ਸਟਾਫ਼ ਨੂੰ ਰੈਗੂਲਰ ਕਰਨ ਦਾ ਮੁੱਦਾ ਵਿਚਾਰਨ ਅਤੇ ਇੱਕ ਮਹੀਨੇ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਹੈ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਇਨ੍ਹਾਂ ਮੁਲਾਜ਼ਮਾਂ ਵੱਲੋਂ ਉਠਾਏ ਗਏ ਪੇਅ ਅਨਾਮਲੀ ਦੇ ਮੁੱਦੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।
ਇਸੇ ਦੌਰਾਨ ਮੁੜ ਬਹ...








