ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
ਚੰਡੀਗੜ੍ਹ, 29 ਅਕਤੂਬਰ :ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।ਬੁਲਾ...








