ਡਰੱਗ ਮਾਮਲਾ: ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ, ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਡਰੱਗ ਮਾਫੀਆ ਨੂੰ ਪਨਾਹ ਦਿੱਤੀ – ਨੀਲ ਗਰਗ
ਚੰਡੀਗੜ੍ਹ, 28 ਅਕਤੂਬਰ : ਕਾਂਗਰਸੀ ਆਗੂ ਕੋਲੋਂ 105 ਕਿਲੋ ਹੈਰੋਇਨ ਦੀ ਬਰਾਮਦਗੀ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਅਸੀਂ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਾਂ ਕਿ ਪੰਜਾਬ 'ਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੇ ਨਸ਼ੇ ਨੂੰ ਬੜਾਵਾ ਦਿੱਤਾ ਹੈ ਡਰੱਗ ਮਾਫੀਆ ਨੂੰ ਸਿਆਸੀ ਸੁਰੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਹੈਰਾਨ ਕਰਨ ਵਾਲੀ ਹੈ।
ਨੀਲ ਗਰਗ ਨੇ ਕਿਹਾ ਕਿ ਇਹੀ ਸਿਆਸੀ ਪਾਰਟੀਆਂ ਸਵਾਲ ਉਠਾਉਂਦੀਆਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ 'ਚੋਂ ਨਸ਼ਾ ਜਲਦੀ ਖਤਮ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਨਸ਼ਾ ਖਤਮ ਕਿਉਂ ਨਹੀਂ ਹੋਇਆ? ਹੁਣ ਸਬੂਤ ਤੁਹਾਡੇ ਸਾਹਮਣੇ ਹੈ ਕਿ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਪਰ ਇਨ੍ਹਾਂ ਪਾਰਟੀਆਂ ਦੇ ਆਗੂ ਖੁਦ ਨਸ਼ੇ ਫੈਲਾਉਣ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ। ਚਾਹੇ ਕਿੰਨਾ ਵੀ ਵੱਡਾ ਨਸ਼ਾ ਤਸਕਰ ਕਿਉਂ ਨਾ ਹੋਵੇ, ਉਸ ਦੀ ਸਿਆਸੀ ਪਹੁੰਚ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ, ਸ...






