Monday, November 10Malwa News
Shadow

Tag: top news

ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ

ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ

Punjab News
ਚੰਡੀਗੜ੍ਹ, 26 ਅਕਤੂਬਰ : ਮੰਤਰੀ ਅਮਨ ਅਰੋੜਾ ਨੇ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਛਾਪੇਮਾਰੀ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ। ਹਾਲ ਹੀ ਦੇ ਦਿਨਾਂ ਵਿੱਚ, ਸਰਕਾਰ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਆਬਕਾਰੀ ਵਿਭਾਗ ਦੇ ਕੁਝ ਅਧਿਕਾਰੀ ਤਿਉਹਾਰਾਂ ਦੇ ਕਾਰਨ ਰੋਜ਼ਾਨਾ ਛਾਪੇਮਾਰੀ ਕਰ ਰਹੇ ਹਨ।  ਇਸ ਨਾਲ ਵਪਾਰੀਆਂ ਅਤੇ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਅਰੋੜਾ ਨੇ ਕਿਹਾ ਕਿ ਤਿਉਹਾਰਾਂ ਦੇ ਦਿਨ ਕਾਰੋਬਾਰਾਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ ਕਿਉਂਕਿ ਇਹ ਬਾਜ਼ਾਰਾਂ ਵਿੱਚ ਵਪਾਰ ਅਤੇ ਖ਼ਰੀਦਦਾਰੀ ਨੂੰ ਉਤਸ਼ਾਹਿਤ ਕਰਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਇਸ ਸਮੇਂ ਦੌਰਾਨ ਕਿਸੇ ਨੂੰ ਵੀ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਸਰਕਾਰ ਨੇ ਆਬ...
ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ

ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿਉਹਾਰ ਦੇ ਐਡਵਾਂਸ ਵਜੋਂ ਪ੍ਰਤੀ ਮੁਲਾਜ਼ਮ 10,000 ਰੁਪਏ ਦੇਣ ਦਾ ਐਲਾਨ

Punjab News
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ.  ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਨੇ ਪਨਬੱਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਬਕਾਏ ਅਤੇ ਤਿਉਹਾਰ ਦੇ ਐਡਵਾਂਸ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਹੈ ਅਤੇ 3,189 ਕਰਮਚਾਰੀਆਂ ਨੂੰ ਸਾਲਾਨਾ ਵਾਧੇ ਦੇ ਬਕਾਏ ਦੀ ਪਹਿਲੀ ਕਿਸ਼ਤ ਵਜੋਂ 1.15 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਕਰਮਚਾਰੀਆਂ ਦੀਆਂ ਵਿੱਤੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਨੇ ਠੇਕਾ ਆਧਾਰਤ ਅਤੇ ਆਊਟਸੋਰਸ ਕਰਮਚਾਰੀਆਂ ਲਈ ਅਕਤੂਬਰ 2022 ਤੋਂ ਅਗਸਤ 2023 ਤੱਕ ਦੇ 5 ਫ਼ੀਸਦੀ ਸਾਲਾਨਾ ਵਾਧੇ ਦੇ ਬਕਾਏ ਦੀ ਵੰਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੇ ਬਕਾਏ ਦੀ ਇਹ ਵੰਡ ਤਿੰਨ ਪੜਾਵਾਂ ਵਿੱਚ ਕੀਤੀ ਜਾਵੇਗੀ, ਜਿਸ ਤਹਿਤ ਲਗਭਗ 1.15 ਕਰੋੜ ਰੁਪਏ ਦੀ ਕਿਸ਼ਤ 3,189 ਕਰਮਚਾਰੀ...
ਕਰੋੜਾਂ ਰੁਪਏ ਦੇ ਗਬਨ ਕਰਨ ਵਾਲਾ ਏ ਡੀ ਸੀ ਢਿੱਲੋਂ ਵਿਜੀਲੈਂਸ ਵਲੋਂ ਗ੍ਰਿਫਤਾਰ

ਕਰੋੜਾਂ ਰੁਪਏ ਦੇ ਗਬਨ ਕਰਨ ਵਾਲਾ ਏ ਡੀ ਸੀ ਢਿੱਲੋਂ ਵਿਜੀਲੈਂਸ ਵਲੋਂ ਗ੍ਰਿਫਤਾਰ

Breaking News, Hot News
ਚੰਡੀਗੜ੍ਹ 26 ਅਕਤੂਬਰ : ਅੱਜ ਵਿਜੀਲੈਂਸ ਬਿਊਰੋ ਨੇ ਇਕ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਵੱਡੇ ਘਪਲੇਬਾਜੀ ਦੇ ਦੋਸ਼ਾਂ ਵਿਚ ਗ੍ਰਿਫਤਾਰ ਕਰ ਲਿਆ ਹੈ। ਏ.ਡੀ.ਸੀ. 'ਤੇ ਦੋਸ਼ ਹਨ ਕਿ ਉਸ ਨੇ ਅੰਮ੍ਰਿਤਸਰ-ਕੋਲਕਾਤਾ ਕੋਰੀਡੋਰ ਪ੍ਰੋਜੈਕਟ ਅਧੀਨ ਅਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜੇ ਦੀ ਰਕਮ ਵਿਚ ਵੱਡੀ ਹੇਰਾਫੇਰੀ ਕੀਤੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਦੱਸਿਆ ਕਿ ਸੁਰਿੰਦਰ ਢਿੱਲੋਂ, ਜੋ ਉਸ ਵੇਲੇ ਜਿਲਾ ਵਿਕਾਸ ਅਤੇ ਪੰਚਾਇਤ ਅਧਿਕਾਰੀ (DDPO) ਵਜੋਂ ਤਾਇਨਾਤ ਸੀ, ਉਸ ਖਿਲਾਫ FIR ਨੰਬਰ 12, ਮਿਤੀ 26.05.2022 ਦਰਜ ਕੀਤੀ ਗਈ ਸੀ। ਇਸ ਵਿਚ ਸੁਰਿੰਦਰ ਢਿਲੋਂ ਨੂੰ ਨਾਮਜ਼ਦ ਕੀਤਾ ਗਿਆ ਸੀ। ਇਹ ਪਰਚਾ IPC ਦੇ ਧਾਰਾਂ 406, 420, 409, 465, 467 ਅਤੇ 120-B ਅਧੀਨ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 1,103 ਏਕੜ ਜਮੀਨ ਅਕਵਾਇਰ ਕੀਤੀ ਗਈ ਸੀ, ਜਿਸਦੇ ਮੁਆਵਜ਼ੇ ਵਜੋਂ 285 ਕਰੋੜ ਰੁਪੲੈ ਜਾਰੀ ਕੀਤੇ ਗਏ ਸਨ। ਇਹ ਜ਼ਮੀਨ ਜਿਲਾ ਪਟਿਆਲਾ ਦੇ ਪਿੰਡਾਂ ਅੱਕੜੀ, ਸੇ...
ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

ਪਸ਼ੂ ਪਾਲਣ ਵਿਭਾਗ ਨੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ

Punjab News
ਚੰਡੀਗੜ੍ਹ, 26 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਇੱਥੇ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ। ਇਸ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫ਼ਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ ਅਤੇ ਨਿੱਜੀ ਜ਼ਿੰਦਗੀ ਦਰਮਿਆਨ ਸੰਤੁਲਨ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਭਾਗੀਦਾਰਾਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਪਣੇ ਸ਼ੌਕ, ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਅਤੇ ਸੰਪੂਰਨ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਜ਼ਰੂਰੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਾਵੀ ਢੰਗ ਨਾਲ ਸਮਾਂ ਪ੍ਰਬੰਧਨ ਕਰਕੇ ਤਣਾਅ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਇਸ ਲਈ ਅਸਲ ਸਮਾਂ-ਸੀਮਾ ਨਿਰਧਾਰਤ ਕਰਕੇ ਕਾਰਜਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅ...
ਸੁਜੀਤ ਸਿੰਘ ਵੀ ਮੁੰਬਈ ‘ਚ ਚੜ੍ਹ ਗਿਆ ਪੰਜਾਬ ਪੁਲੀਸ ਦੇ ਧੱਕੇ

ਸੁਜੀਤ ਸਿੰਘ ਵੀ ਮੁੰਬਈ ‘ਚ ਚੜ੍ਹ ਗਿਆ ਪੰਜਾਬ ਪੁਲੀਸ ਦੇ ਧੱਕੇ

Hot News
ਮੁੰਬਈ 26 ਅਕਤੂਬਰ : ਬਾਬਾ ਸਿੱਧੀਕੀ ਕਤਲ ਮਾਮਲੇ ਵਿਚ ਪੰਜਾਬ ਪੁਲੀਸ ਨੇ ਮੁੰਬਈ ਪੁਲੀਸ ਦੀ ਸਹਾਇਤਾ ਨਾਲ ਇਕ ਹੋਰ ਕਥਿਤ ਦੋਸ਼ੀ ਸੁਜੀਤ ਸੁਸ਼ੀਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੁਸ਼ੀਲ ਸਿੰਘ ਦੀ ਇਸ ਕਤਲ ਦੀ ਸਾਜਿਸ਼ ਦੇ ਮਾਮਲੇ ਵਿਚ ਮੁੱਖ ਭੂਮਿਕਾ ਸੀ।ਕੁੱਝ ਦਿਨ ਪਹਿਲਾਂ ਮੁੰਬਈ ਵਿਚ ਲਾਰੈਂਸ ਬਿਸ਼ਨੋਈ ਗੈਂਗ ਵਲੋਂ ਕੀਤੀ ਗਈ ਬਾਬਾ ਸਿੱਧੀਕੀ ਦੀ ਹੱਤਿਆ ਦੇ ਮਾਮਲੇ ਵਿਚ ਪੰਜਾਬ ਦੇ ਕਈ ਗੈਂਗਸਟਰਾਂ ਦਾ ਨਾਮ ਸਾਹਮਣੇ ਆਉਣ ਪਿਛੋਂ ਪੰਜਾਬ ਪੁਲੀਸ ਵੀ ਇਸ ਮਾਮਲੇ ਵਿਚ ਸਰਗਰਮ ਹੋ ਗਈ ਸੀ। ਪੰਜਾਬ ਤੋਂ ਪਹਿਲਾਂ ਵੀ ਕਈ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਅੱਜ ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਕਿ ਇਸ ਕਤਲ ਨਾਲ ਸਬੰਧਿਤ ਸੁਜੀਤ ਸੁਸ਼ੀਲ ਸਿੰਘ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਗਿਆ ਹੈ।ਪੁਲੀਸ ਨੂੰ ਮਿਲੀ ਜਾਣਕਾਰ ਅਨੁਸਾਰ ਸੁਜੀਤ ਵੀ ਬਾਬਾ ਸਿੱਧੀਕੀ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ ਅਤੇ ਉਸਨੂੰ ਬਾਬਾ ਸਿੱਧੀਕੀ ਨੂੰ ਮਾਰਨ ਦੀ ਯੋਜਨਾ ਬਾਰੇ ਤਿੰਨ ਦਿਨ ਪਹਿਲਾਂ ਨਿਤਿਨ ਗੌਤਮ ਸਪਰੇ ਅਤੇ ਇੱਕ ਹੋਰ ਮੁਲਜ਼ਮ ਵੱ...
ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ

ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ

Punjab News
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਇੱਕ ਹੋਰ ਯਤਨ ਤਹਿਤ ਪੰਜਾਬ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਅਤੇ ਗੁਰਦਾਸਪੁਰ ਪੁਲਿਸ ਨੇ ਪ੍ਰੈਵੈਨਸ਼ਨ ਆਫ਼ ਇਲਿਸਿਟ ਟ੍ਰੈਫਿਕ ਇਨ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਨੂੰ ਦੋ ਸਾਲਾਂ ਲਈ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਇਹ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦਾ ਪਹਿਲਾ ਮਾਮਲਾ ਹੈ ਜਿਸ ਵਿੱਚ ਪੀ.ਆਈ.ਟੀ.-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਦੇ ਤਹਿਤ ਸਮਰੱਥ ਅਥਾਰਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3, ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ...
ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਦੌਰਾ

ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਦੌਰਾ

Hot News
ਜਲੰਧਰ, 25 ਅਕਤੂਬਰ: ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ 'ਸਹਿਯੋਗ' ਦਾ ਜ਼ਮੀਨੀ ਪੱਧਰ 'ਤੇ ਹੋਰ ਵਿਸਤਾਰ ਕਰਨ ਲਈ, ਪੁਲਿਸ ਕਮਿਸ਼ਨਰ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀਜ਼) ਵੱਲੋਂ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਕੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਸਥਾਨਕ ਲੋਕਾਂ ਤੋਂ ਫੀਡਬੈਕ ਲਈ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਆਮ ਜਨਤਾ ਦਰਮਿਆਨ ਪਾੜੇ ਨੂੰ ਪੂਰਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੂਜੇ ਪੜਾਅ ਵਿੱਚ ਸੀ.ਪੀਜ਼/ਐਸ.ਐਸ.ਪੀਜ਼ ਨੂੰ ਜਨਤਕ ਮੀਟਿੰਗਾਂ ਕਰਨ ਲਈ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀਆਂ ਸਥਿਤੀਆਂ ਨੂੰ ਸਮਝਣ ਅਤੇ ਪੁਲਿਸ-ਜਨਤਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।ਇਹ ਪਹਿਲਕਦਮੀ ਭਾਈਚਾਰਕ ਸਾਂਝ ਵਧਾਉਣ ਅਤੇ ਪੁਲਿਸ ਨਾਲ ਲੋਕਾਂ ਦੇ ਤਜ਼ਰਬਿਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲੈਣ ਬਾਬਤ ਡੀਜੀਪੀ ਪੰਜਾਬ ਵੱਲੋਂ ਕੀਤੇ ਜਾ ਰਹੇ ਗਰਾਊਂਡ ਜ਼ੀਰੋ ਟੂਰ ਤਹਿਤ...
ਚੋਣ ਕਮਿਸ਼ਨ ਵੱਲੋਂ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ

ਚੋਣ ਕਮਿਸ਼ਨ ਵੱਲੋਂ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ

Breaking News
ਚੰਡੀਗੜ੍ਹ, 25 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਲਈ ਅਜੈ ਸਿੰਘ ਤੋਮਰ (ਮੋਬਾਇਲ ਨੰਬਰ- 7290976392), ਹਲਕਾ ਚੱਬੇਵਾਲ ਲਈ ਤਾਪਸ ਕੁਮਾਰ ਬਾਗਚੀ (ਮੋਬਾਇਲ ਨੰਬਰ- 8918226101), ਹਲਕਾ ਗਿੱਦੜਬਾਹਾ ਲਈ ਸਮਿਤਾ ਆਰ (ਮੋਬਾਇਲ ਨੰਬਰ- 9442222502) ਅਤੇ ਹਲਕਾ ਬਰਨਾਲਾ ਲਈ ਨਵੀਨ ਐਸ ਐਲ (ਮੋਬਾਇਲ ਨੰਬਰ- 8680582921) ਨੂੰ ਜਨਰਲ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹਲਕਾ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਸਿਧਾਰਥ ਕੌਸ਼ਲ (ਮੋਬਾਇਲ ਨੰਬਰ-8360616324) ਤੇ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਲਈ ਓਡਾਂਡੀ ਉਦੈ ਕਿਰਨ (ਮੋਬਾਇਲ ਨੰਬਰ-8331098205) ਪੁਲਿਸ ਨਿਗਰਾਨ ਨਿਯੁਕਤ ਕੀਤੇ ਗਏ ਹਨ। ਉੱਥੇ ਹੀ ਹਲਕਾ ਡੇਰਾ ਬਾਬਾ ਨਾਨਕ ਲ...
ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

Hot News
ਚੰਡੀਗੜ੍ਹ, 25 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਆਪਣੀਆਂ ਗਲਤੀਆਂ ਪੰਜਾਬ ਸਰਕਾਰ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦਸ ਸੀਟਾਂ ਹਾਰਨ ਦਾ ਬਦਲਾ ਨਹੀਂ ਲੈ ਰਹੇ, ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੋਕ ਸਭਾ ਦੀਆਂ ਜ਼ੀਰੋ ਸੀਟਾਂ ਆਉਣ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ।  ਪੰਜਾਬ ਵਿੱਚ ਸਾਡੀ ਸਰਕਾਰ ਹੈ।  ਲੋਕਾਂ ਨੇ ਸਾਨੂੰ ਇਤਿਹਾਸਕ ਬਹੁਮਤ ਦੇ ਕੇ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਜਪਾ ਦੀ ਪੰਜਾਬ ਪ੍ਰਤੀ ਮਾਨਸਿਕਤਾ ਕਿੰਨੀ ਗੰਦੀ ਹੈ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 43 ਹਜ਼ਾਰ ਕਰੋੜ ਰੁਪਏ ਦ...
ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਕਰਦਾ ਫੂਡ ਸਪਲਾਈ ਇੰਸਪੈਕਟਰ ਕਾਬੂ

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਕਰਦਾ ਫੂਡ ਸਪਲਾਈ ਇੰਸਪੈਕਟਰ ਕਾਬੂ

Breaking News
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435,...