ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ
ਚੰਡੀਗੜ੍ਹ, 25 ਅਕਤੂਬਰ: ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ. ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।
ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ...








