ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 24 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈ ਰਹੇ ਸਨ, ਜਿਨ੍ਹਾਂ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਆਏ ਦਿਨ ਖਰੀਦ ਕਾਰਜਾਂ ਵਿੱਚ ਹੋਰ ਤੇਜ਼ੀ ਆ ਰਹੀ ਹੈ।
ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਖਰੀਦ ਸੀਜ਼ਨ ਦੀ ਨਿਰਵਿਘਨ ਰਫ਼ਤਾਰ ਇਸ ਤੱਥ ਤੋਂ ਲਗਾਈ ਜਾ ਸਕਦੀ ਹੈ ਕਿ ਇਸ ਸਾਲ ਵਾਢੀ ਦਾ ਸੀਜ਼ਨ ਇਕ ਹਫ਼ਤਾ ਪਛੜ ਗਿਆ ਸੀ ਪਰ ਇਸ ਦੇ ਬਾਵਜੂਦ ਹੁਣ ਤੱਕ ਤਕਰੀਬਨ 38.41 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਰ...








