ਅਕਾਲੀ ਦਲ ਬਾਦਲ ਨੇ ਕੀਤਾ ਜ਼ਿਮਣੀ ਚੋਣਾ ਨਾ ਲੜਨ ਦਾ ਐਲਾਨ
ਚੰਡੀਗੜ੍ਹ 24 ਅਕਤੂਬਰ : ਪੰਥਕ ਸੰਕਟ ਨਾਲ ਘਿਰੀ ਸ਼੍ਰੋਮਣੀ ਅਕਾਲੀ ਦਲ (SAD) ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਉਪ-ਚੋਣਾਂ ਨਹੀਂ ਲੜੇਗੀ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਲਗਭਗ ਦੋ ਘੰਟੇ ਤੱਕ ਚੱਲੀ ਮੀਟਿੰਗ ਵਿੱਚ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਹੋਇਆ, ਜਿਸ ਤੋਂ ਬਾਅਦ ਇਹ ਫੈਸਲਾ ਹੋਇਆ ਹੈ। ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ SGPC ਦੇ ਪ੍ਰਧਾਨ ਅਹੁਦੇ ਦੀ ਚੋਣ ਵਿੱਚ ਪਾਰਟੀ ਹਿੱਸਾ ਲਵੇਗੀ।ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਹਮੇਸ਼ਾ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ। 31 ਤਾਰੀਖ਼ ਨੂੰ ਉਹ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਹੋ ਗਏ ਸਨ। ਪਰ ਸਮਾਂ ਕਾਫ਼ੀ ਨਿਕਲ ਗਿਆ ਸੀ। ਕਈ ਵਾਰ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਗਈ ਫੈਸਲਾ ਸੁਣਾਇਆ ਜਾਵੇ। ਪਰ ਹੁਣ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ-ਚੋਣਾਂ ਹਨ। ਲੋਕ ਚਾਹੁੰਦੇ ਸਨ ਕਿ ਗਿੱਦੜਬਾਹਾ ਹਲਕੇ ਤੋਂ ਪ੍ਰਧਾਨ ਸੁਖਬੀਰ ਬ...








