Monday, November 10Malwa News
Shadow

Tag: top news

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ  ਪ੍ਰਾਪਤ ਕਰਨ: ਮਹਿੰਦਰ ਭਗਤ

Punjab News
ਚੰਡੀਗੜ, 23 ਅਕਤੂਬਰ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਅੱਜ ਇਥੇ ਬਾਗਬਾਨੀ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮ ਕਾਜ ਅਤੇ ਵੱਖ ਵੱਖ ਸਕੀਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸੂਬੇ ਦੇ ਕਿਸਾਨ ਬਾਗਬਾਨੀ ਕਿੱਤਾ ਅਪਣਾ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਅਨੁਰਾਗ ਵਰਮਾ ਅਤੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਨਾਲ ਆਲੂ ਦੇ ਬੀਜਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾਂ ਕੀਤਾ। ਇਸ ਮੌਕੇ ਸਬਜੀਆਂ ਦੀ ਕਾਸ਼ਤ ਸਮੇਤ ਪੰਜਾਬ ਵਿੱਚ ਆਲੂ ਦੀ ਕਾਸ਼ਤ ਨੂੰ ਅੱਗੇ ਲੈ ਕੇ ਆਉਣ ਸਬੰਧੀ ਵਿਉਂਤਬੰਦੀ ਕੀਤੀ। ਇਸ ਤੋਂ ਇਲਾਵਾ ਬਾਗਬਾਨੀ ਖੇਤਰ ਵਿੱਚ ਭਾਰਤ ਸਰਕਾਰ ਤੋਂ ਨਵੇ ਪ੍ਰੋਜੈਕਟ ਲੈ ਕੇ ਆਉਂਣ ਅਤੇ ਵਿਭਾਗ ਦੇ ਵੱਖ-ਵੱਖ ਅਦਾਰਿਆਂ ਨੂੰ ਮਜ਼ਬੂਤ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਖੁਸ਼ਹਾਲ ਬਣਾਉਣ ਅਤੇ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ...
ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

Punjab News
ਚੰਡੀਗੜ੍ਹ, 23 ਅਕਤੂਬਰ: ਇਥੇ ਮਗਸੀਪਾ ਵਿਖੇ ਕੋਲੈਬ-ਫਾਈਲਜ਼ (CollabFiles), ਈ-ਟਾਲ ( eTAAL) ਅਤੇ ਗੋਵ.ਇਨ (Gov.in) ਸਕਿਉਰ ਇੰਟਰਾਨੈਟ ਵੈੱਬ ਪੋਰਟਲ ਬਾਰੇ ਕਰਵਾਈ ਗਈ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਆਵਾੜ੍ਹ ਨੇ ਕਿਹਾ ਕਿ ਕੌਮੀ ਡਿਜੀਟਲ ਪਲੇਟਫਾਰਮ ਕੁਸ਼ਲ, ਪਾਰਦਰਸ਼ੀ ਅਤੇ ਸੁਰੱਖਿਅਤ ਪ੍ਰਣਾਲੀਆਂ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ ਨਾਲ ਨੀਤੀਆਂ ਅਤੇ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਬਣਾ ਕੇ ਡਾਟਾ-ਅਧਾਰਤ ਫੈਸਲੇ ਲੈਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਹ ਵਰਕਸ਼ਾਪ ਮਗਸੀਪਾ ਵਿਖੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਪੰਜਾਬ ਦੇ ਸਹਿਯੋਗ ਨਾਲ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 100 ਤੋਂ ਵੱਧ ਨੁਮਾਇੰਦਿਆਂ ਨੇ ਹਿੱਸਾ ਲਿਆ। ਸ੍ਰੀ ਨੀਲਕੰਠ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗਾਂ ਦਰਮਿਆਨ ਆਪਸੀ ਸਹਿਯੋਗ ਅਤੇ ਤਾਲਮੇਲ ਜ਼ਰੀਏ ਹੀ ਇਨ...
ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਨਕਲੀ ਬੀਜਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਊ.ਆਰ. ਕੋਡ ਸਿਸਟਮ ਦੀ ਸ਼ੁਰੂਆਤ

Breaking News
ਚੰਡੀਗੜ੍ਹ, 23 ਅਕਤੂਬਰ: ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਵੀਂ ਪਹਿਲਕਦਮੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇਥੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕੀਤੀ, ਜੋ ਕਿ ਨਕਲੀ ਬੀਜਾਂ ਦੀ ਮਾਰਕੀਟ ਨੂੰ ਖ਼ਤਮ ਕਰਦਿਆਂ ਬੀਜ ਸਪਲਾਈ ਚੇਨ ਦੀ ਇਕਸਾਰਤਾ ਤੇ ਮਿਆਰ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਹੁਣ ਸੂਬੇ ਦੇ ਕਿਸਾਨ ਬੀਜਾਂ ਦੀ ਗੁਣਵੱਤਾ, ਸਰੋਤ ਅਤੇ ਪ੍ਰਮਾਣੀਕਰਣ ਬਾਰੇ ਆਸਾਨੀ ਨਾਲ ਜਾਣਕਾਰੀ ਹਾਸਲ ਕਰ ਸਕਣਗੇ। ਇੱਥੇ ਆਪਣੇ ਦਫ਼ਤਰ ਵਿਖੇ ਕਿਊ.ਆਰ. ਕੋਡ ਪ੍ਰਣਾਲੀ ਦੀ ਸ਼ੁਰੂਆਤ ਕਰਨ ਉਪਰੰਤ ਸ.ਗੁਰਮੀਤ ਸਿੰਘ ਖੁੱਡੀਆਂ ਨੇ  ਦੱਸਿਆ ਕਿ ਇਹ ਸਿਸਟਮ ਇੱਕ ਮਜ਼ਬੂਤ ਬੀਜ ਗੁਣਵੱਤਾ ਪ੍ਰਣਾਲੀ ਨੂੰ ਯਕੀਨੀ ਬਣਾਉਂਦਿਆਂ ਬੀਜ ਉਤਪਾਦਨ ਲੜੀ ਵਿੱਚ ਬੀਜਾਂ ਦੇ ਸਰੋਤ ਦਾ ਪਤਾ ਲਗਾਉਣ ਵਿੱਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸਾਨ ਬੀਜ ਖ਼ਰੀਦਣ ਤੋਂ ਪਹਿਲਾਂ ਬੀਜ ਦੇ ਥੈਲਿਆਂ 'ਤੇ ਲੱਗੇ ਕਿਊ.ਆਰ. ਕੋਡ ਟੈਗ ਨੂੰ ਸਕੈਨ ਕਰਕੇ ਉਸ ਬੀਜ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਣਗੇ।...
ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਕਰਨ ਲਈ ਧੀਮੀ ਰਫਤਾਰ ਨਾਲ ਲਿਫਟਿੰਗ ਕੀਤੀ – ਆਪ

ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਤੰਗ ਕਰਨ ਲਈ ਧੀਮੀ ਰਫਤਾਰ ਨਾਲ ਲਿਫਟਿੰਗ ਕੀਤੀ – ਆਪ

Punjab News
ਚੰਡੀਗੜ੍ਹ, 23 ਅਕਤੂਬਰ : ਕੇਂਦਰ ਸਰਕਾਰ ਨਾਲ ਸ਼ੈਲਰ ਮਾਲਕਾਂ ਦੀ ਮੀਟਿੰਗ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।  ਪਾਰਟੀ ਨੇ ਕਿਹਾ ਕਿ ਕੇਂਦਰ ਸਾਰੀ ਸਮੱਸਿਆ ਤੋਂ ਜਾਣੂ ਸੀ, ਫਿਰ ਇੰਨੀ ਦੇਰੀ ਕਿਉਂ ਕੀਤੀ ਗਈ?  ਕਿਸਾਨਾਂ ਅਤੇ ਆੜ੍ਹਤੀਆਂ ਨੂੰ ਇੰਨੇ ਦਿਨ ਕਿਉਂ ਤੰਗ ਕੀਤਾ ਗਿਆ? ‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਆੜ੍ਹਤੀ-ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ।  ਉਨ੍ਹਾਂ ਦੀਆਂ ਫ਼ਸਲਾਂ ਖ਼ਰਾਬ ਹੋ ਰਹੀਆਂ ਹਨ ਪਰ ਕੇਂਦਰ ਸਰਕਾਰ ਕੁਝ ਨਹੀਂ ਕਰ ਰਹੀ।  ਕੇਂਦਰ ਸਰਕਾਰ ਇੰਨੇ ਦਿਨਾਂ ਬਾਅਦ ਕੁੰਭਕਰਨ ਦੀ ਨੀਂਦ ਤੋਂ ਜਾਗੀ ਅਤੇ ਫਿਰ ਉਨ੍ਹਾਂ ਨੂੰ ਮੀਟਿੰਗ ਲਈ ਬੁਲਾਇਆ। ਇਹ ਵੀ ਭਾਜਪਾ ਦਾ ਦਿਖਾਵਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਪੰਜਾਬ ਪ੍ਰਤੀ ਜ਼ਹਿਰੀਲੀ ਸੋਚ ਅਤੇ ਕਿਸਾਨਾਂ ਪ੍ਰਤੀ ਬਦਲੇ ਦੀ ਭਾਵਨਾ ਕਾਰਨ ਅੱਜ ਅਜਿਹੀ ਸਥਿਤੀ ਪੈਦਾ ਹੋਈ ਹੈ। ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈਣਾ ਚਾਹੁੰਦੀ ਹੈ।   'ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜ ਸਾਲ ਪਹਿਲਾਂ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ...
ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: ਮੁੱਖ ਮੰਤਰੀ

Breaking News
ਚੰਡੀਗੜ੍ਹ, 23 ਅਕਤੂਬਰ: ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਉਦਯੋਗਾਂ ਨੂੰ ਪੰਜਾਬ ਦੇ ਵਿਕਾਸ ਦੇ ਧੁਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੂੰ ਵੀ ਪਹਾੜੀ ਰਾਜਾਂ ਦੇ ਬਰਾਬਰ ਸਬਸਿਡੀਆਂ ਅਤੇ ਰਿਆਇਤਾਂ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਰਹੱਦੀ ਸੂਬਾ ਹੋਣ ਕਰਕੇ ਪਹਾੜੀ ਰਾਜਾਂ ਦੀ ਤਰਜ਼ ’ਤੇ ਕਾਰੋਬਾਰੀ ਸੌਖ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿਉਂਕਿ ਪਹਾੜੀ ਖੇਤਰਾਂ ਨੂੰ ਰਿਆਇਤਾਂ ਮਿਲਣ ਕਾਰਨ ਸੂਬਾ ਉਦਯੋਗਿਕ ਵਿਕਾਸ ਵਿੱਚ ਪਛੜ ਗਿਆ ਹੈ। ਐਮ.ਐਸ.ਐਮ.ਈਜ਼. ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ  ਦੱਸ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

Hot News
ਚੰਡੀਗੜ੍ਹ, 23 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ- 1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾਂ ਜਲੰਧਰ ਦੀ ਰਹਿਣ ਵਾਲੀ ਛਵਲੀਨ , ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਲੜਕੀਆਂ ਲਈ ਪ੍ਰੇਰਨਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ, ਛਵਲੀਨ  ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।...
ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੁਖਬੀਰ ਬਾਦਲ ਨੂੰ ਇਕ ਹੋਰ ਝਟਕਾ

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੁਖਬੀਰ ਬਾਦਲ ਨੂੰ ਇਕ ਹੋਰ ਝਟਕਾ

Breaking News
ਅੰਮ੍ਰਿਤਸਰ 23 ਅਕਤੂਬਰ : ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸ਼ਅਦ) ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਸਬੰਧੀ ਅੱਜ ਫੇਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦੀਵਾਲੀ ਤੋਂ ਬਾਅਦ ਇਸ ਮਾਮਲੇ 'ਤੇ ਅਗਲਾ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਸਜ਼ਾ 'ਤੇ ਫੈਸਲਾ ਹੋਣਾ ਸੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ 'ਤੇ ਫੈਸਲਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ। 25 ਅਕਤੂਬਰ ਯਾਨੀ ਦੋ ਦਿਨ ਬਾਅਦ ਤੱਕ 4 ਵਿਧਾਨ ਸਭਾ ਚੋਣਾਂ ਦੇ ਨਾਮਜ਼ਦਗੀ ਹੋਣਗੇ। ਇਸ ਤੋਂ ਇਹ ਸਾਫ਼ ਹੋ ਗਿਆ ਹੈ ਕਿ ਸੁਖਬੀਰ ਬਾਦਲ ਖੁਦ ਚੋਣ ਨਹੀਂ ਲੜ ਸਕਣਗੇ।ਸੁਖਬੀਰ ਬਾਦਲ 'ਤੇ ਉਨ੍ਹਾਂ ਦੀ ਸਰਕਾਰ ਦੇ ਸਮੇਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਾਫ਼ੀ ਦੇਣ ਦੇ ਨਾਲ-ਨਾਲ ਸੁਮੇਧ ਸੈਣੀ ਨੂੰ DGP ਨਿਯੁਕਤ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ...
ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਝੋਨੇ ਦੇ ਖਰੀਦ ਕਾਰਜਾਂ ਦਾ ਮਸਲਾ ਚੁੱਕਿਆ

Breaking News
ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਹੈ।ਕੇਂਦਰੀ ਗ੍ਰਹਿ ਮੰਤਰੀ ਨਾਲ ਫੋਨ ਉਤੇ ਗੱਲਬਾਤ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਖਰੀਦ ਕਾਰਜਾਂ ਵਿੱਚ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਆਵਾਜਾਈ ਦੀ ਲਾਗਤ ਦੀ ਸਮੱਸਿਆ, ਭੰਡਾਰਨ ਦੀ ਕਮੀ, ਹਾਈਬ੍ਰਿਡ ਕਿਸਮ ਦੀ ਗੁਣਵੱਤਾ ਅਤੇ ਸ਼ੈਲਰ ਮਾਲਕਾਂ ਦੇ ਘਾਟੇ ਵਰਗੇ ਮਸਲਿਆਂ ਨਾਲ ਖਰੀਦ ਕਾਰਜਾਂ ਉਤੇ ਬੁਰਾ ਅਸਰ ਪੈ ਰਿਹਾ ਹੈ। ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਇਨ੍ਹਾਂ ਮਸਲਿਆਂ ਦਾ ਫੌਰੀ ਹੱਲ ਕੱਢਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ ਮਿੱਲ ਮਾਲਕ ਦੇਸ਼ ਵਿੱਚ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਅਨਾਜ ਪੈਦਾ ਕਰਦੇ ਹਨ ਤਾਂ ਆੜ੍ਹਤੀਏ ਅਤੇ ਮਿੱਲ ਮਾਲਕ ਇਹ ਯਕੀਨੀ ਬਣਾਉਂਦੇ ਹਨ ਕਿ ਉਨ੍ਹਾਂ ਦੀ ਖਰੀਦ, ਭੰਡਾਰਨ ਅਤੇ ਲਿਫਟਿ...
ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ  ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ  ਰੰਗੇ ਹੱਥੀਂ ਕਾਬੂ

Punjab News
ਚੰਡੀਗੜ, 22 ਅਕਤੂਬਰ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨ...
3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

3000 ਰੁਪਏ ਰਿਸ਼ਵਤ ਲੈਣ ਵਾਲੇ ਪਟਵਾਰੀ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Hot News
ਚੰਡੀਗੜ੍ਹ, 22 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀ ਤਹਿਸੀਲ ਜਲਾਲਾਬਾਦ ਦੇ ਮਾਲ ਹਲਕਾ ਚੱਕ ਜਾਨੀਸਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਗੁਰਦੀਪ ਸਿੰਘ ਖਿਲਾਫ 3,000 ਰੁਪਏ ਰਿਸ਼ਵਤ ਦੀ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮੁਕੱਦਮਾ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਸਨੀਕ ਧਰਮਜੀਤ ਸਿੰਘ ਬੇਦੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਬਤ ਹੋਈ ਕਿ ਉਕਤ ਮੁਲਜ਼ਮ ਨੇ ਬਿਨੈਕਾਰ ਸ਼ਿੰਦਰ ਕੌਰ ਵਾਸੀ ਸ੍ਰੀ ਮੁਕਤਸਰ ਸਾਹਿਬ ਤੋਂ ਜਮਾਂਬੰਦੀ ਦੀਆਂ ਨਕਲਾਂ ਦੇਣ ਬਦਲੇ 5,000 ਰੁਪਏ ਦੀ ਮੰਗ ਕੀਤੀ ਸੀ ਅਤੇ ਇਸ ਮੰਤਵ ਲਈ 3,000 ਰੁਪਏ ਬਤੌਰ ਰਿਸ਼ਵਤ ਵਜੋਂ ਹਾਸਲ ਕੀਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ...