ਸਰਕਾਰੀ ਸਕੂਲਾਂ ਦੇ ਮੈਗਾ ਪੀ.ਟੀ.ਐਮ. ਵਿੱਚ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ-ਭਗਵੰਤ ਮਾਨ
ਨੰਗਲ, 22 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਆਉਣ ਸਦਕਾ ਅੱਜ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀ (ਮੈਗਾ ਪੀ.ਟੀ.ਐਮ.) ਦੌਰਾਨ 27 ਲੱਖ ਮਾਪਿਆਂ ਨੇ ਸ਼ਿਰਕਤ ਕੀਤੀ।ਅੱਜ ਇੱਥੇ ਮੈਗਾ ਪੀ.ਟੀ.ਐਮ. ਦੌਰਾਨ ‘ਸਕੂਲ ਆਫ ਐਮੀਨੈਂਸ’ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਤਿਹਾਸਕ ਦਿਹਾੜਾ ਹੈ ਕਿਉਂ ਜੋ ਸੂਬੇ ਦੇ ਹਰੇਕ ਸਰਕਾਰੀ ਸਕੂਲ ਵਿੱਚ ਪੀ.ਟੀ.ਐਮ. ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤਕਰੀਬਨ 27 ਲੱਖ ਮਾਪੇ ਅੱਜ ਸਕੂਲਾਂ ਵਿੱਚ ਜਾ ਕੇ ਪੜ੍ਹਾਈ, ਮਾਹੌਲ, ਗਤੀਵਿਧੀਆਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਅਧਿਆਪਕਾਂ ਨੂੰ ਮਾਪਿਆਂ ਕੋਲ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਪ੍ਰਗਟਾਵਾ ਕਰਨ ਦਾ ਢੁਕਵਾਂ ਮੌਕਾ ਹਾਸਲ ਹੁੰਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਿੱਖਿਆ ਖੇਤਰ ਵਿੱਚ ਪੀ.ਟੀ.ਐਮ. ਕਰਵਾਉਣ ਦਾ ਫੈਸਲਾ ਮਿਸ...








