ਕੱਲ੍ਹ ਹੋਵੇਗੀ 20 ਹਜਾਰ ਸਰਕਾਰੀ ਸਕੂਲਾਂ ‘ਚ ਪੀ.ਟੀ.ਐਮ.
ਚੰਡੀਗੜ੍ਹ, 21 ਅਕਤੂਬਰ: ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।
ਸਰਦਾਰ ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ...








