ਸਰਕਾਰ ਨੇ ਤਿੰਨ ਹਜਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਨਾਲੋ ਨਾਲ ਕੀਤੀ ਜਾ ਰਹੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸਰਕਾਰ ਵਲੋਂ ਤਿੰਨ ਹਜਾਰ ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਸਰਕਾਰ ਵਲੋਂ ਕਿਸਾਨਾਂ ਦੀ ਸਹੂਲਤ ਲਈ ਸਾਰੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਰਾਈਸ ਮਿੱਲਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਖੁਰਾਕ ਮੰਤਰੀ ਨੂੰ ਵੀ ਮਿਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਈਸ ਮਿੱਲਰਾਂ ਦੀਆਂ ਮੰਗਾਂ ਦੀ ਪੂਰੀ ਹਮਾਇਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਹਰ ਤਰਾਂ ਨਾਲ ਉਨ੍ਹਾਂ ਦੀ ਸੁਣਵਾਈ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਨੇ ਰਾਈਸ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਲਿਫਟਿੰਗ ਵਿਚ ਕਮੀ ਨਾ ਰਹਿਣ ਦੇਣ।...








