ਡੇਰਾ ਸਰਸਾ ਦੇ ਮੁਖੀ ਨੂੰ ਵੱਡਾ ਝਟਕਾ : ਗੁਰਮੀਤ ਰਾਮ ਰਹੀਮ ਨੂੰ ਨੋਟਿਸ ਜਾਰੀ
ਚੰਡੀਗੜ੍ਹ 18 ਅਕਤੂਬਰ : ਬਰਗਾੜੀ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਮੁਖੀ ਬਾਬਾ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੁਆਰਾ ਲਗਾਈ ਗਈ ਰੋਕ ਹਟਾ ਦਿੱਤੀ ਹੈ। ਸਿਖਰਲੀ ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।ਕਰੀਬ ਸੱਤ ਮਹੀਨੇ ਪਹਿਲਾਂ ਪੰਜਾਦ ਹਰਿਆਣਾ ਹਾਈਕੋਰਟ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਬਾਬਾ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦੇ ਹੋਏ ਫਰੀਦਕੋਟ ਜ਼ਿਲ੍ਹੇ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਦੀ ਚੱਲ ਰਹੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ। ਗੁਰਮੀਤ ਸਿੰਘ ਵੱਲੋਂ ਬੇਅਦਬੀ ਮਾਮਲੇ ਵਿੱਚ ਦਰਜ ਤਿੰਨਾਂ ਕੇਸਾਂ ਦੀ ਜਾਂਚ ਪੰਜਾਬ ਸਰਕਾਰ ਦੀ SIT ਦੀ ਥਾਂ CBI ਤੋਂ ਹੀ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ।ਉਸ ਸਮੇਂ ਗੁਰਮੀਤ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ, ਅਜਿਹੇ ਵਿੱਚ ਬੇਅਦਬੀ...








