ਸਰਕਾਰ ਦਾ ਦੀਵਾਲੀ ਤੋਹਫਾ; ਸਹਿਕਾਰੀ ਬੈਂਕ ਵੱਲੋਂ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਹੀਂ
ਚੰਡੀਗੜ੍ਹ, 17 ਅਕਤੂਬਰ: ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ।
ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾ...








