ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦਾ ਸੱਦਾ ਵਾਪਸ
ਚੰਡੀਗੜ੍ਹ, 16 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਅੱਜ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ 21 ਅਕਤੂਬਰ ਤੋਂ ਦਿੱਤਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।
ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਯੂਨੀਅਨ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਹਰ ਸਮੱਸਿਆ ਦੇ ਸਮਾਂਬੱਧ ਹੱਲ ਲਈ ਵਚਨਬੱਧ ਹੈ ਅਤੇ ਇਸੇ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਦੇ ਮਸਲਿਆਂ ਦੇ ਹੱਲ ਲਈ ਵਿਸ਼ੇਸ਼ ਵਿਭਾਗੀ ਕਮੇਟੀ ਗਠਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਕਮੇਟੀ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਦੀਆਂ ਕਾਫ਼ੀ ਮੰਗਾਂ 'ਤੇ ਸਹਿਮਤੀ ਬਣੀ ਹੈ।ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਯੂਨੀਅਨ ਨਾਲ 22 ਅਕਤੂਬਰ ਨੂੰ ਅਗ...








