”ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ. ਬਲਜੀਤ ਕੌਰ
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਵੱਲੋਂ ਬਜੁਰਗਾਂ ਦੀ ਭਲਾਈ ਅਤੇ ਸਿਹਤ ਸੰਭਾਲ ਲਈ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਦਾ ਆਗਾਜ਼ 23 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਤੋਂ ਕੀਤਾ ਜਾਵੇਗਾ। 1 ਅਕਤੂਬਰ ਨੂੰ ਮਨਾਏ ਗਏ ਬਜ਼ੁਰਗਾਂ ਦੇ ਅੰਤਰ-ਰਾਸ਼ਟਰੀ ਦਿਵਸ ਨੂੰ ਸਮਰਪਿਤ ਇਸ ਮੁਹਿੰਮ ਦੌਰਾਨ ਪੰਜਾਬ ਦੇ ਹਰ ਜਿਲ੍ਹੇ ਵਿੱਚ ਬਜੁਰਗਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆਂ ਕਰਨ ਲਈ ਵਿਸ਼ੇਸ਼ ਸਿਹਤ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਬਜ਼ੁਰਗਾਂ ਦੀ ਜੇਰੀਏਟ੍ਰਿਕ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ ਅਤੇ ਅੱਖਾਂ ਦੀ ਸਰਜਰੀ ਸਮੇਤ ਹੋਰ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀਨੀਅਰ ਸਿਟੀਜ਼ਨ ਕਾਰਡ ਬਣਾਏ ਜਾਣਗੇ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਵੀ ਭਰੇ ਜਾਣਗੇ।
ਕੈਬਨਿਟ ਮੰਤਰੀ ਨੇ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੈਪਾਂ ਵਿੱਚ ਪਹੁੰਚਣਾ ਯਕੀਨੀ ਬਣਾਉਣ ਅਤੇ ਆਪਣੀ ਸਿਹ...








