ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣਾ ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਅੱਜ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟਾਸਕ ਫ਼ੋਰਸ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਡੀ ਪੱਧਰ 'ਤੇ ਛਾਪੇਮਾਰੀ ਕੀਤੀ।
ਇਸ ਕਾਰਵਾਈ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਖਣਨ ਵਿਭਾਗ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਖ਼ਤਿਆਰ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਟੀਮ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਵਿਚਲੇ ਪਿੰਡ ਢਿੰਗਈ ਵਿੱਚ ਗ਼ੈਰ-ਕਾਨੂੰਨੀ ਖਣਨ ਵਾਲੀ ਥਾਂ ਦਾ ਪਤਾ ਲੱਗਿਆ। ਟੀਮ ਨੇ ਮੌਕੇ 'ਤੇ ਛਾਪਾ ਮਾਰਿਆ ਤਾਂ ਉਥੇ ਅਣਅਧ...








