50,000 ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 11 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ 'ਚ ਨਾਰਕੋਟਿਕ ਡਰੱਗ ਐਂ...








