Sunday, November 9Malwa News
Shadow

Tag: top news

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 10 ਅਕਤੂਬਰ : ​ਪੰਜਾਬ ਕਾਡਰ ਦੇ 1992 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਕੇ.ਏ.ਪੀ. ਸਿਨਹਾ ਨੇ ਵੀਰਵਾਰ ਨੂੰ ਸੂਬੇ ਦੇ 43ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ। ਸ੍ਰੀ ਸਿਨਹਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ, ਆਮ ਰਾਜ ਪ੍ਰਬੰਧ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ। ​ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਸ੍ਰੀ ਸਿਨਹਾ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ ਤੇ ਵਿਭਾਗਾਂ ਵਿੱਚ ਸੇਵਾ ਨਿਭਾਉਂਦਿਆਂ ਪੰਜਾਬ ਸੂਬੇ ਅਤੇ ਇਥੋਂ ਦੇ ਲੋਕਾਂ ਵੱਲੋਂ ਅਥਾਹ ਪਿਆਰ ਤੇ ਸਤਿਕਾਰ ਮਿਲਿਆ ਹੈ ਅਤੇ ਅੱਜ ਨਵੇਂ ਅਹੁਦੇ ਨੂੰ ਸੰਭਾਲਦਿਆਂ ਉਹ ਇਹੋ ਵਿਸ਼ਵਾਸ ਦਿਵਾਉਂਦੇ ਹਨ ਕਿ ਹੁਣ ਉਹ ਇਸ ਮਾਣ ਨੂੰ ਵਾਪਸ ਮੋੜਨ ਦਾ ਸਮਾਂ ਹੈ ਜੋ ਕਿ ਉਹ ਪੰਜਾਬ ਦੀ ਭਲਾਈ ਲਈ ਤਨਦੇਹੀ ਨਾਲ ਪੰਜਾਬੀਆਂ ਦੀ ਸੇਵਾ ਕਰਕੇ ਪੂਰਾ ਕਰਨਗੇ। ​ਸ੍ਰੀ ਸਿਨਹਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ...
ਫਰੀਦਕੋਟ ਦੀ ਪਵਨਪ੍ਰੀਤ ਨੇ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ‘ਚ ਮਾਰੀ ਬਾਜੀ

ਫਰੀਦਕੋਟ ਦੀ ਪਵਨਪ੍ਰੀਤ ਨੇ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ‘ਚ ਮਾਰੀ ਬਾਜੀ

Local
ਫਰੀਦਕੋਟ : ਸਥਾਨਕ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥਣ ਪਵਨ ਪ੍ਰੀਤ ਨੇ 99 ਜੂਨੀਅਰ ਉਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਅੰਡਰ 14 ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਹਿਸਾ ਲਿਆ | ਉਸ ਨੇ ਲੰਬੀ ਛਾਲ ,ਉੱਚੀ ਛਾਲ ,60ਮੀਟਰ ਦੋੜ ਵਿੱਚ ਤਾਂਬੇ ਦਾ ਤਗਮਾ ਜਿੱਤ ਕੇ ਤੀਜਾ ਸਥਾਨ ਹਾਸਿਲ ਕੀਤਾ । ਇਹ ਖੇਡਾਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਕਰਵਾਇਆ ਗਈਆਂ | ਜ਼ਿਕਰਯੋਗ ਹੈ ਕਿ ਇਸ ਵਿਦਿਆਰਥਣ ਨੇ ਪਹਿਲਾ ਵੀ ਕਈ ਵਾਰ ਖੇਡਾਂ ਵਿੱਚ ਭਾਗ ਲੈ ਕੇ ਅਨੇਕ ਮੇਡਲ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ । ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜੀ . ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ: ਸੁਰੇਸ਼ ਸ਼ਰਮਾ ਜੀ ਨੇ ਸਕੂਲ ਪਰਤਣ ਤੇ ਵਿਦਿਆਰਥਣ ਮੈਡਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਦ੍ਰਿੜ ਇਰਾਦੇ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥਣ ਨੇ 99 ਉਪਨ ਪੰਜਾਬ ਖੇਡਾਂ ਤੀਜਾ ਸਥਾਨ ਹਾਸਲ ਕਰ ਕੇ ਆਪਣਾ, ਆਪਣੇ ਮਾਪਿਆਂ ਅਤ...
ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ

Punjab News
ਚੰਡੀਗੜ੍ਹ, 9 ਅਕਤੂਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀਆਂ ਅਤੇ ਬਾਗਬਾਨੀ ਵਿਭਾਗਾਂ ਦੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਵਿੱਚ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਵੱਡੇ ਪੱਧਰ 'ਤੇ ਮਜ਼ਬੂਤ ਕਰਨ ਜਾ ਰਹੀ ਹੈ। ਸੈਨਿਕ ਸਦਨ, ਫੇਜ਼ 10, ਮੋਹਾਲੀ (ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ) ਵਿਖੇ ਆਪਣੀ ਪਹਿਲੀ ਫੇਰੀ ਦੌਰਾਨ ਮੰਤਰੀ ਨੇ ਮੀਡੀਆ ਅਤੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਦੌਰੇ ਦਾ ਉਦੇਸ਼ ਮੌਜੂਦਾ ਸੈਟ-ਅਪ ਅਤੇ ਸਹੂਲਤਾਂ ਦਾ ਜਾਇਜ਼ਾ ਲੈਣਾ ਹੈ ਜੋ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦਫਤਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੋੜ ਪੈਣ 'ਤੇ ਰਾਜ ਕੋਲ ਉਠਾਉਂਦੇ ਹਨ।  ਜ਼ਿਲ੍ਹੇ ਦੀ ਆਪਣੀ ਪਹਿਲੀ ਫੇਰੀ ਦੌਰਾਨ ਪ...
1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ

1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ

Punjab News
ਐਸਏਐਸ ਨਗਰ, 9 ਅਕਤੂਬਰ: ਨਸ਼ਿਆਂ ਨਾਲ ਨਜਿੱਠਦਿਆਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਅਤ ਸਮਾਜ ਲਈ ਚਲਾਏ ਵਿਆਪਕ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ ਫਾਰ ਸੇਫ਼ ਨੇਬਰਹੁੱਡ) ਦੀ ਖੁਦ ਅਗਵਾਈ ਕੀਤੀ, ਜਿਸਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਆਦਿ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ।   ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਦੇ ਨਾਲ ਬਲੌਂਗੀ ਵਿਖੇ ਬਾਰੀਕਬੀਨੀ ਨਾਲ ਚੈਕਿੰਗ ਕਰ ਰਹੀ ਪੁਲੀਸ ਦੀ ਭਾਰੀ ਤਾਇਨਾਤੀ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।   ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿ...
ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਆਪਕ ਪੱਧਰ ‘ਤੇ ਮੰਡੀਆਂ ਦਾ ਦੌਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਨਿੱਜੀ ਤੌਰ 'ਤੇ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਅਤੇ ਇਸ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੁਆਰਾ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸ਼ਤ ਹੇ...
ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

Punjab News
ਚੰਡੀਗੜ੍ਹ, ਅਕਤੂਬਰ 9 : ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰੀ ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੋਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨੈਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਨਵੀਂਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਤੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ।...
25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 9 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਕਸਬੇ ਦੇ ਇੱਕ ਪ੍ਰਾਈਵੇਟ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਾਤੜਾਂ ਕਸਬੇ ਦੇ ਹੀ ਰਹਿਣ ਵਾਲੇ ਗੋਪੀ ਚੰਦਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਹ ਪਾਤੜਾਂ ਕਸਬੇ ਵਿੱਚ ਨੂਰਮਹਿਲ ਨਾਮੀ ਹੋਟਲ ਚਲਾ ਰਿਹਾ ਹੈ। ਉਸਨੇ ਅੱਗੇ ਦੱਸਿਆ ਕਿ ਹੋਟਲ ਨੂੰ  ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਮੁਲਜ਼ਮ ਅਤੇ ਉਸ ਦੇ ਸਾਥੀ ਸਿਕੰਦਰ ਸਿੰਘ, ਜੋ ਪਾਤੜਾਂ ਨੇੜੇ ਪਿੰਡ ਦੁਗਾਲ ਦਾ ਰਹਿਣ ਵਾਲਾ ਹੈ, ਨੇ ਡੀ.ਐਸ.ਪੀ.ਪਾਤੜਾਂ ਦੇ ਨਾਂ ’ਤੇ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾ...
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ

Punjab News
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਨਣਾ ਅਤੇ ਸੁਝਾਅ ਲੈਣਾ ਸੀ। ਇਸ ਮੀਟਿੰਗ ਵਿੱਚ ਬੀ.ਕੇ.ਯੂ. (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਾਮਲ ਹੋਇਆ ਜਿਸ ਵਿੱਚ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਸ...
ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ: ਸਪੀਕਰ ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ, 9 ਅਕਤੂਬਰ: ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਹੈ। ਖਸਤਾ ਹਾਲ ਦੀਵਾਨ ਟੋਡਰ ਮੱਲ ਹਵੇਲੀ ਸ੍ਰੀ ਫਤਿਹਗੜ੍ਹ ਸਾਹਿਬ, ਜਿਸ ਨੂੰ ਜਹਾਜ਼ ਹਵੇਲੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਸੰਭਾਲਣ ਅਤੇ ਵਿਰਾਸਤੀ ਦਿੱਖ ਦੇਣ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਜ਼ਰੂਰੀ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡਾ ਉਦੇਸ਼ ਸਿੱਖ ਪੰਥ ਦੀ ਮਹਾਨ ਵਿਰਾਸਤੀ ਇਮਾਰਤ ਨੂੰ ਸੰਭਾਲ ਕੇ ਕੌਮ ਨੂੰ ਸਮਰਪਿਤ ਕਰਨਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਤੋਂ ਜਾਣੂ ਹੋ ਸਕਣ ਅਤੇ ਆਪਣੇ ਇਤਿਹਾਸ ‘ਤੇ ਮਾਣ ਕਰ ਸਕਣ। ਉਨ੍ਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਇਸ ਸੱਚੇ ਤੇ ਸੁੱਚੇ ਕਾਰਜ ਨੂੰ ਮੁਕੰਮਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ਼ੁੱਭ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮ...
ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ

ਅਖੌਤੀ ਬਾਬਾ ਜੱਸ ਵੱਲੋਂ ਕੀਤੇ ਜਿਨਸੀ ਸ਼ੋਸ਼ਣ ਦੀ ਕੀਤੀ ਨਿੰਦਾ

Local
ਚੰਡੀਗੜ੍ਹ, 9 ਅਕਤੂਬਰ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜਗਰਾਓਂ ਵਿੱਚ ਇੱਕ ਅਖੌਤੀ ਬਾਬੇ ਵੱਲੋਂ ਨਾਬਾਲਗ ਨਾਲ ਕੀਤੇ ਜਿਨਸੀ ਸ਼ੋਸ਼ਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਝਿੰਜਰ ਨੇ ਕਿਹਾ, "ਯੋਧਿਆਂ ਅਤੇ ਮਹਾਨ ਸੰਤਾਂ ਦੀ ਧਰਤੀ ਪੰਜਾਬ ਨੂੰ ਇਨ੍ਹਾਂ ਦਾਗੀ ਬਾਬਿਆਂ ਵੱਲੋਂ ਬਦਨਾਮ ਕੀਤਾ ਜਾ ਰਿਹਾ ਹੈ, ਪੰਜਾਬ ਜੋ ਹਮੇਸ਼ਾ ਆਪਣੀ ਬਹਾਦਰੀ ਅਤੇ ਰੂਹਾਨੀਅਤ ਲਈ ਜਾਣਿਆ ਜਾਂਦਾ ਰਿਹਾ ਹੈ, ਅੱਜ ਇਨ੍ਹਾਂ ਵਿਅਕਤੀਆਂ ਵੱਲੋਂ ਕੀਤੇ ਘਿਨਾਉਣੇ ਅਪਰਾਧਾਂ ਕਾਰਨ ਸ਼ਰਮਸਾਰ ਅਤੇ ਬਦਨਾਮੀ ਦਾ ਸਾਹਮਣਾ ਕਰ ਰਿਹਾ ਹੈ।" ਉਨ੍ਹਾਂ ਅੱਗੇ ਕਿਹਾ, "ਜਗਰਾਓਂ ਦੇ ਪਿੰਡ ਛੋਟੀ ਕਾਉਂਕੇ ਵਿਖੇ ਬਾਬਾ ਜੱਸ ਵੱਲੋਂ 9 ਸਾਲਾ ਬੱਚੇ 'ਤੇ ਜਿਨਸੀ ਸ਼ੋਸ਼ਣ ਦੀ ਤਾਜ਼ਾ ਘਟਨਾ ਬਹੁਤ ਹੀ ਦੁਖਦਾਈ ਹੈ ਅਤੇ ਇਸ ਨੇ ਸਾਨੂੰ ਸਾਰਿਆਂ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇਹ ਕੋਈ ਇਕੱਲੀ ਘਟਨਾ ਨਹੀਂ ਹੈ, ਪਿਛਲੇ ਮਹੀਨੇ ਅਸੀਂ ਇਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਦੇਖਿਆ ਸੀ ਜਦ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਅਖੌਤੀ ਬਾਬੇ ਵਲੋਂ ਔਰਤਾਂ ਦਾ ਸ਼ੋਸ਼ਣ ਕੀਤਾ ਗਿਆ ਸੀ। "ਮੈਂ...